ETV Bharat / city

ਹੁਣ ਹਰ ਬੁੱਧਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਰੰਧਾਵਾ ਨੇ ਦਿੱਤੀ ਜਾਣਕਾਰੀ - ਕੈਬਨਿਟ ਮੀਟਿੰਗ

ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਵਲੋਂ ਆਪਣੋ ਸੋਸ਼ਲ ਮੀਡੀਆ ਅਕਾਉਂਟ (Social media account) ਤੋਂ ਇਕ ਟਵੀਟ (Tweet) ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਹੁਣ ਤੋਂ ਕੈਬਨਿਟ ਦੀ ਮੀਟਿੰਗ (Cabinet meeting) ਬੁੱਧਵਾਰ ਨੂੰ ਹੋਇਆ ਕਰੇਗੀ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਖੇ ਮੀਟਿੰਗ ਹੈ।

ਸੁਖਜਿੰਦਰ ਸਿੰਘ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ
author img

By

Published : Sep 21, 2021, 3:05 PM IST

ਚੰਡੀਗੜ੍ਹ: ਪੰਜਾਬ ਦੇ ਡਿਪਟੀ ਸੀ.ਐੱਮ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਵਲੋਂ ਆਪਣੋ ਸੋਸ਼ਲ ਮੀਡੀਆ ਅਕਾਉਂਟ ਤੋਂ ਇਕ ਟਵੀਟ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਹੁਣ ਤੋਂ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਖੇ ਮੀਟਿੰਗ ਹੈ। ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ ਅੱਜ ਸ਼ਾਮ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਤੇ ਦੋਵੇਂ ਉਪ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਣਗੇ। ਇਸ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਹੋਵੇਗੀ।

ਮੁੱਖ ਮੰਤਰੀ ਵਲੋਂ ਕੀਤੀ ਗਈ ਮੀਟਿੰਗ ਵਿਚ ਲਏ ਗਏ ਕਈ ਫੈਸਲੇ

ਬੀਤੇ ਕਲ੍ਹ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਦੂਜੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਫੈਸਲਿਆਂ ਵਿਚ ਮੁੱਖ ਮੰਤਰੀ ਵਲੋਂ ਕਿਹਾ ਗਿਆ ਕਿ ਜਿਹੜੇ ਮੁਲਾਜ਼ਮ ਹੜਤਾਲ 'ਤੇ ਬੈਠੇ ਹਨ ਉਹ ਆਪਣੀ ਹੜਤਾਲ ਖਤਮ ਕਰ ਕੇ ਮੁੜ ਕੰਮਾਂ ਨੂੰ ਪਰਤ ਆਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਗਰੀਬ ਲੋਕਾਂ ਦੇ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਦੇ ਜਿਹੜੇ ਕੰਮ ਪੈਂਡਿੰਗ ਰਹਿ ਗਏ ਹਨ ਹੁਣ ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ।

ਕਰਤਾਰਪੁਰ ਲਾਂਘੇ ਨੂੰ ਲੈ ਕੇ ਹਲਕੇ ਵਿਚ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਵਾਏ ਕਈ ਵਿਕਾਸ ਕਾਰਜ

ਤੁਹਾਨੂੰ ਦੱਸ ਦਈਏ ਕਿ ਬੀਤੇ ਕਲ੍ਹ ਸਹੁੰ ਚੁੱਕ ਸਮਾਗਮ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਜੋ ਕਿ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਹਨ, ਨੇ ਡਿਪਟੀ ਸੀ.ਐੱਮ. ਵਜੋਂ ਸੋਮਵਾਰ ਨੂੰ ਹਲਫ ਲਿਆ। ਉਨ੍ਹਾਂ ਨੇ 1997 ਵਿੱਚ ਆਪਣੇ ਸਿਆਸੀ ਸਫਰ ਦਾ ਮੁੱਢ ਬੰਨ੍ਹਿਆ ਸੀ । 2017 ਵਿੱਚ, ਤੀਜੀ ਵਾਰ ਵਿਧਾਇਕ ਬਣਨ ਪਿੱਛੋਂ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਕਾਰਜਾਂ ਵਿਚ ਕਈ ਅਹਿਮ ਭੂਮਿਕਾਵਾਂ ਨਿਭਾਈਆਂ। ਕਰਤਾਰਪੁਰ ਲਾਂਘਾ ਖੋਲ੍ਹਣ ਵਿਚ ਉਨ੍ਹਾਂ ਦੀ ਵੀ ਅਹਿਮ ਭੂਮਿਕਾ ਰਹੀ ਹੈ। ਡੇਰਾ ਬਾਬਾ ਨਾਨਕ ਵਿਖੇ ਵੀ ਉਨ੍ਹਾਂ ਵਲੋਂ ਕਈ ਵਿਕਾਸ ਕਾਰਜ ਕਰਵਾਏ ਗਏ ਹਨ।

ਸੁਖਜਿੰਦਰ ਸਿੰਘ ਰੰਧਾਵਾ ਇਕ ਸੂਝਵਾਨ ਅਤੇ ਤਜ਼ਰੇਬਾਕਰ ਸਿਆਸਤਦਾਨ ਹਨ। ਉਨ੍ਹਾਂ ਦੀ ਇਸ ਸਿਆਣਪ ਨੂੰ ਵੇਖਦਿਆਂ ਹੋਇਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ ਅਤੇ ਸਹਿਕਾਰਤਾ ਮੰਤਰੀ ਬਣਾਇਆ ਗਿਆ। ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜੇਲਾਂ ਵਿਚ ਕੈਦੀਆਂ ਦੇ ਰੱਖ-ਰਖਾਅ ਸਬੰਧੀ ਕਈ ਕੰਮ ਕਰਵਾਏ ਗਏ।

ਇਹ ਵੀ ਪੜ੍ਹੋ- ਸਮਾਂ ਪਾਬੰਦੀ ਉਪਰੰਤ ਹੁਣ ਅਫਸਰਾਂ ਦੇ ਤਬਾਦਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.