ਚੰਡੀਗੜ੍ਹ: ਅੱਜ ਲੌਂਗੋਵਾਲ ਵਿਖੇ ਸਕੂਲ ਵੈਨ ਵਿੱਚ 4 ਮਾਸੂਮ ਬੱਚਿਆਂ ਦੇ ਜ਼ਿੰਦਾ ਜਲਣ 'ਤੇ ਵਿਧਾਇਕ ਸੁਖਪਾਲ ਖਹਿਰਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਸਰਕਾਰੀ ਸ਼ਹਿ ਪ੍ਰਾਪਤ ਕਤਲ ਐਲਾਨਿਆ ਕਿਉਂਕਿ ਸਰਕਾਰ ਨੇ ਇਸ ਤੋਂ ਪਹਿਲਾਂ ਹੋਏ ਮੁਹਾਵਾ(ਅਟਾਰੀ) ਹਾਦਸੇ ਜਾਂ ਨਕੋਦਰ ਹਾਦਸੇ ਵਰਗੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ ਲਿਆ, ਜਿਨ੍ਹਾਂ ਵਿੱਚ ਸਕੂਲੀ ਬੱਸਾਂ ਦੀ ਸੁਰੱਖਿਆ ਵਿੱਚ ਸਰਕਾਰ ਵੱਲੋਂ ਵਰਤੀ ਗਈ ਅਣਗਹਿਲੀ ਕਾਰਨ ਅਨੇਕਾਂ ਬੇਕਸੂਰ ਜਾਨਾਂ ਗਈਆਂ ਸਨ।
ਇਹ ਵੀ ਪੜ੍ਹੋ: ਸੰਗਰੂਰ ਦੇ ਲੌਂਗੋਵਾਲ 'ਚ ਸਕੂਲ ਵੈਨ ਨੂੰ ਲੱਗੀ ਅੱਗ, 4 ਬੱਚੇ ਜ਼ਿੰਦਾ ਸੜੇ, ਨਿਆਂਇਕ ਜਾਂਚ ਦੇ ਹੁਕਮ
ਖਹਿਰਾ ਨੇ ਮੰਗ ਕੀਤੀ ਕਿ ਮਾਲਿਕ, ਡਰਾਇਵਰ, ਅਣਗਹਿਲੀ ਵਰਤਣ ਤੇ ਸੇਫ਼ਟੀ ਨਿਯਮਾਂ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਵਾਲੀ ਜ਼ਿਲ੍ਹਾ ਐਡਮੀਨਸਟਰੇਸ਼ਨ ਸਮੇਤ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਅਪਰਾਧਿਕ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।