ETV Bharat / city

ਸੁਮੇਧ ਸੈਣੀ ਨੇ ਖੇਡੀ ਨਵੀਂ ਚਾਲ ਤਾਂ ਵਿਜੀਲੈਂਸ ਨੇ ਦਿੱਤਾ ਵੱਡਾ ਝਟਕਾ - ਵਿਜੀਲੈਂਸ

ਸੈਣੀ ਖਿਲਾਫ਼ ਰਿਕਾਲ ਅਰਜ਼ੀ ਦਾਖਿਲ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਸੁਮੇਧ ਸੈਣੀ ਨੇ ਖੇਡੀ ਨਵੀਂ ਚਾਲ ਤਾਂ ਵਿਜੀਲੈਂਸ ਨੇ ਦਿੱਤਾ ਵੱਡਾ ਝਟਕਾ

author img

By

Published : Sep 4, 2021, 7:38 PM IST

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੈਧ ਸੈਣੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਹੁਣ ਸੈਣੀ ਖਿਲਾਫ਼ ਰਿਕਾਲ ਅਰਜ਼ੀ ਦਾਖਿਲ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਕਾਬਲੇਗੌਰ ਹੈ ਕਿ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ਾਂ ਖਿਲਾਫ਼ ਪੰਜਾਬ ਸਰਕਾਰ ਨੇ ਅਰਜੀ ਦਾਖਲ ਕੀਤੀ ਹੈ। ਪੰਜਾਬ ਵਿਜੀਲੈਂਸ ਨੇ ਐਫਆਈਆਰ ਨੰਬਰ 11 'ਚ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਗ੍ਰਿਫ਼ਤਾਰ ਨੂੰ ਗੈਰ ਵਾਜਿਬ ਕਰਾਰ ਦਿੱਤਾ ਸੀ।

ਸੁਮੇਧ ਸੈਣੀ ਨੂੰ ਵਿਜੀਲੈਂਸ ਦਾ ਵੱਡਾ ਝਟਕਾ
ਸੁਮੇਧ ਸੈਣੀ ਨੂੰ ਵਿਜੀਲੈਂਸ ਦਾ ਵੱਡਾ ਝਟਕਾ

ਸੈਣੀ ਨੇ ਨਵਾਂ ਪੈਤੜਾ ਅਜਮਾਇਆ ਹੈਂ। ਸੈਣੀ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਤੇ ਅਰਜੀ 'ਚ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਵੇ ਕਿ ਉਹ ਕਿਸੇ ਵੀ ਕੇਸ ਦੀ ਜਾਂਚ 'ਚ ਸ਼ਾਮਿਲ ਹੋਣ ਆਉਂਦੇ ਨੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।

ਉਧਰ ਪੰਜਾਬ ਵਿਜੀਲੈਂਸ ਨੇ ਕਿਹਾ ਕਿ ਸੈਣੀ ਐਫਆਈਆਰ ਨੰਬਰ 13 ਦੀ ਜਾਂਚ ਚ ਸ਼ਾਮਿਲ ਨਹੀਂ ਹੋਏ। 18 ਅਗਸਤ ਨੂੰ ਵੀ ਰਾਤ ਨੂੰ ਪਹੁੰਚੇ ਸਨ। ਉਦੋਂ ਉਨ੍ਹਾਂ ਨੂੰ ਕਿਸੇ ਮਾਮਲੇ ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੁਮੇਧ ਸੈਣੀ ਨੂੰ ਵਿਜੀਲੈਂਸ ਦਾ ਵੱਡਾ ਝਟਕਾ
ਸੁਮੇਧ ਸੈਣੀ ਨੂੰ ਵਿਜੀਲੈਂਸ ਦਾ ਵੱਡਾ ਝਟਕਾ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਹਾਈਕੋਰਟ ਨੇ ਮੰਗਲਵਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀਆਂ ਸਾਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਸੁਮੇਧ ਸੈਣੀ ਨੇ ਉਨ੍ਹਾਂ ਦੀ ਪਟੀਸ਼ਨ 'ਤੇ 9 ਸਤੰਬਰ ਦੀ ਬਜਾਏ ਅੱਜ ਸੁਣਵਾਈ ਕਰਨ ਅਤੇ ਇਕ ਪੈਨ ਡਰਾਈਵ ਸੌਂਪ ਵਿਜੀਲੈਂਸ ਅਧਿਕਾਰੀ ਅਤੇ ਹੋਰ 'ਤੇ ਉਲੰਘਣਾ ਦੀ ਜੋ ਮੰਗ ਕੀਤੀ ਸੀ, ਉਹ ਸਾਰੇ ਅਰਜ਼ੀਆਂ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ।

ਹਾਈਕੋਰਟ ਨੇ ਪਟੀਸ਼ਨ 'ਤੇ 9 ਸਤੰਬਰ ਨੂੰ ਤੈਅ ਤਰੀਕ 'ਤੇ ਹੀ ਸੁਣਵਾਈ ਦੀ ਲੋੜ ਨਹੀਂ ਹੈ। ਉਥੇ ਹੀ ਵਿਜੀਲੈਂਸ ਨੇ ਸੈਣੀ ਨੂੰ ਦਿੱਤੀ ਗਈ ਰਿਹਾਈ ਖਿਲਾਫ਼ ਜੋ ਅਰਜ਼ੀ ਦਾਇਰ ਕੀਤੀ ਸੀ, ਉਸ 'ਤੇ ਸੁਣਵਾਈ ਨਹੀਂ ਹੋ ਸਕੀ ਹੈ। ਦੱਸਣਯੋਗ ਹੈ ਕਿ ਗੋਲੀਕਾਂਡ ਮਾਮਲੇ ਵਿਚ ਸੁਮੈਧ ਸੈਣੀ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਸੁਮੇਧ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਮਿਲੀ ਜਾਣਕਾਰੀ ਮੁਤਾਬਕ ਸੁਮੇਧ ਸੈਣੀ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸਿੱਟ ਵਲੋਂ ਨੋਟਿਸ ਭੇਜਿਆ ਗਿਆ ਸੀ। ਇਸ ਨੋਟਿਸ ਵਿਚ ਸੈਣੀ ਨੂੰ 6 ਸਤੰਬਰ ਨੂੰ ਦਿੱਲੀ ਦੀ ਸੀ.ਐੱਫ.ਐੱਲ. ਲੈਬ ਵਿਚ ਬੁਲਾਇਆ ਗਿਆ। ਇਸ ਨੋਟਿਸ ਦੇ ਵਿਰੋਧ ਵਿਚ ਸੁਮੇਧ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਦੌਰਾਨ ਸੁਮੇਧ ਸੈਣੀ ਨੇ ਕਿਸੇ ਹੋਰ ਮਾਮਲੇ ਵਿਚ ਗ੍ਰਿਫਤਾਰੀ ਦਾ ਖਦਸ਼ਾ ਜ਼ਾਹਿਰ ਕੀਤਾ ਸੀ।

ਇਹ ਵੀ ਪੜੋ: ਝੂੂਠੇ ਪੁਲਿਸ ਮੁਕਾਬਲਿਆਂ ‘ਚ ਮੁਲਜਮ ਪੁਲਿਸ ਅਫਸਰਾਂ ਦੀਆਂ ਪਟੀਸ਼ਨਾਂ ਖਾਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.