ETV Bharat / city

ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸੁਮੇਧ ਸੈਣੀ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ

author img

By

Published : Jul 10, 2020, 5:31 PM IST

ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਹ ਨਿਰਦੇਸ਼ ਦਿੱਤਾ ਹੈ ਕਿ ਇਸ ਮਾਮਲੇ 'ਚ ਸੁਮੇਧ ਸੈਣੀ ਦੀ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਤੋਂ ਪਹਿਲਾਂ ਪੁਲਿਸ ਨੂੰ 3 ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ।

ਮੁਲਤਾਨੀ ਕਿਡਨੈਪਿੰਗ ਮਾਮਲਾ
ਮੁਲਤਾਨੀ ਕਿਡਨੈਪਿੰਗ ਮਾਮਲਾ

ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਦੀ ਅੱਜ ਮੋਹਾਲੀ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਣਵਾਈ ਦੇ ਦੌਰਾਨ ਅਦਾਲਤ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਤੇ ਮਾਮਲੇ 'ਚ ਪਲਿਸ ਸੁਮੇਧ ਸੈਣੀ ਦੀ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਕਰਦੀ ਹੈ ਤਾਂ ਉਨ੍ਹਾਂ ਨੂੰ ਇਸ ਸਬੰਧੀ ਤਿੰਨ ਪਹਿਲਾਂ ਨੋਟਿਸ ਦੇਣਾ ਪਵੇਗਾ।

ਮੁਲਤਾਨੀ ਕਿਡਨੈਪਿੰਗ ਮਾਮਲਾ

ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਵਕੀਲ ਪਰਦੀਪ ਵਿਰਕ ਨੇ ਦੱਸਿਆ ਕਿ ਅਦਾਲਤ ਨੇ ਕਿਹਾ ਕਿ ਜੇਕਰ ਪੁਲਿਸ ਇਸ ਮਾਮਲੇ 'ਚ ਧਾਰਾ 302 ਜੋੜ ਦਿੰਦੀ ਹੈ ਤਾਂ ਉਨ੍ਹਾਂ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ 3 ਦਿਨ ਪਹਿਲਾਂ ਨੋਟਿਸ ਦੇ ਕੇ ਜਾਣਕਾਰੀ ਦੇਣੀ ਪਵੇਗੀ। ਉਨ੍ਹਾਂ ਦੱਸਿਆ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਇਸ ਮਾਮਲੇ 'ਚ ਮੋਹਾਲੀ ਕੋਰਟ 'ਚ ਪਟੀਸ਼ਨ ਦਾਖਲ ਕਰ ਇਹ ਖ਼ਦਸ਼ਾ ਪ੍ਰਗਟਾਇਆ ਸੀ ਕਿ ਇਸ ਮਾਮਲੇ 'ਚ ਉਨ੍ਹਾਂ ਦੇ ਖਿਲਾਫ 302 ਦੀਆਂ ਧਾਰਾਵਾਂ ਵੀ ਜੋੜੀਆਂ ਜਾ ਸਕਦੀਆਂ ਹਨ। ਇਸ ਦੇ ਲਈ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਜ਼ਮਾਨਤ ਲਈ ਅਰਜ਼ੀ ਵੀ ਦਾਖਲ ਕੀਤੀ ਸੀ।

ਵਕੀਲ ਪਰਦੀਪ ਵਿਰਕ ਦੇ ਮੁਤਾਬਕ ਪੰਜਾਬ ਪੁਲਿਸ ਦੀ ਐਸਆਈਟੀ ਟੀਮ ਵੱਲੋਂ ਪੁੱਛਗਿੱਛ ਲਈ ਸੁਮੇਧ ਸੈਣੀ ਨੂੰ ਮਹਿਜ਼ ਇੱਕ ਵਾਰ ਬੁਲਾਇਆ ਗਿਆ ਹੈ, ਜਦਕਿ ਉਨ੍ਹਾਂ ਦੇ ਪੱਖ ਨੂੰ ਜਾਂਚ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਅਰਜ਼ੀ 'ਤੇ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਕੇਸ ਟ੍ਰਾਂਸਫਰ ਕਰਵਾ ਕੇ ਜਸਟਿਸ ਰਜਨੀਸ਼ ਗਰਗ ਦੀ ਅਦਾਲਤ 'ਚ ਕਰਵਾ ਦਿੱਤਾ ਸੀ।

ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲਾ

29 ਸਾਲਾਂ ਬਾਅਦ ਮਈ ਵਿੱਚ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਨੂੰ ਮੋਹਾਲੀ ਪੁਲਿਸ ਨੇ ਉਨ੍ਹਾਂ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲ੍ਹਿਆ ਸੀ। ਇਸ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਨਾਂ ਕਈ ਸਾਬਕਾ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਐਫਆਈਆਰ ਦਰਜ ਹੋਈ ਸੀ। 2008 'ਚ ਸੀਬੀਆਈ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਸੀ,ਪਰ ਸੁਪਰੀਮ ਕੋਰਟ ਨੇ ਇਸ 'ਤੇ ਰੋਕ ਲੱਗਾ ਦਿੱਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.