ETV Bharat / city

ਚੰਡੀਗੜ੍ਹ ਪੁਲਿਸ 'ਤੇ ਸੁਖਪਾਲ ਖਹਿਰਾ ਦੇ ਪੁੱਤਰ ਨੇ ਲਗਾਏ ਬੇਅਦਬੀ ਦੇ ਇਲਜ਼ਾਮ - Chandigarh Police

ਪੁਲਿਸ ਰਿਮਾਂਡ ’ਤੇ ਚੱਲ ਰਹੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਨੇ ਚੰਡੀਗੜ੍ਹ ਪੁਲਿਸ (Chandigarh Police) ’ਤੇ ਬੇਅਦਬੀ ਦੇ ਇਲਜ਼ਾਮ ਲਗਾਏ ਹਨ। ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਮੇਰੇ ਪਿਤਾ ਭੁੱਖ ਹੜਤਾਲ ’ਤੇ ਬੈਠ ਗਏ ਹਨ ਤੇ ਮੁਲਜ਼ਮਾਂ ਨੂੰ ਸਜਾ ਨਾ ਮਿਲਣ ਤਕ ਇਹ ਭੁੱਖ ਹੜਤਾਲ ਜਾਰੀ ਰਹੇਗੀ।

ਚੰਡੀਗੜ੍ਹ ਪੁਲਿਸ 'ਤੇ ਲਾਏ ਇਲਜ਼ਾਮ
ਚੰਡੀਗੜ੍ਹ ਪੁਲਿਸ 'ਤੇ ਲਾਏ ਇਲਜ਼ਾਮ
author img

By

Published : Nov 15, 2021, 9:01 AM IST

Updated : Nov 15, 2021, 9:30 AM IST

ਚੰਡੀਗੜ੍ਹ: ਪੁਲਿਸ ਰਿਮਾਂਡ ’ਤੇ ਚੱਲ ਰਹੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਨੇ ਚੰਡੀਗੜ੍ਹ ਪੁਲਿਸ ’ਤੇ ਬੇਅਦਬੀ ਦੇ ਇਲਜ਼ਾਮ ਲਗਾਏ ਹਨ। ਇਲਜ਼ਮਾਂ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ (Sukhpal Khaira) ਭੁੱਖ ਹੜਤਾਲ ’ਤੇ ਬੈਠ ਗਏ ਹਨ।

ਇਹ ਵੀ ਪੜੋ: ਸੁਖਪਾਲ ਖਹਿਰਾ ਦਾ ਮਿਲਿਆ 7 ਦਿਨ ਦਾ ਰਿਮਾਂਡ

ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਸੁਖਪਾਲ ਸਿੰਘ ਖਹਿਰਾ (Sukhpal Khaira) ਦੇ ਫੇਸਬੁੱਕ ਪੇਜ ’ਤੇ ਪੋਸਟ ਕਰਦਿਆਂ ਲਿਖਿਆ ਕਿ ‘ਦੋਸਤੋ, ਬਹੁਤ ਹੀ ਭਰੇ ਮਨ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਦੱਸ ਰਿਹਾ ਹਾਂ ਕਿ ਮੇਰਾ ਪਿਤਾ ਜੀ ਸ. ਸੁਖਪਾਲ ਸਿੰਘ ਖਹਿਰਾ (Sukhpal Khaira) ਹੁਣ ਤੋਂ ਭੁੱਖ ਹੜਤਾਲ਼ ਤੇ ਬੈਠੇ ਹਨ ਕਿਉਂਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। ਉਹਨਾਂ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਹਨਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ-ਸੁਖਪਾਲ ਸਿੰਘ ਖਹਿਰਾ।

ਚੰਡੀਗੜ੍ਹ ਪੁਲਿਸ 'ਤੇ ਲਾਏ ਇਲਜ਼ਾਮ
ਚੰਡੀਗੜ੍ਹ ਪੁਲਿਸ 'ਤੇ ਲਾਏ ਇਲਜ਼ਾਮ

ਪੁਲਿਸ ਰਿਮਾਂਡ ’ਤੇ ਹਨ ਸੁਖਪਾਲ ਸਿੰਘ ਖਹਿਰਾ

ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ (Sukhpal Khaira) 7 ਦਿਨ ਦੇ ਪੁਲਿਸ ਰਿਮਾਂਡ ’ਤੇ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ 2015 ਦੇ ਮਾਮਲੇ ਵਿੱਚ ਈਡੀ ਨੇ ਸੁਖਪਾਲ ਖਹਿਰਾ (Sukhpal Singh Khaira) ਨੂੰ 11 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਮਗਰੋਂ ਈਡੀ ਨੇ ਸੁਖਪਾਲ ਖਹਿਰਾ (Sukhpal Singh Khaira) ਤੋਂ 2 ਘੰਟੇ ਲਗਾਤਾਰ ਪੁੱਛਗਿੱਛ ਕੀਤੀ ਤੇ 11 ਨਵੰਬਰ ਨੂੰ ਦੇਰ ਸ਼ਾਮ 7 ਵਜੇ ਕੋਰਟ ਵਿੱਚ ਪੇਸ਼ ਕਰ ਦਿੱਤਾ ਜਿਸ ਤੋਂ ਮਗਰੋਂ ਮਾਮਲੇ ਦੀ ਸੁਣਵਾਈ ਰਾਤ 11 ਵਜੇ ਤਕ ਚੱਲੀ ਤੇ ਅਦਾਲਤ ਨੇ ਸੁਖਪਾਲ ਖਹਿਰਾ (Sukhpal Singh Khaira) ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਇਹ ਵੀ ਪੜੋ: ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਦਿੱਤੀ ਵੱਡੀ ਚਿਤਾਵਨੀ

ਇੱਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਮੁਖ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੂੰ ਉਸ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ।

ਕੀ ਸੀ ਮਾਮਲਾ ?

ਕੁੱਝ ਸਮੇਂ ਪਹਿਲਾਂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਈ. ਡੀ. ਦੀ ਕਾਰਵਾਈ ਨੂੰ ਲੈ ਕੇ ਸੁਰਖ਼ੀਆਂ ’ਚ ਆ ਗਏ ਸਨ। ਈ. ਡੀ. ਵਲੋਂ ਟਾਪ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰੀਤੂ ਕੁਮਾਰ ਨੂੰ ਸੰਮਨ ਭੇਜਿਆ ਗਿਆ ਹੈ। ਇਹ ਸੰਮਨ ਖਹਿਰਾ (Sukhpal Singh Khaira) ਵਲੋਂ ਆਪਣੀ ਧੀ ਦੇ ਵਿਆਹ ’ਤੇ ਕੀਤੀ ਖਰੀਦਦਾਰੀ ਸਬੰਧੀ ਭੇਜਿਆ ਗਿਆ ਸੀ।

Last Updated : Nov 15, 2021, 9:30 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.