ETV Bharat / city

ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ: ਆਪ - Sunil Jakhar' s statement

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਹੀ ਦਲਿਤ ਸਮਾਜ ਵਿਰੋਧੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਇਹ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਸਮਾਜ ਦਾ ਰਾਜਨੀਤਿਕ ਇਸਤੇਮਾਲ ਕੀਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦੀ ਵੀ ਅਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਸੁਨੀਲ ਜਾਖੜ ਦੇ ਬਿਆਨ ’ਤੇ ਗਾਂਧੀ ਪਰਿਵਾਰ ਚੁੱਪ ਕਿਉਂ ਧਾਰੀ ਬੈਠਾ ਹੈ?

ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ

author img

By

Published : Apr 7, 2022, 7:08 PM IST

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਟਿੱਪਣੀ ਕਾਂਗਰਸੀ ਆਗੂਆਂ ਦੀ ਗਰੀਬ ਤੇ ਦਲਿਤ ਵਿਰੋਧੀ ਮਾਨਸਕਿਤਾ ਨੂੰ ਪੇਸ਼ ਕਰਦੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ ਕਰਦਾ ਹੈ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਹੀ ਦਲਿਤ ਸਮਾਜ ਵਿਰੋਧੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਇਹ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਸਮਾਜ ਦਾ ਰਾਜਨੀਤਿਕ ਇਸਤੇਮਾਲ ਕੀਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦੀ ਵੀ ਅਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਸੁਨੀਲ ਜਾਖੜ ਦੇ ਬਿਆਨ ’ਤੇ ਗਾਂਧੀ ਪਰਿਵਾਰ ਚੁੱਪ ਕਿਉਂ ਧਾਰੀ ਬੈਠਾ ਹੈ?

ਵਿਧਾਇਕ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਕਾਂਗਰਸ ਆਗੂਆਂ ਦੀ ਅਜਿਹੀ ਸੋਚ ਕਾਰਨ ਹੀ ਕਾਂਗਰਸ ਦੀ ਮਾੜੀ ਦੁਰਦਸ਼ਾ ਹੋਈ ਹੈ।

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਦਲਿਤ ਸਮਾਜ ਪ੍ਰਤੀ ਅਜਿਹੀ ਘਟੀਆ ਟਿੱਪਣੀ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਦੇਸ਼ ਦੇ ਸੰਵਿਧਾਨ ਦੀ ਬੇਅਦਬੀ ਕੀਤੀ ਹੈ, ਇਸ ਲਈ ਕਾਂਗਰਸ ਹਾਈਕਮਾਨ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗੇ ਅਤੇ ਸੁਨੀਲ ਜਾਖੜ ਖਿਲਾਫ਼ ਤੁਰੰਤ ਕਾਰਵਾਈ ਕਰੇ।

ਇਹ ਵੀ ਪੜ੍ਹੋ:ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੀਐੱਮ ਮਾਨ ਨੇ ਐਸਜੀਪੀਸੀ ਨੂੰ ਕੀਤੀ ਇਹ ਅਪੀਲ

ETV Bharat Logo

Copyright © 2025 Ushodaya Enterprises Pvt. Ltd., All Rights Reserved.