ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਜਾਂਚ ਵਿੱਚ ਹਰ ਪੱਖੋਂ ਸਹਿਯੋਗ ਦਿੱਤਾ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇ, ਪਰ ਅਫਸੋਸ ਦੀ ਗੱਲ ਹੈ ਕਿ ਵਿਸ਼ੇਸ਼ ਜਾਂਚ ਟੀਮ ਨੂੰ ਹਮੇਸ਼ਾਂ ਹੀ ਰਾਜਨੀਤੀ ਪੱਖੋਂ ਇਸਤੇਮਾਲ ਕੀਤਾ ਗਿਆ ਹੈ।
ਇਹ ਵੀ ਪੜੋ: Punjab Congress Conflict: ‘ਵਿਧਾਇਕਾਂ ਦੇ ਕਾਕਿਆਂ ਨੇ ਮੋੜੀਆਂ ਸਰਕਾਰੀ ਨੌਕਰੀਆਂ’
ਉਹਨਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਉਸ ਵੇਲੇ ਸੰਮਨ ਭੇਜਣਾ ਜਦੋਂ ਕੈਪਟਨ ਅਮਰਿੰਦਰ ਸਿੰਘ ਦਿੱਲੀ ਹਾਜ਼ਰੀਆਂ ਭਰ ਰਹੇ ਹਨ ਅਤੇ ਮਹਿਸੂਸ ਹੁੰਦਾ ਹੈ ਕਿ ਇਹ ਯਾਦ ਤਾਂ ਆਪਣੇ ਹਾਈਕਮਾਂਡ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ। ਜਿਹੜੇ ਉਨ੍ਹਾਂ ਤੋਂ ਨਾਰਾਜ਼ ਹਨ, ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿਰਫ਼ ਆਪਣੀ ਡਿੱਗੀ ਹੋਈ ਸਾਖ ਨੂੰ ਬਚਾਉਣ ਵਾਸਤੇ ਹੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਜਾਂਚ ਟੀਮ (SIT) ਦਾ ਇਸਤੇਮਾਲ ਕਰ ਰਿਹਾ ਹੈ। ਪਹਿਲਾ ਐਸਆਈਟੀ ਦੇ ਮੈਂਬਰਾਂ ਨੂੰ ਪ੍ਰਮੋਸ਼ਨ ਦੇਣੀ ਅਤੇ ਜਿਹੜੇ ਮੈਂਬਰ ਹਿੱਸਾ ਨਹੀਂ ਹਨ ਉਨ੍ਹਾਂ ਨੂੰ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਜਾਂਚ ਟੀਮ ਦਾ ਹਿੱਸਾ ਬਣਾ ਕੇ ਭੇਜਣਾ ਇਹ ਸਾਫ ਕਰਦਾ ਹੈ ਜਾਂਚ ਟੀਮ ਦਾ ਸਿਰਫ਼ ਸਿਆਸੀਕਰਨ ਹੋ ਰਿਹਾ ਹੈ।
ਇਹ ਵੀ ਪੜੋ: Punjab Congress Conflict: ‘ਹਾਈਕਮਾਨ ਕੈਪਟਨ ਨੂੰ ਕਰ ਰਹੀ ਹੈ ਕਮਜ਼ੋਰ’