ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਮੁੜ ਇਕੱਠੇ ਹੋ ਚੁੱਕੇ ਹਨ ਅਤੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਭੰਗ ਕਰ 10 ਦਿਨਾਂ ਦੇ ਅੰਦਰ-ਅੰਦਰ ਨਵੀਂ ਪਾਰਟੀ ਦਾ ਐਲਾਨ ਵੀ ਕਰਨਗੇ। ਇਸ ਦੌਰਾਨ ਈਟੀਵੀ ਭਾਰਤ ਨਾਲ ਰਣਜੀਤ ਸਿੰਘ ਬ੍ਰਹਮਪੁਰਾ ਨੇ ਖ਼ਾਸ ਗੱਲਬਾਤ ਕੀਤੀ
ਸਵਾਲ: ਤੁਹਾਡੀ ਨਵੀਂ ਸਿਆਸੀ ਪਾਰਟੀ ਵਿੱਚ ਕੀ ਖ਼ਾਸ ਰਹੇਗਾ ?
ਜਵਾਬ : ਸ਼੍ਰੋਮਣੀ ਅਕਾਲੀ ਦਲ ਤੇ ਕਬਜ਼ਾ ਕਰ ਚੁੱਕੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਲਗਾਤਾਰ ਲੁੱਟ ਖਸੁੱਟ ਕਰ ਰਹੇ ਹਨ ਇਸ ਤੋਂ ਇਲਾਵਾ ਸੂਬੇ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਣੇ ਕਈ ਮੁੱਦੇ ਹਨ, ਜਿਨ੍ਹਾਂ ਨੂੰ ਲੈ ਕੇ ਉਹ ਦੋ ਹਜਾਰ ਬਾਈ ਵਿੱਚ ਇਹ ਮੁੱਦਾ ਚੁੱਕਣਗੇ ਕਿਉਂਕਿ ਹੁਣ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਵੀ ਬਾਦਲਾਂ ਹੱਥੋਂ ਬਚਾਉਣ ਲਈ ਇਨ੍ਹਾਂ ਦੀ ਨਵੀਂ ਪਾਰਟੀ ਕੰਮ ਕਰੇਗੀ।
ਸਵਾਲ : ਕੀ ਤੁਸੀਂ ਕੈਪਟਨ ਬਾਦਲ ਦੇ ਰਲੇ ਹੋਣ ਦੇ ਬਾਰੇ ਸਿਆਸੀ ਸਟੇਜਾਂ ਤੇ ਖੁਲਾਸੇ ਕਰੋਗੇ ?
ਜਵਾਬ : ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਲੰਬਾ ਸਮਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਰਲੇ ਹੋਏ ਹਨ ਅਤੇ ਜਦੋਂ ਵੀ ਇਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਇੱਕ ਦੂਸਰੇ ਨੂੰ ਬਚਾਉਂਦੇ ਹਨ ਇਹੀ ਕਾਰਨ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਰਿਪੋਰਟ ਹਾਈ ਕੋਰਟ ਵਿਚ ਸਮਿਟ ਹੋਣ ਤੋਂ ਬਾਅਦ ਇਕ ਈਮਾਨਦਾਰ ਆਫੀਸਰ ਨੂੰ ਜਿੱਥੇ ਅਸਤੀਫ਼ਾ ਦੇਣਾ ਪਿਆ ਤਾਂ ਉਥੇ ਰਿਪੋਰਟ ਹਾਈ ਕੋਰਟ ਵਿਚੋਂ ਰੱਦ ਕਰ ਦਿੱਤੀ ਗਈ ਅਤੇ ਨਵੀਂ ਐਸਆਈਟੀ ਬਣਾਉਣ ਦੇ ਹੁਕਮ ਦਿੱਤੇ ਗਏ ਜਿਸ ਵਿੱਚ ਵਿਜੇ ਕੁੰਵਰ ਪ੍ਰਤਾਪ ਨਾ ਹੋਣ ਬਾਰੇ ਹਾਈ ਕੋਰਟ ਨੇ ਆਦੇਸ਼ ਦਿੱਤੇ।
ਸਵਾਲ : ਮਨਪ੍ਰੀਤ ਬਾਦਲ ਨੇ ਵੀ ਪੀ ਪੀ ਪੀ ਬਣਾਈ ਸੀ ਪਾਰਟੀ ?
ਜਵਾਬ : ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹੁਣ ਨਵੀਂ ਬਣਨ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਦੀ ਪਾਰਟੀ ਹੋਵੇਗੀ ਤੇ ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਸਣੇ ਹੋਰ ਕਈ ਸਿਆਸੀ ਲੀਡਰਾਂ ਨੇ ਪਾਰਟੀਆਂ ਬਣਾਈਆਂ ਫੇਲ੍ਹ ਹੋ ਚੁੱਕੀਆਂ ਹਨ।
ਸਵਾਲ : ਸੁਖਦੇਵ ਢੀਂਡਸਾ ਨੇ ਸਾਫ ਕਿਹਾ ਕਿ ਆਪ ਚ ਰਲੇਵਾਂ ਨਹੀਂ ਹੋਵੇਗਾ ?
ਜਵਾਬ : ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਹ ਵੀ ਕਿਹਾ ਗਿਆ ਉਨ੍ਹਾਂ ਦੀ ਪਾਰਟੀ ਇਹ ਸੁਫ਼ਨੇ ਨਾ ਲਵੇ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ