ETV Bharat / city

ਅੰਬਿਕਾ ਸੋਨੀ ਦੀ ਵਜ੍ਹਾ ਤੋਂ ਮੈਂ ਮੁੱਖ ਮੰਤਰੀ ਨਹੀਂ ਬਣ ਪਾਇਆ: ਸੁਨੀਲ ਜਾਖੜ - Chief Minister

ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਸੁਨੀਲ ਜਾਖੜ ਪਿਛਲੇ ਕਈ ਮਹੀਨਿਆਂ ਤੋਂ ਅਲੱਗ-ਅਲੱਗ ਬਿਆਨਬਾਜ਼ੀ ਕਰ ਇਕ ਨਵਾਂ ਵਿਵਾਦ ਖੜ੍ਹਾ ਕਰ ਦਿੰਦੇ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਨਾਉਣ ਵਜੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਤੇ ਉਨ੍ਹਾਂ ਨੂੰ ਸਭ ਤੋਂ ਵੱਧ 42 ਵੋਟਾਂ ਪਈਆਂ ਸੀ।

ਅੰਬਿਕਾ ਸੋਨੀ ਦੀ ਵਜ੍ਹਾ ਤੋਂ ਮੈਂ ਮੁੱਖ ਮੰਤਰੀ ਨਹੀਂ ਬਣ ਪਾਇਆ

author img

By

Published : Feb 11, 2022, 5:07 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਸੁਨੀਲ ਜਾਖੜ ਪਿਛਲੇ ਕਈ ਮਹੀਨਿਆਂ ਤੋਂ ਅਲੱਗ-ਅਲੱਗ ਬਿਆਨਬਾਜ਼ੀ ਕਰ ਇਕ ਨਵਾਂ ਵਿਵਾਦ ਖੜ੍ਹਾ ਕਰ ਦਿੰਦੇ ਹਨ। ਇਸੇ ਤਰ੍ਹਾਂ ਹੀ ਉਨ੍ਹਾਂ ਦਾ ਇੱਕ ਹੋਰ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਉੱਤੇ ਵੱਡਾ ਇਲਜ਼ਾਮ ਲਾਇਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ‘ਜਦੋਂ ਮੇਰੇ ਹੱਕ ਵਿੱਚ 40 ਵਿਧਾਇਕ ਸਨ ਤਾਂ ਮੈਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਮੈਂ ਅੰਬਿਕਾ ਸੋਨੀ ਨੂੰ ਉਸ ਸਮੇਂ ਵੀ ਕਿਹਾ ਸੀ ਕਿ ਤੁਸੀਂ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ।

ਅੰਬਿਕਾ ਸੋਨੀ ਦੀ ਵਜ੍ਹਾ ਤੋਂ ਮੈਂ ਮੁੱਖ ਮੰਤਰੀ ਨਹੀਂ ਬਣ ਪਾਇਆ

ਸੁਨੀਲ ਜਾਖੜ ਚੰਡੀਗੜ੍ਹ ਵਿੱਚ ਮੀਡੀਆ ਦੇ ਨਾਲ ਗੱਲਬਾਤ ਹੋਏ ਤੇ ਉਨ੍ਹਾਂ ਨੇ ਅੰਬਿਕਾ ਸੋਨੀ ਨੂੰ ਆਪਣੇ ਮੁੱਖ ਮੰਤਰੀ ਨਾ ਬਣਨ ਵਜੋਂ ਜ਼ਿੰਮੇਦਾਰ ਠਹਿਰਾਇਆ ,ਉਨ੍ਹਾਂ ਨੇ ਕਿਹਾ ਅੰਬਿਕਾ ਸੋਨੀ ਕਾਂਗਰਸ ਨਹੀਂ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀ ਤੇ ਉਨ੍ਹਾਂ ਦੇ ਬਿਆਨ ਤੇ ਟਵੀਟ ਇਸ ਗੱਲ ਦੀ ਹੋਰ ਇਸ਼ਾਰਾ ਕਰ ਰਹੇ ਸੀ ਕਿ ਉਹ ਪੰਜਾਬ ਕਾਂਗਰਸ ਦੇ ਵਿਚ ਹੋ ਰਹੀ ਚੀਜ਼ਾਂ ਤੋਂ ਸਹਿਮਤ ਨਹੀਂ ਹੈ। ਪਾਰਟੀ ਨੇ ਉਨ੍ਹਾਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਦੇ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਕੈਂਪੇਨਿੰਗ ਕਮੇਟੀ ਦਾ ਪ੍ਰਧਾਨ ਬਣਾਇਆ ਪਰ ਨਾਰਾਜ਼ਗੀ ਫਿਰ ਵੀ ਦੂਰ ਹੁੰਦੀ ਨਜ਼ਰ ਨਹੀਂ ਆਈ, ਉਨ੍ਹਾਂ ਦੇ ਦਿਲ ਵਿੱਚ ਮੁੱਖ ਮੰਤਰੀ ਨਾ ਬਣਨ ਦਾ ਦਰਦ ਸਾਫ਼ ਦਿਖਾਈ ਦਿੱਤਾ।

ਹਿਜਾਬ ਦਾ ਮਸਲਾ ਪੰਜਾਬ ਦੇ ਲਈ ਖ਼ਤਰਾ

ਕਰਨਾਟਕਾ ਦੇ ਵਿਚ ਹੋਏ ਹਿਜਾਬ ਵਿਵਾਦ ਨੂੰ ਲੈ ਕੇ ਸੁਨੀਲ ਜਾਖੜ ਨੇ ਭਾਜਪਾ ਤੇ ਗੰਭੀਰ ਆਰੋਪ ਲਗਾਏ ਅਤੇ ਕਿਹਾ ਕਿ ਇਸ ਵੇਲੇ ਲੋਕੀਂ ਇਸ ਮਸਲੇ ਨੂੰ ਗੰਭੀਰਤਾ ਤੋਂ ਨਹੀਂ ਲੈ ਰਹੇ ਹਨ ਅਤੇ ਇਸ ਮੁੱਦੇ ਤੇ ਰਾਜਨੀਤੀ ਕਰ ਰਹੀ ਹੈ ਜਦਕਿ ਅਜਿਹਾ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੇ ਸੀਐਮ ਦਾ ਕਹਿਣਾ ਹੈ ਕਿ ਸਕੂਲ ਅਤੇ ਕਾਲਜ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਧਾਰਮਿਕ ਡ੍ਰੈੱਸ ਨਹੀਂ ਪਾਣੀ ਚਾਹੀਦੀ ਹੈ ਪਰ ਉਨ੍ਹਾਂ ਦੇ ਇਸ ਬਿਆਨ ਦਾ ਪੰਜਾਬ ਦੇ ਵਿੱਚ ਵੀ ਵੱਡਾ ਅਸਰ ਦੇਖਣ ਨੂੰ ਮਿਲ ਸਕਦਾ ਹੈ, ਜਿਹੜੇ ਕਿ ਹੁਣ ਲੋਕੀਂ ਅਤੇ ਹੋਰ ਸਿਆਸੀ ਆਗੂ ਵੀ ਨਹੀਂ ਦੇਖ ਰਹੇ।

ਕਿਉਂਕਿ ਪੰਜਾਬ ਦੇ ਵਿੱਚ ਸਿੱਖ ਮੁੰਡੇ ਪਤੇ ਕੁੰਡ਼ੀਆਂ ਦਸਤਾਰ ਪਾ ਕੇ ਹੀ ਸਕੂਲ ਆਉਂਦੇ ਹਨ ਅਤੇ ਜੇਕਰ ਇਹ ਹਿਜਾਬ ਦਾ ਮਸਲਾ ਕਰਨਾਟਕ ਦੇ ਵਿੱਚ ਹੀ ਹੋ ਸਕਦਾ ਹੈ ਤਾਂ ਫਿਰ ਜੇਕਰ ਬੀਜੇਪੀ ਪੰਜਾਬ ਦੇ ਵਿੱਚ ਆਉਂਦੀਆਂ ਹਨ। ਇੱਥੇ ਵੀ ਇਹ ਸਭ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਤੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਪੰਜਾਬ ਦੇ ਲੋਕਾਂ ਨੂੰ ਆਵਾਜ਼ ਚੁੱਕਣੀ ਚਾਹੀਦੀ ਹੈ।

ਰਾਜਨੀਤੀ ਦੇ ਗੁਰ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਸਿੱਖੇ ਹਨ

ਕੈਪਟਨ ਅਮਰਿੰਦਰ ਸਿੰਘ ਦੇ ਨਾਲ ਟਿਊਨਿਕ ਬਿਹਤਰ ਹੋਣ ਦੇ ਸਵਾਲ ਉੱਤੇ ਸੁਨੀਲ ਜਾਖੜ ਨੇ ਕਿਹਾ ਕਿ ਇਹ ਬਿਲਕੁਲ ਸੱਚ ਹੈ ਕਿ ਜਦ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਮੁੱਖ ਮੰਤਰੀ ਸੀ ਤੇ ਉਨ੍ਹਾਂ ਦੀ ਟਿਊਨਿੰਗ ਪ੍ਰਧਾਨ ਹੋਣ ਦੇ ਨਾਤੇ ਮੇਰੇ ਨਾਲ ਬਹੁਤ ਵਧੀਆ ਸੀ ਪਰ ਉਨ੍ਹਾਂ ਨੂੰ ਹਟਾਉਣ ਦਾ ਫ਼ੈਸਲਾ ਇਸ ਕਰਕੇ ਦਿੱਤਾ ਗਿਆ ਕਿਉਂਕਿ ਵਾਰ-ਵਾਰ ਕਿਹਾ ਜਾ ਰਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੋਣ ਤੋਂ ਬਾਵਜੂਦ ਬੀਜੇਪੀ ਦੇ ਏਜੰਟ ਵਜੋਂ ਕੰਮ ਕਰ ਰਹੇ ਅਤੇ ਇਹ ਸਿਰਫ਼ ਨਵਜੋਤ ਸਿੰਘ ਸਿੱਧੂ ਹੀ ਨਹੀਂ ਬਲਕਿ ਪੰਜਾਬ ਦੇ ਲੋਕੀਂ ਵੀ ਕਹਿਣ ਲੱਗ ਗਏ ਸੀ ਇਸ ਕਰਕੇ ਉਨ੍ਹਾਂ ਨੂੰ ਕਾਂਗਰਸ ਨੇ ਹਟਾਇਆ ਪਰ ਮੇਰੇ ਰਿਸ਼ਤੇ ਅਜੇ ਵੀ ਉਨ੍ਹਾਂ ਦੇ ਨਾਲ ਬਿਹਤਰ ਹਨ।

ਇਹ ਵੀ ਪੜੋ:- ਜ਼ਖ਼ਮੀ ਨੌਜਵਾਨ ਦਾ ਪਰਿਵਾਰ ਧੰਨਵਾਦ ਕਰਨ ਲਈ ਆਇਆ ਸੋਨੂੰ ਸੂਦ ਦੇ ਘਰ

ETV Bharat Logo

Copyright © 2025 Ushodaya Enterprises Pvt. Ltd., All Rights Reserved.