ਚੰਡੀਗੜ੍ਹ: ਆਈਏਐਸ ਦੀ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ 29 ਸਾਲ ਪੁਰਾਣੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ 'ਤੇ ਬਲਵੰਤ ਸਿੰਘ ਮੁਲਤਾਨੀ ਦੀ ਕਿਡਨੈਪਿੰਗ ਕਰਕੇ ਉਸਦਾ ਕਤਲ ਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹਨ।
ਅੱਜ ਇਸ ਮਾਮਲੇ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਖ਼ਲ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਸੁਪਰੀਮ ਕੋਰਟ ਨੇ ਇਹ ਜ਼ਮਾਨਤ ਇੱਕ ਲੱਖ ਰੁਪਏ ਦੀ ਸਿਕਿਊਰਿਟੀ ਬੋਰਡ 'ਤੇ ਦਿੱਤੀ ਹੈ ਤੇ ਇਸ ਦੇ ਨਾਲ ਹੀ ਸੈਣੀ ਨੁੰ ਆਪਣਾ ਪਾਸਪੋਰਟ ਵੀ ਜਮ੍ਹਾ ਕਰਵਾਉਣ ਦੇ ਲਈ ਕਿਹਾ ਹੈ।
ਦੱਸ ਦਈਏ ਕਿ 29 ਸਾਲ ਪੁਰਾਣੇ ਇਸ ਕੇਸ ਵਿੱਚ ਸੁਪਰੀਮ ਕੋਰਟ ਨੇ 17 ਨਵੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਸੁਪਰੀਮ ਕੋਰਟ ਨੇ ਉਦੋਂ ਵੀ ਇਸ਼ਾਰਾ ਕੀਤਾ ਸੀ ਕਿ ਉਹ ਸੈਣੀ ਨੂੰ ਰਾਹਤ ਦੇਵੇਗਾ, ਕਿਉਂਕਿ ਇਹ ਮਾਮਲਾ 29 ਸਾਲ ਪੁਰਾਣੇ ਹੈ।
ਪੱਤਰਕਾਰ- ਪੂਜਾ ਵਰਮਾ