ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਾਈਕਮਾਂਡ ਵੱਲੋਂ ਇੱਕ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਵਿੱਚ ਕਾਂਗਰਸ ਪ੍ਰਧਾਨ ਵੱਲੋਂ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਬਣਾਉਣ ਸਬੰਧੀ ਦੱਸਿਆ ਗਿਆ ਹੈ। ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਵੱਲੋਂ ਇਹ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ 2017 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸਨ ਪਰ ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਫਿਰ ਆਪ ਦੀ ਸੀਟ ਤੇ ਚੋਣ ਲੜ ਵਿਧਾਇਕ ਬਣੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪ ਵੱਲੋਂ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ। ਇਸ ਦੌਰਾਨ ਹੀ ਪਾਰਟੀ ਵਿੱਚ ਕਿਸੇ ਗੱਲ ਨੂੰ ਲੈਕੇ ਵਿਵਾਦ ਹੋਇਆ ਅਤੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਹਟਾ ਦਿੱਤਾ ਗਿਆ ਜਿਸ ਤੋਂ ਬਾਅਦ ਖਹਿਰਾ ਵੱਲੋਂ ਪਾਰਟੀ ਵਿੱਚ ਰਹਿੰਦਿਆ ਬਗਾਵਤੀ ਝੰਡਾ ਚੁੱਕ ਲਿਆ। ਇਸ ਤੋਂ ਬਾਅਦ ਉਨ੍ਹਾਂ ਹੋਰ ਪਾਰਟੀਆਂ ਨਾਲ ਮਿਲਕੇ ਇੱਕ ਸਾਂਝਾ ਫਰੰਟ ਤਿਆਰ ਕੀਤਾ ਗਿਆ ਪਰ ਸਫਲਤਾ ਨਹੀਂ ਮਿਲੀ।
ਇਸੇ ਦੌਰਾਨ ਹੀ ਸੁਖਪਾਲ ਖਹਿਰਾ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਕਾਂਗਰਸ ਦਾ ਹੱਥ ਫੜ੍ਹ ਲਿਆ। ਪਿਛਲੇ ਵਿਧਾਨਸਭਾ ਚੋਣ ਵਿੱਚ ਉਨ੍ਹਾਂ ਨੂੰ ਭੁਲੱਥ ਤੋਂ ਜਿੱਤ ਹਾਸਿਲ ਹੋਈ ਅਤੇ ਹੁਣ ਕਾਂਗਰਸ ਵੱਲੋਂ ਉਨ੍ਹਾਂ ਹੋਰ ਵੱਡੀ ਜ਼ਿੰਮੇਵਾਰੀ ਸੌਪ ਦਿੱਤੀ ਹੈ।
ਇਹ ਵੀ ਪੜ੍ਹੋ: ਮੁਸ਼ਿਕਲ 'ਚ ਨੇ ਮੀਕਾ ਸਿੰਘ ਦੇ ਭਰਾ ਦਲੇਰ ਮਹਿੰਦੀ, ਇਸ ਮਾਮਲੇ ਵਿੱਚ ਹੋਏ ਗ੍ਰਿਫ਼ਤਾਰ