ਚੰਡੀਗੜ੍ਹ: ਪੰਜਾਬ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਹੁਣ ਰਾਜਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਘੇਰਿਆ ਗਿਆ ਹੈ। ਸੁਖਪਾਲ ਖਹਿਰਾ ਨੇ ਆਪ ਨੂੰ ਹੁਣ ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਘੇਰਿਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਲਿਸਟ ਸਾਂਝੀ ਕਰਦੇ ਹੋਏ ਟਵੀਟ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਸੰਭਾਵਿਤ ਉਮੀਦਵਾਰਾਂ ਦੀ ਇਹ ਸੂਚੀ ਸੱਚੀ ਹੈ ਤਾਂ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖਬਰ ਹੈ ਅਤੇ ਇਹ ਸਾਡੇ ਸੂਬੇ ਲਈ ਪਹਿਲਾਂ ਵਿਤਕਰਾ ਹੋਵੇਗਾ। ਉਨ੍ਹਾਂ ਵੱਲੋਂ ਕਿਸੇ ਵੀ ਗੈਰ ਪੰਜਾਬੀ ਨੂੰ ਨਾਮਜ਼ਦ ਕੀਤੇ ਜਾਣ ਦਾ ਵਿਰੋਧ ਕੀਤਾ ਜਾਵੇਗਾ। ਇਹ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮਜ਼ਾਕ ਹੈ। ਜਿਨ੍ਹਾਂ ਨੇ ਪਾਰਟੀ ਲਈ ਕੰਮ ਕੀਤਾ ਹੈ।
ਸੁਖਪਾਲ ਖਹਿਰਾ ਨੇ ਟਵੀਟ ਦੇ ਨਾਲ ਇੱਕ ਸੂਚੀ ਵੀ ਜਾਰੀ ਕੀਤੀ ਹੈ ਜਿਸ ’ਚ ਹਰਭਜਨ ਸਿੰਘ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਸੰਦੀਪ ਪਾਠਕ, ਅਤੇ ਨਰੇਸ਼ ਪਟੇਲ ਦਾ ਨਾਂ ਸ਼ਾਮਲ ਹੈ।
-
Friends,i request @BhagwantMann to implement his idea as how to honour valuable people like Bibi Khalra who have been victims of police brutality and have made great sacrifices for Punjab by making them Rajya Sabha member-khaira https://t.co/eCzhZQTU22 https://t.co/hSJfyM0Zoq
— Sukhpal Singh Khaira (@SukhpalKhaira) March 21, 2022 " class="align-text-top noRightClick twitterSection" data="
">Friends,i request @BhagwantMann to implement his idea as how to honour valuable people like Bibi Khalra who have been victims of police brutality and have made great sacrifices for Punjab by making them Rajya Sabha member-khaira https://t.co/eCzhZQTU22 https://t.co/hSJfyM0Zoq
— Sukhpal Singh Khaira (@SukhpalKhaira) March 21, 2022Friends,i request @BhagwantMann to implement his idea as how to honour valuable people like Bibi Khalra who have been victims of police brutality and have made great sacrifices for Punjab by making them Rajya Sabha member-khaira https://t.co/eCzhZQTU22 https://t.co/hSJfyM0Zoq
— Sukhpal Singh Khaira (@SukhpalKhaira) March 21, 2022
ਆਪਣੇ ਇੱਕ ਹੋਰ ਟਵੀਟ ਚ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਭਗਵੰਤ ਮਾਨ ਨੂੰ ਬੇਨਤੀ ਹੈ ਕਿ ਉਹ ਆਪਣੇ ਵਿਚਾਰ ਨੂੰ ਅਮਲ ’ਚ ਲੈ ਕੇ ਆਉਣ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੇ ਜ਼ੁਲਮ ਦਾ ਸ਼ਿਕਾਰ ਹੋਏ ਅਤੇ ਪੰਜਾਬ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਬੀਬੀ ਖਾਲੜਾ ਵਰਗੇ ਕੀਮਤੀ ਲੋਕਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਸਨਮਾਨਿਤ ਕੀਤਾ ਜਾਵੇ।
ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਜਿਸ ’ਚ ਭਗਵੰਤ ਮਾਨ ਦੇਸ਼ ਲਈ ਕੁਝ ਕਰਨ ਵਾਲੇ ਅਤੇ ਕੁਰਬਾਨੀਆਂ ਦੇਣ ਵਾਲੇ ਲੋਕਾਂ ਨੂੰ ਰਾਜ ਸਭਾ ਦਾ ਮੈਂਬਰ ਬਣਾਉਣ ਦੀ ਗੱਲ ਆਖੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਚਾਰ ਨਾਂ ਜਾਰੀ
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੂੰ ਰਾਜ ਸਭਾ ਮੈਂਬਰਾਂ ਦੇ ਲਈ ਨਾਮਜ਼ਦ ਕੀਤਾ ਹੈ।
ਨਾਮਜ਼ਦਗੀ ਲਈ ਅੱਜ ਆਖਰੀ ਤਰੀਕ
ਦੱਸ ਦਈਏ ਕਿ ਰਾਜ ਸਭਾ ਦੀਆਂ ਪੰਜ ਸੀਟਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਲਈ ਅੱਜ ਆਖਰੀ ਤਰੀਕ ਹੈ। ਇਸ ਤੋਂ ਬਾਅਦ 22 ਮਾਰਚ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ।
31 ਮਾਰਚ ਨੂੰ ਵੋਟਾਂ
31 ਮਾਰਚ ਨੂੰ ਰਾਜ ਸਭਾ ਦੇ ਮੈਂਬਰਾਂ ਦੇ ਲਈ ਵੋਟਿੰਗ ਹੋਵੇਗੀ। ਜਿਸ ਦੇ ਨਤੀਜੇ ਇਸੇ ਦਿਨ ਸ਼ਾਮ 5 ਵਜੇ ਤੱਕ ਐਲਾਨ ਦਿੱਤੇ ਜਾਣਗੇ।
ਇਹ ਵੀ ਪੜੋ: ਅੱਜ ਮੁੜ ਸ਼ੁਰੂ ਹੋਵੇਗਾ ਵਿਧਾਨਸਭਾ ਦਾ ਸੈਸ਼ਨ, ਸਪੀਕਰ ਦੀ ਵੀ ਕੀਤੀ ਜਾਵੇਗੀ ਚੋਣ