ਚੰਡੀਗੜ੍ਹ: ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ 'ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਿੱਧੂ ਨੂੰ ਸਾਜ਼ਿਸ਼ ਤਹਿਤ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ: ਘਰਾਂ ਤੱਕ ਆਇਆ ਘੱਗਰ ਦਾ ਪਾਣੀ, ਲੋਕ ਬੇਹਾਲ
ਸੁਖਪਾਲ ਖਹਿਰਾ ਨੇ ਕਿਹਾ ਕਿ ਸਿੱਧੂ ਨੇ ਲੋਕ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਦੀ ਮਿਲੀ ਭੁਗਤ ਦਾ ਪਰਦਾਫ਼ਾਸ਼ ਕੀਤਾ ਸੀ। ਇਹ ਗੱਲ ਕੈਪਟਨ ਨੂੰ ਬਹੁਤ ਚੁੱਭੀ ਤੇ ਜਿਸ ਕਰਕੇ ਉਨ੍ਹਾਂ ਨੇ ਮਹਿਕਮੇ ਬਦਲਣ ਦਾ ਬਹਾਨਾ ਬਣਾ ਕੇ ਸਾਰੇ ਮੰਤਰੀਆਂ ਦੇ ਮਹਿਕਮੇ ਬਦਲ ਦਿੱਤੇ।
ਜ਼ਿਕਰਯੋਗ ਹੈ ਕਿ ਪਿਛਲੇ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਮਹਿਕਮੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਰਾਜਪਾਲ ਨੇ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ।