ETV Bharat / city

ਗੰਨਾ ਖੋਜ ਅਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ- ਰੰਧਾਵਾ - sukhjinder randhawa chair meeting in klanore

ਕਲਾਨੌਰ ਚ ਸਥਾਪਤ ਗੰਨਾ ਖੋਜ ਅਤੇ ਵਿਕਾਸ ਕੇਂਦਰ ਨੂੰ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਬਾਹਰ ਕੱਢ ਸਕਣ ਲਈ ਸਭ ਤੋਂ ਵੱਧ ਸੰਭਾਵਨਾਵਾਂ ਰੱਖਦੀ ਹੈ।

ਮੰਤਰੀ ਸੁਖਜਿੰਦਰ ਰੰਧਾਵਾ
ਮੰਤਰੀ ਸੁਖਜਿੰਦਰ ਰੰਧਾਵਾ
author img

By

Published : Nov 17, 2020, 7:56 PM IST

ਚੰਡੀਗੜ੍ਹ: ਪੰਜਾਬ ਗੰਨਾ ਖੋਜ ਅਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉੱਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਬਾਹਰ ਕੱਢ ਸਕਣ ਲਈ ਸਭ ਤੋਂ ਵੱਧ ਸੰਭਾਵਨਾਵਾਂ ਰੱਖਦੀ ਹੈ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।

ਰੰਧਾਵਾ ਨੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਲਈ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਅਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀਐਨਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।

ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਰਾਂ ਦੇ ਨਾਲ ਨਾਲ ਸੂਬੇ ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ ਨੂੰ ਵੀ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.