ETV Bharat / city

ਛਾਪੇਮਾਰੀ ਉੱਤੇ ਬੋਲੇ ਖਹਿਰਾ, ਮੈਨੂੰ ਈਡੀ ਸਾਹਮਣੇ ਫਸਾਉਣ ਵਿੱਚ AAP ਨੇ ਕੋਈ ਕਸਰ ਨਹੀਂ ਸੀ ਛੱਡੀ

ਇੱਕ ਪਾਸੇ ਜਿੱਥੇ ਸੀਬੀਆਈ ਵੱਲੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਉੱਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਨਿਸ਼ਾਨੇ ਸਾਧੇ ਹਨ।

sukhpal khaira slams aap
ਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਨਿਸ਼ਾਨੇ ਸਾਧੇ
author img

By

Published : Aug 19, 2022, 4:27 PM IST

Updated : Aug 19, 2022, 5:33 PM IST

ਚੰਡੀਗੜ੍ਹ: ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਦੀ ਇਸ ਕਾਰਵਾਈ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਨਾਲ ਭਖ ਗਈ ਹੈ। ਪੰਜਾਬ ’ਚ ਵੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਵੀ ਜਾ ਰਿਹਾ ਹੈ।

ਦੱਸ ਦਈਏ ਕਿ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸੀਬੀਆਈ ਦੀ ਛਾਪੇਮਾਰੀ ’ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਵਿਅਕਤੀ ’ਤੇ ਸੀਬੀਆਈ ਜਾਂ ਫਿਰ ਈਡੀ ਦੀ ਛਾਪੇਮਾਰੀ ਹੋਣ ’ਤੇ ਖੁਸ਼ੀ ਨਹੀਂ ਮਨਾਈ। ਨਾ ਹੀ ਉਹ ਇਸ ਚੀਜ਼ ਦੀ ਹਿਮਾਇਤ ਨਹੀਂ ਕਰਦੇ ਹਨ। ਕਿਉਂਕਿ ਸਾਰੇ ਜਾਣਦੇ ਹਾਂ ਕਿ ਇਸ ਪਿੱਛੇ ਰਾਜਨੀਤੀ ਬਦਲਾਖੋਰੀ ਲੁੱਕੀ ਹੁੰਦੀ ਹੈ।

ਮੈਨੂੰ ਈਡੀ ਸਾਹਮਣੇ ਫਸਾਉਣ ਵਿੱਚ AAP ਨੇ ਕੋਈ ਕਸਰ ਨਹੀਂ ਸੀ ਛੱਡੀ

ਉਨ੍ਹਾਂ ਅੱਗੇ ਕਿਹਾ ਕਿ ਪਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਈਡੀ ਦੇ ਸਾਹਮਣੇ ਫਸਾਉਣ ਚ ਆਮ ਆਦਮੀ ਪਾਰਟੀ ਨੇ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਨੇ ਅੱਗੇ ਕਿਹਾ ਕਿ ਕਹਿੰਦੇ ਹਨ ਕਿ ਜੋ ਕਿਸੇ ਹੋਰ ਲਈ ਖੂਹ ਪੁੱਟਦਾ ਹੈ ਉਸ ਵਿੱਚ ਉਹ ਆਪ ਵੀ ਡਿੱਗਦਾ ਹੈ। ਉਨ੍ਹਾਂ ਇਸ ਚੀਜ਼ ਤੇ ਖੁਸ਼ੀ ਨਹੀਂ ਹੈ ਪਰ ਆਮ ਆਦਮੀ ਪਾਰਟੀ ਨੂੰ ਇਸ ਚੀਜ਼ ਤੋਂ ਸਬਕ ਲੈਣਾ ਚਾਹੀਦਾ ਹੈ।

ਦੂਜੇ ਪਾਸੇ ਛਾਪੇਮਾਰੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦੇਸ਼ ਨੰਬਰ ਵਨ ਬਣਨ ਵੱਲ ਵਧ ਰਿਹਾ ਹੈ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ 'ਨਿਊਯਾਰਕ ਟਾਈਮਜ਼' 'ਚ ਦਿੱਲੀ ਸਰਕਾਰ ਦੀ ਸਿੱਖਿਆ ਪ੍ਰਣਾਲੀ ਅਤੇ ਉਪ ਮੁੱਖ ਮੰਤਰੀ ਦੀ ਖਬਰ ਛਪੀ ਹੈ। ਅੱਜ ਦੇਸ਼ ਨੂੰ ਨੰਬਰ ਇੱਕ ਬਣਾਉਣ ਵਿੱਚ ਕੁਦਰਤ ਵੀ ਸਾਡਾ ਸਾਥ ਦੇ ਰਹੀ ਹੈ। ਪਿਛਲੇ 7 ਸਾਲਾਂ 'ਚ ਮਨੀਸ਼ ਸਿਸੋਦੀਆ ਦੇ ਘਰ 'ਤੇ ਪਹਿਲਾਂ ਵੀ ਕਈ ਵਾਰ ਸੀਬੀਆਈ ਛਾਪੇਮਾਰੀ ਕਰ ਚੁੱਕੀ ਹੈ, ਪਹਿਲਾਂ ਵੀ ਕੁਝ ਨਹੀਂ ਮਿਲਿਆ, ਹੁਣ ਵੀ ਕੁਝ ਨਹੀਂ ਮਿਲੇਗਾ।

ਛਾਪੇਮਾਰੀ ਤੋਂ ਭੜਕੇ ਸੀਐੱਮ ਮਾਨ: ਸੀਬੀਆਈ ਛਾਪੇਮਾਰੀ ਤੋਂ ਨਾਰਾਜ਼ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਐਨਵਾਈਟੀ ਨੇ ਪਹਿਲੇ ਪੰਨੇ 'ਤੇ ਉਨ੍ਹਾਂ ਦੀ ਫੋਟੋ ਛਾਪੀ ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀਬੀਆਈ ਭੇਜ ਦਿੱਤੀ। ਇਸ ਤਰ੍ਹਾਂ ਭਾਰਤ ਕਿਵੇਂ ਅੱਗੇ ਵਧੇਗਾ ?

ਮਨੀਸ਼ ਸਿਸੋਦੀਆ ਨੇ ਟਵੀਟ ਕਰ ਦਿੱਤੀ ਸੀ ਜਾਣਕਾਰੀ: ਦੱਸ ਦਈਏ ਕਿ ਸੀਬੀਆਈ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Delhi Deputy Chief Minister Manish Sisodia) ਦੇ ਘਰ ਛਾਪੇਮਾਰੀ ਕਰਨ ਪਹੁੰਚੀ। ਮਨੀਸ਼ ਸਿਸੋਦੀਆ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਤੇ ਲਿਖਿਆ ਕਿ ਸੀਬੀਆਈ ਦਾ ਸੁਆਗਤ ਹੈ। ਅਸੀਂ ਬਹੁਤ ਈਮਾਨਦਾਰ ਹਾਂ, ਲੱਖਾਂ ਬੱਚਿਆਂ ਦਾ ਭਵਿੱਖ ਬਣਾਉਣਾ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ 1 ਨਹੀਂ ਬਣ ਸਕਿਆ।

ਜਾਣੋ ਕੀ ਹੈ ਪੂਰਾ ਮਾਮਲਾ ? : ਦਿੱਲੀ ਵਿੱਚ ਪਹਿਲਾਂ ਸਰਕਾਰੀ ਦੁਕਾਨਾਂ ਵਿੱਚ ਸ਼ਰਾਬ ਵਿਕਦੀ ਸੀ। ਚੋਣਵੀਆਂ ਥਾਵਾਂ ’ਤੇ ਖੁੱਲ੍ਹੀਆਂ ਦੁਕਾਨਾਂ ’ਤੇ ਹੀ ਸ਼ਰਾਬ ਨਿਰਧਾਰਤ ਰੇਟ ’ਤੇ ਵੇਚੀ ਜਾਂਦੀ ਸੀ। ਸਾਲਾਂ ਪੁਰਾਣੀ ਬਣੀ ਨੀਤੀ ਤਹਿਤ ਇਹ ਸ਼ਰਾਬ ਦੀ ਵਿਕਰੀ ਸੀ। ਪਿਛਲੇ ਸਾਲ ਨਵੰਬਰ ਵਿੱਚ ਕੇਜਰੀਵਾਲ ਸਰਕਾਰ ਨੇ ਸ਼ਰਾਬ ਦੀ ਵਿਕਰੀ ਲਈ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਇਸ ਤਹਿਤ ਸ਼ਰਾਬ ਵੇਚਣ ਦੀ ਜ਼ਿੰਮੇਵਾਰੀ ਪ੍ਰਾਈਵੇਟ ਕੰਪਨੀਆਂ ਅਤੇ ਦੁਕਾਨਦਾਰਾਂ ਨੂੰ ਦਿੱਤੀ ਗਈ ਸੀ।

ਸਰਕਾਰ ਨੇ ਕਿਹਾ ਕਿ ਇਸ ਨਾਲ ਮੁਕਾਬਲਾ ਵਧੇਗਾ ਅਤੇ ਘੱਟ ਕੀਮਤ 'ਤੇ ਸ਼ਰਾਬ ਖਰੀਦ ਸਕੇਗੀ। ਇਸ ਤੋਂ ਇਲਾਵਾ ਦੇਸੀ-ਵਿਦੇਸ਼ੀ ਸਾਰੇ ਬ੍ਰਾਂਡਾਂ ਦੀ ਸ਼ਰਾਬ ਦੁਕਾਨ 'ਤੇ ਇੱਕੋ ਥਾਂ 'ਤੇ ਮਿਲੇਗੀ। ਪਰ ਨਵੀਂ ਆਬਕਾਰੀ ਨੀਤੀ ਤਹਿਤ ਸਰਕਾਰ ਨੇ ਅਚਾਨਕ ਨਵੰਬਰ ਤੋਂ ਦਿੱਲੀ ਵਿੱਚ ਵਿਕ ਰਹੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ।

ਇਹ ਵੀ ਪੜੋ: ਪਟਿਆਲਾ ਵਿੱਚ 3 ਕਰੋੜ 13 ਲੱਖ ਰੁਪਏ ਦਾ ਕਣਕ ਘੁਟਾਲਾ, ਦੋਸ਼ੀ ਪਰਿਵਾਰ ਸਮੇਤ ਵਿਦੇਸ਼ ਫਰਾਰ

Last Updated : Aug 19, 2022, 5:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.