ETV Bharat / city

ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਹੈ ਸੁਖਜਿੰਦਰ ਰੰਧਾਵਾ: ਮਜੀਠੀਆ - gangsters in prisons

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਹੈ ਸੁਖਜਿੰਦਰ ਰੰਧਾਵਾ: ਮਜੀਠੀਆ

author img

By

Published : Mar 3, 2020, 2:22 PM IST

Updated : Mar 3, 2020, 2:28 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਾਹਰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਮਨ ਕਾਨੂੰਨ ਦੀ ਸਥਿਤੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਬੇਹੱਦ ਮਾੜੇ ਹਾਲ ਹਨ। ਉਨ੍ਹਾਂ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਹੈ ਸੁਖਜਿੰਦਰ ਰੰਧਾਵਾ: ਮਜੀਠੀਆ

ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਗੈਗਸਟਰਾਂ ਤੋਂ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ। ਜੇਲ੍ਹ ਅੰਦਰ ਗੈਂਗਸਟਰਾਂ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਪੰਜਾਬ 'ਚ ਲੁੱਟ-ਖੋਹ, ਧੀਆਂ ਭੈਣਾਂ ਨੂੰ ਅਗਵਾ ਕਰ ਫਿਰੌਤੀ ਮੰਗੀ ਜਾ ਰਹੀ ਹੈ, ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਮਜੀਠੀਆ ਨੇ ਕਿਹਾ ਕਿ ਲਾਅ ਐਂਡ ਆਡਰ ਹੀ ਤਹਿਸ ਨਹਿਸ ਹੋ ਗਿਆ ਤਾਂ ਪੰਜਾਬ ਤਰੱਕੀ ਕਿਵੇਂ ਕਰੇਗਾ।

ਜੇਲ੍ਹਾਂ 'ਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਹੈ ਸੁਖਜਿੰਦਰ ਰੰਧਾਵਾ

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸੁਖਜਿੰਦਰ ਸਿੰਘ ਰੰਧਾਵਾ 'ਤੇ ਰੱਜ ਕੇ ਨਿਸ਼ਾਨੇ ਸਾਧੇ ਕਿ ਕਿਵੇਂ ਉਹ ਜੱਗੂ ਭਗਵਾਨਪੁਰੀਆ ਦੇ ਨਾਲ ਮਿਲ ਕੇ ਗੈਂਗ ਚਲਾ ਰਿਹਾ ਹੈ। ਇਸ ਤੋਂ ਇਲਾਵਾ ਕਾਂਗਰਸ ਗੈਗਸਟਰ ਦੀ ਮਾਤਾ ਨੂੰ ਸਰਪੰਚੀ ਦੀ ਟਿਕਟ ਦੇ ਰਹੇ ਹਨ।

ਇਸ ਮੌਕੇ ਵਿਧਾਨ ਸਭਾ 'ਚ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਲਾਅ ਐਂਡ ਆਡਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅਕਾਲੀ ਵਿਧਾਇਕ ਕਾਲੇ ਕੱਪੜੇ ਪਾ ਕੇ ਤੇ ਹੱਥਾਂ 'ਚ ਤਖ਼ਤੀਆਂ ਲੈ ਕੇ ਸਦਨ ਵੱਲ ਪਹੁੰਚੇ। ਅਕਾਲੀ ਵਿਧਾਇਕਾਂ ਨੇ ਦਲਿਤਾਂ, ਕਿਸਾਨਾਂ ਆਦਿ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ।

Last Updated : Mar 3, 2020, 2:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.