ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਬੇਰੁਜ਼ਗਾਰਾਂ ਲਈ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੱਢ ਕੇ ਨੌਜਵਾਨਾਂ ਲਈ ਰੁਜ਼ਗਾਰ ਦਾ ਮੌਕਾ ਦਿੱਤਾ ਸੀ, ਪਰ ਇਹ ਭਰਤੀਆਂ ਦੀਆਂ ਪ੍ਰਖਿਆਵਾਂ ਹੋਣ ਤੋਂ ਬਾਅਦ ਹੀ ਵਿਵਾਦਾਂ ਵਿੱਚ ਘਿਰਦੀਆਂ ਨਜ਼ਰ ਆ ਰਹੀਆਂ ਹਨ।
ਜਿਸ ਤਹਿਤ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ (Punjab Police recruitment) ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਇਕ ਪ੍ਰੈਸ ਬਿਆਨ ਵਿੱਚ ਸੁੱਖੀ ਰੰਧਾਵਾ (Sukhjinder Singh Randhawa) ਨੇ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ, ਜਿਸ ਦੀ ਤਰੁੰਤ ਜਾਂਚ ਹੋਈ ਚਾਹੀਦੀ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ (Punjab Police recruitment) ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ।
ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ 7 ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਸੱਖੀ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ, ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਪੁਲਿਸ ਦੀ ਇਸ ਭਰਤੀ (Punjab Police recruitment) ਪ੍ਰੀਖਿਆ ਤੋਂ ਹੋਣ ਤੋਂ ਬਾਅਦ ਬਹੁਤ ਸਾਰੇ ਵਿਰੋਧੀਆਂ ਤੇ ਮੰਤਰੀਆਂ ਵੱਲੋਂ ਪੰਜਾਬ ਪੁਲਿਸ ਦੀ ਭਰਤੀ ਵਿੱਚ ਗੈਰ ਪੰਜਾਬੀਆਂ ਦੇ ਦਾਖਲੇ ਸਬੰਧੀ ਕਿਹਾ ਗਿਆ ਸੀ। ਜਿਸ ਕਰਕੇ ਸੁਖਜਿੰਦਰ ਰੰਧਾਵਾ (Sukhjinder Singh Randhawa) ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਹੈ।
ਇਸ ਤੋਂ ਇਲਾਵਾ ਸਬ ਇੰਸਪੈਕਟਰ ਦੀ ਭਰਤੀ (Recruitment of Sub Inspector) ਵਿੱਚ ਵੀ ਬਹੁਤ ਵੱਡੀ ਨਕਲ ਦਾ ਪਰਦਾਫਾਸ ਹੋਇਆ ਸੀ, ਜਿਸ ਕਰਕੇ ਇਸ ਕਰਕੇ ਸਬ ਇੰਸਪੈਕਟਰ ਦੀ (Recruitment of Sub Inspector) ਭਰਤੀ ਦੀ ਪ੍ਰੀਖਿਆ ਵੀ ਰੱਦ ਕੀਤੀ ਗਈ ਸੀ। ਸੋ ਅੱਗੇ ਇਹ ਦੇਖਣਾ ਹੋਵੇਗਾ ਕਿ ਸੁਖਜਿੰਦਰ ਰੰਧਾਵਾ ਵੱਲੋਂ ਇਸ ਭਰਤੀ ਸਬੰਧੀ ਅੱਗੇ ਕਿ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ:- 'ਡੋਂਟ ਮਿਸ ਦਿ ਡਿਟੇਲ', ਮੁਹੰਮਦ ਮੁਸਤਫਾ ਦਾ ਕੈਪਟਨ 'ਤੇ ਤੰਜ