ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋੇਏ ਹਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਕਈ ਆਗੂਆਂ ਨੂੰ ਘੇਰਿਆ। ਨਾਲ ਹੀ ਉਨ੍ਹਾਂ ਨੂੰ ਸੀਐਮ ਨਾ ਬਣਾਉਣ ’ਤੇ ਦਰਦ ਵੀ ਝਲਕਿਆ। ਆਪਣੇ ਲਾਈਵ ’ਚ ਉਨ੍ਹਾਂ ਨੇ ਆਖਿਰ ਚ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ।
ਨੋਟਿਸ ਦੀ ਥਾਂ ਕੀਤੀ ਜਾ ਸਕਦੀ ਸੀ ਗੱਲ: ਆਪਣੇ ਸਾਰੇ ਅਹੁਦਿਆਂ ਤੋਂ ਹਟਾਉਣ ’ਤੇ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਕੋਲ ਕਿਹੜੇ ਅਹੁਦੇ ਸੀ ਜਿਨ੍ਹਾਂ ਤੋਂ ਉਨ੍ਹਾਂ ਨੂੰ ਹਟਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਦਿਲ ਤੋੜਿਆ ਹੈ। ਨੋਟਿਸ ਦੇਣ ਦੀ ਥਾਂ ਉਨ੍ਹਾਂ ਦੇ ਨਾਲ ਗੱਲ ਕੀਤੀ ਜਾ ਸਕਦੀ ਸੀ।
ਹਾਈਕਮਾਂਡ ਸਹੀ ਗਲਤ ਦਾ ਖੁਦ ਲੈਣ ਫੈਸਲਾ: ਸੁਨੀਲ ਜਾਖੜ ਨੇ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਪਾਰਟੀ ਚ ਰਹਿਣਾ ਜਰੂਰੀ ਹੈ। ਪਰ ਉਨ੍ਹਾਂ ਨੂੰ ਸਹੀ ਗਲਤ ਖੁਦ ਦੇਖਣ ਹੋਵੇਗਾ। ਉਨ੍ਹਾਂ ਨੂੰ ਹਰ ਚੀਜ਼ ਦੀ ਪਰਖ ਹੋਣੀ ਚਾਹੀਦੀ ਹੈ। ਸਹੀ ਗਲਤ ਬਾਰੇ ਕੋਈ ਹੋਰ ਨਹੀਂ ਦੱਸੇਗਾ ਤੁਹਾਨੂੰ ਆਪ ਹੀ ਸਭ ਦੇਖਣਾ ਹੋਵੇਗਾ। ਜੇਕਰ ਤੁਸੀਂ ਪਾਰਟੀ ਚਲਾਉਣੀ ਹੈ ਤਾਂ ਫੈਸਲਾ ਤੁਹਾਨੂੰ ਆਪ ਹੀ ਲੈਣਾ ਹੋਵੇਗਾ। ਕੁਝ ਸਮਾਂ ਪਹਿਲਾਂ ਹੀ ਕਾਂਗਰਸ ਹਾਈਕਮਾਂਡ ਵੱਲੋਂ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ। ਜਿਸ ’ਚ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ।
-
'Dil ki Bat'
— Sunil Jakhar (@sunilkjakhar) May 14, 2022 " class="align-text-top noRightClick twitterSection" data="
https://t.co/JfJqcPP2SA
">'Dil ki Bat'
— Sunil Jakhar (@sunilkjakhar) May 14, 2022
https://t.co/JfJqcPP2SA'Dil ki Bat'
— Sunil Jakhar (@sunilkjakhar) May 14, 2022
https://t.co/JfJqcPP2SA
ਅੰਬਿਕਾ ਸੋਨੀ ’ਤੇ ਵਰ੍ਹੇ ਜਾਖੜ: ਸੁਨੀਲ ਜਾਖੜ ਨੇ ਹਰੀਸ਼ ਰਾਵਤ, ਹਰੀਸ਼ ਚੌਧਰੀ ਅਤੇ ਸਭ ਤੋਂ ਜਿਆਦਾ ਅੰਬਿਕਾ ਸੋਨੀ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਦਿੱਲੀ ਚ ਕੁਝ ਕੋਲ ਬੈਠੇ ਹਨ ਜਿਨ੍ਹਾਂ ਦੇ ਕਾਰਨ ਇਹ ਸਭ ਕੁਝ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਉਹ ਰਾਹੁਲ ਗਾਂਧੀ ਦੀ ਵਜ੍ਹਾਂ ਕਾਰਨ ਕਾਂਗਰਸ ਚ ਰਹੇ ਸੀ। ਲੰਬੇ ਸਮੇਂ ਤੋਂ ਉਨ੍ਹਾਂ ਦਾ ਪਰਿਵਾਰ ਜੁੜਿਆ ਰਿਹਾ ਹੈ। ਪਰ ਉਨ੍ਹਾਂ ਨੂੰ ਕੁਝ ਲੋਕਾਂ ਦੇ ਕਹਿਣ ’ਤੇ ਨੋਟਿਸ ਭੇਜਿਆ ਗਿਆ ਜੋ ਚੰਗੀ ਗੱਲ ਨਹੀਂ ਹੈ।
ਸਿੱਧੂ ਦੀ ਕੀਤੀ ਹਿਮਾਇਤ: ਆਪਣੇ ਲਾਇਵ ਦੌਰਾਨ ਜਿੱਥੇ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਿਸ ਗੱਲ ਲਈ ਨੋਟਿਸ ਭੇਜਿਆ ਗਿਆ ਸੀ। ਇਸ ਸਵਾਲ ਦਾ ਵੀ ਉਹ ਜਵਾਬ ਚਾਹੁੰਦੇ ਹਨ।
ਦੋ ਸਾਲ ਲਈ ਮੁਅੱਤਲ ਕਰਨ ਦੀ ਕੀਤੀ ਗਈ ਸੀ ਸਿਫਾਰਿਸ਼: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅੱਗੇ ਸਿਫਾਇਸ਼ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕੀਤਾ ਜਾਵੇ। ਪਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦੇ ਖਿਲਾਫ ਇਹ ਕਾਰਵਾਈ ਨਹੀਂ ਕੀਤੀ।
ਪਾਰਟੀ ਵਿੱਚ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਮੁਆਫ: ਦੱਸ ਦਈਏ ਕਿ ਜਾਖੜ ਦੀ ਮੁਅੱਤਲੀ ਉਨ੍ਹਾਂ ਦੀ ਸੀਨੀਆਰਤਾ ਅਤੇ ਪਿਛਲੇ ਸਮੇਂ ਵਿੱਚ ਪਾਰਟੀ ਵਿੱਚ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਮੁਆਫ ਕੀਤੀ ਗਈ ਸੀ, ਜਿਨ੍ਹਾਂ ਨੇ ਅੱਗੇ ਕਿਹਾ ਕਿ ਥਾਮਸ ਨੂੰ ਵੀ ਇਸੇ ਤਰ੍ਹਾਂ ਦੇ ਵਿਚਾਰ ਦਿੱਤੇ ਗਏ ਸਨ। ਸਾਬਕਾ ਸੀਨੀਅਰ ਨੇਤਾ ਏ ਕੇ ਐਂਟਨੀ ਦੀ ਅਗਵਾਈ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਮੰਗਲਵਾਰ ਨੂੰ ਜਾਖੜ ਨੂੰ ਦੋ ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ।
ਸਿਆਸਤ ਤੋਂ ਕਿਨਾਰਾ: ਦੱਸ ਦਈਏ ਕਿ ਸੁਨੀਲ ਜਾਖੜ ਸਿਆਸਤ ਤੋਂ ਪਹਿਲਾਂ ਹੀ ਕਿਨਾਰਾ ਕਰ ਚੁੱਕੇ ਹਨ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਸੁਨੀਲ ਜਾਖੜ ਕਾਂਗਰਸ ਤੋਂ ਇਸ ਗੱਲੋਂ ਨਾਰਾਜ਼ ਹਨ ਕਿ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਵਿਧਾਇਕਾਂ ਦਾ ਸਮਰਥਨ ਮਿਲਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਨਵਜੋਤ ਸਿੱਧੂ ਨੂੰ ਬਿਨਾਂ ਕਿਸੇ ਕਾਰਨ ਪਹਿਲਾਂ ਹਟਾ ਕੇ ਪ੍ਰਧਾਨ ਬਣਾਇਆ ਗਿਆ।
ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦਿੱਤਾ ਸੀ ਬਿਆਨ: ਦੱਸ ਦਈਏ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਗਲਤ ਟਿੱਪਣੀ ਕੀਤੀ ਸੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ।
ਇਹ ਵੀ ਪੜੋ: ਈ- ਰਿਕਸ਼ਾ ’ਤੇ ਬੈਠ ਜੇਪੀ ਨੱਢਾ ਜਾਣਗੇ ਸ਼ਹੀਦ ਸੁਖਦੇਵ ਥਾਪਰ ਦੇ ਘਰ, ਜਾਣੋ ਕਿਉਂ