ETV Bharat / city

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਆਗਮੀ ਕੰਮਾਂ ਦਾ ਖਾਕਾ ਪੇਸ਼ ਕੀਤਾ

ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਆਗਮੀ ਕੰਮਾਂ ਦਾ ਖਾਕਾ ਪੇਸ਼ ਕੀਤਾ 'ਪੇਸ਼ ਕੀਤਾ। ਉਨ੍ਹਾਂ ਸੂਬੇ ਦੀਆਂ ਜੇਲ੍ਹਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਤੇ ਜੇਲ੍ਹਾਂ ਨੂੰ ਸਵੈ-ਨਿਰਭਰ ਕਰਨ ਤੇ ਵਿਭਾਗ ਦੇ ਆਗਮੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸੁਖਜਿੰਦਰ ਸਿੰਘ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ
author img

By

Published : Jan 12, 2021, 2:16 PM IST

ਚੰਡੀਗੜ੍ਹ: ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਆਗਮੀ ਕੰਮਾਂ ਦਾ ਖਾਕਾ ਪੇਸ਼ ਕੀਤਾ। ਉਨ੍ਹਾਂ ਸੂਬੇ ਦੀਆਂ ਜੇਲ੍ਹਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਤੇ ਜੇਲ੍ਹਾਂ ਨੂੰ ਸਵੈ-ਨਿਰਭਰ ਕਰਨ ਲਈ ਉਲੀਕੀ ਰੂਪ ਰੇਖਾ ਪੇਸ਼ ਕੀਤੀ। ਨਵੇਂ ਸਾਲ ਦੀ ਆਮਦ ਮੌਕੇ ਸਹਿਕਾਰਤਾ ਵਿਭਾਗ ਵੱਲੋਂ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੇ ਅਗਲੇ ਸਾਲ ਦੇ ਟੀਚਿਆਂ ਦੇ ਐਲਾਨ ਸਬੰਧੀ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ।

ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਦੇ ਕੰਮਕਾਜ ਨੂੰ ਇਸ ਸਾਲ ਕਾਰਜਸ਼ੀਲ ਕੀਤਾ ਜਾਵੇਗਾ। ਤੇਲੰਗਾਨਾ ਸੂਬੇ ਦੇ ਤਰਜ਼ ਉਤੇ ਸਥਾਪਤ ਕੀਤੇ ਜਾਣ ਵਾਲੇ ਇਸ ਬੋਰਡ ਦਾ ਕੰਮਕਾਜ ਜੇਲ੍ਹ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਇਹ ਬੋਰਡ ਬਣਾਉਣ ਵਾਲਾ ਪੰਜਾਬ, ਤੇਲੰਗਾਨਾ ਤੋਂ ਬਾਅਦ ਦੇਸ਼ ਦਾ ਦੂਜਾ ਸੂਬਾ ਹੋਵੇਗਾ। ਜੇਲ੍ਹ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਸੂਬੇ ਵਿੱਚ ਇਸ ਵੇਲੇ ਜੇਲ੍ਹਾਂ ਦਾ ਬਿਹਤਰ ਮਾਡਲ ਹੈ ਜਿਸ ਸਬੰਧੀ ਉਨ੍ਹਾਂ ਦੇ ਵਿਭਾਗ ਵੱਲੋਂ ਤੇਲੰਗਾਨਾ ਦੇ ਸਾਬਕਾ ਡੀ.ਜੀ.ਪੀ. (ਜੇਲ੍ਹਾਂ) ਵੀ.ਕੇ.ਸਿੰਘ ਤੇ ਆਈ.ਆਈ.ਐਮ. ਰੋਹਤਕ ਦੇ ਡਾਇਰੈਕਟਰ ਧੀਰਜ ਸ਼ਰਮਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਟਰਨਓਵਰ 1.25 ਤੋਂ 1.50 ਕਰੋੜ ਰੁਪਏ ਸਾਲਾਨਾ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਔਖੇ ਸਮੇਂ 'ਚ ਸੂਬਾ ਵਾਸੀਆਂ ਨੂੰ ਉਚ ਮਿਆਰ ਦੀਆਂ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਟਚ ਮੋਹਰੀ ਰੋਲ ਨਿਭਾਇਆ। ਸਹਿਕਾਰਤਾ ਮੰਤਰੀ ਨੇ ਅਗਲੇ ਇੱਕ ਸਾਲ 'ਚ ਸਹਿਕਾਰੀ ਬੈਂਕਾਂ ਨੂੰ ਨਿੱਜੀ ਖੇਤਰ ਦੇ ਬੈਂਕਾਂ ਦੇ ਮੁਕਾਬਲੇ ਮਜ਼ਬੂਤ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ 1600 ਮੁਲਾਜ਼ਮਾਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਅਗਲੇ ਹਫਤੇ ਤੱਕ ਜਾਰੀ ਹੋ ਜਾਵੇਗਾ। ਉਨ੍ਹਾਂ ਕਿਹਾ, "ਬੈਂਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ 'ਚ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ (ਡੀ.ਸੀ.ਸੀ.ਬੀ.) ਦਾ ਪੰਜਾਬ ਰਾਜ ਸਹਿਕਾਰੀ ਬੈਂਕ (ਪੀ.ਐਸ.ਸੀ.ਬੀ.) ਨਾਲ ਰਲੇਵਾਂ ਅੰਤਿਮ ਪੜਾਅ ਵਿੱਚ ਹੈ। ਇਸ ਸਬੰਧੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸਿਧਾਂਤਕ ਪ੍ਰਵਾਨਗੀ ਮਿਲ ਗਈ ਹੈ ਅਤੇ ਅੰਤਿਮ ਮਨਜ਼ੂਰੀ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਬੈਂਕ ਦੀਆਂ 802 ਬ੍ਰਾਂਚਾਂ ਹਨ,ਜਿਨ੍ਹਾਂ ਚੋਂ ਕਈ ਦੂਰ-ਦੁਰਾਡੇ ਖੇਤਰ 'ਚ ਹਨ ਜੋ ਲੋਕਾਂ ਨਾਲ ਸਿੱਧਾ ਰਾਬਤਾ ਰੱਖ ਸਕਦੀਆਂ ਹਨ।

ਰੰਧਾਵਾ ਨੇ ਦੱਸਿਆ ਕਿ ਹਾਊਸਫੈਡ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਸਹਿਕਾਰੀ ਵਿਭਾਗ/ਸਹਿਕਾਰੀ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਹਾਊਸਫੈਡ ਜ਼ਰੀਏ ਮੁਹਾਲੀ 'ਚ ਫਲੈਟ ਮੁਹੱਈਆ ਕਰਵਾਉਣ ਲਈ ਹਾਊਸਿੰਗ ਸਕੀਮ ਤਹਿਤ ਇੱਕ ਮੰਗ ਸਰਵੇਖਣ ਵੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਹਿਕਾਰੀ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਪੱਤਰਕਾਰਾਂ ਨੂੰ ਵੀ ਹਾਊਸਿੰਗ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ।ਰੰਧਾਵਾ ਨੇ ਅੱਗੇ ਦੱਸਿਆ ਕਿ ਇਸ ਸਾਲ ਬਟਾਲਾ ਅਤੇ ਗੁਰਦਾਸਪੁਰ ਵਿਖੇ ਦੋ ਨਵੀਆਂ ਸ਼ੂਗਰ ਮਿੱਲ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਸਬੰਧੀ ਵਿਸਤ੍ਰਿਤ ਪ੍ਰਾਜੈਕਟ ਰਿਪੋਰਟਾਂ (ਡੀ.ਪੀ.ਆਰਜ਼) ਪਹਿਲਾਂ ਹੀ ਤਿਆਰ ਕਰ ਲਈਆਂ ਗਈਆਂ ਹਨ ਅਤੇ ਅਗਲੇ ਮਹੀਨੇ ਤੱਕ ਟੈਂਡਰ ਜਾਰੀ ਹੋ ਜਾਵੇਗਾ। ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ 5000 ਟੀ.ਸੀ.ਡੀ. ਦੀ ਸਮਰੱਥਾ ਦਾ ਸ਼ੂਗਰ ਪਲਾਂਟ ਸਮੇਤ 120 ਕੇ.ਐਲ.ਪੀ.ਡੀ ਡਿਸਟੀਲਰੀ ਅਤੇ ਬਟਾਲਾ ਵਿਖੇ 3500 ਟੀ.ਸੀ.ਡੀ. ਸ਼ੂਗਰ ਪਲਾਂਟ ਜੋ ਕਿ 5000 ਟੀ.ਸੀ.ਡੀ ਤੱਕ ਵਧਾਇਆ ਜਾ ਸਕਣ ਵਾਲਾ ਲਗਾਇਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.