ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ (sukhdev singh dhindsa corona positive) ਆਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਸੁਖਦੇਵ ਢੀਂਡਸਾ ਨੇ ਬੀਤੇ ਦਿਨੀਂ ਆਪਣੇ ਸੰਪਰਕ ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ।
ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ
ਵੀਡੀਓ ਜਾਰੀ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਪੀਐੱਮ ਮੋਦੀ ਦਾ ਪੰਜਾਬ ਆਉਣ ’ਤੇ ਨਿੱਘਾ ਸਵਾਗਤ ਕਰਦੇ ਹਨ। ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਲੋਕਾਂ ਦੇ ਅਤੇ ਕਿਸਾਨਾਂ ਦੇ ਮਸਲੇ ਹੱਲ ਹੋਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਲਿਖਤ ਤੌਰ ’ਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ। ਇਸ ਤੋਂ ਇਲਾਵਾ ਢੀਂਡਸਾ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਧਾਰਮਿਕ ਸਥਾਨ ਹੋਣ ਦੇ ਬਾਵਜੁਦ ਵੀ ਉੱਥੇ ਕੋਈ ਪੀਜੀਆਈ ਨਹੀਂ ਹੈ ਇਸ ਕਾਰਨ ਇੱਕ ਪੀਜੀਆਈ ਅੰਮ੍ਰਿਤਸਰ ਚ ਵੀ ਹੋਣਾ ਚਾਹੀਦਾ ਹੈ ਜਿਸ ਨਾਲ ਲੋਕਾਂ ਨੂੰ ਫਾਇਦਾ ਮਿਲੇਗਾ। ਨਾਲ ਹੀ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਸਮੇਂ ਬਰਬਾਦ ਹੋ ਰਿਹਾ ਹੈ ਪੰਜਾਬ ਨੂੰ ਬਚਾਉਣ ਲਈ ਅਸੀਂ ਸਾਰੇ ਰਲ ਮਿਲ ਕੇ ਕੋਸ਼ਿਸ਼ਾਂ ਕਰਦੇ ਹਾਂ।
ਅੱਜ ਹੋਣ ਵਾਲੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ ’ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ। ਪਰ ਹੁਣ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਉਹ ਰੈਲੀ ਚ (dhindsa will not attend pm modi ferozepur rally) ਸ਼ਾਮਲ ਨਹੀਂ ਹੋਣਗੇ। ਦੱਸ ਦਈਏ ਕਿ 2022 ਦੀਆਂ ਵਿਧਾਨਸਭਾ ਚੋਣ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਇੱਕਠੇ ਲੜ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਨਵੀਂ ਗਾਈਡਲਾਈਨਸ ਦਾ ਐਲਾਨ
ਦੇਸ਼ ਵਿੱਚ ਲਗਾਤਾਰ ਓਮੀਕਰੋਨ ਅਤੇ ਕੋਵਿਡ-19 ਦੇ ਮਾਮਲੇ ਵਧਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਹੁਣ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਨਾਲ ਹੀ ਆਮ ਲੋਕਾਂ ਨੂੰ ਕੋੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।
ਇਹ ਵੀ ਪੜੋ: 15 ਜਨਵਰੀ ਨੂੰ PM ਮੋਦੀ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਵੇਗੀ ਬੈਠਕ