ETV Bharat / city

ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਨਜ਼ਰ ਆਏ ਸੁਨੀਲ ਜਾਖੜ, ਚਰਚਾਵਾਂ ਤੇਜ਼ - ਰਾਹੁਲ ਗਾਂਧੀ

ਗਾਂਧੀ ਭੈਣ-ਭਰਾ (Gandhi Siblings) ਬੁੱਧਵਾਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਰਵਾਨਾ ਹੋਏ, ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਨਜ਼ਰ ਆਏ। ਪੰਜਾਬ ਕੈਬਨਿਟ ਵਿਸਥਾਰ ਦੇ ਮੱਦੇਨਜ਼ਰ ਜਾਖੜ ਦਾ ਇੰਝ ਰਾਹੁਲ-ਪ੍ਰਿਯੰਕਾ ਦੇ ਨਾਲ ਦਿੱਲੀ ਜਾਣ ਦੇ ਕਈਂ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ।

ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਨਜ਼ਰ ਆਏ ਸੁਨੀਲ ਜਾਖੜ

author img

By

Published : Sep 23, 2021, 7:54 AM IST

ਚੰਡੀਗੜ੍ਹ: ਪੰਜਾਬ ਕੈਬਨਿਟ (Punjab Cabinet) ਦੇ ਵਿਸਥਾਰ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਓ.ਪੀ. ਸੋਨੀ (O.P. Soni) ਦੇ ਸਹੁੰ ਚੁੱਕਣ ਦੇ 3 ਦਿਨ ਮਗਰੋਂ ਵੀ ਮੰਤਰੀਆਂ ਦਾ ਐਲਾਨ ਨਹੀਂ ਹੋਇਆ ਹੈ।

ਇਸ ਦੌਰਾਣ ਗਾਂਧੀ ਭੈਣ-ਭਰਾ (Gandhi Siblings) ਬੁੱਧਵਾਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਰਵਾਨਾ ਹੋਏ, ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਨਜ਼ਰ ਆਏ। ਪੰਜਾਬ ਕੈਬਨਿਟ ਵਿਸਥਾਰ ਦੇ ਮੱਦੇਨਜ਼ਰ ਜਾਖੜ ਦਾ ਇੰਝ ਰਾਹੁਲ-ਪ੍ਰਿਯੰਕਾ ਦੇ ਨਾਲ ਦਿੱਲੀ ਜਾਣ ਨੇ ਕਈਂ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ।

ਮੰਗਲਵਾਰ ਨੂੰ ਟੀਮ ਚੰਨੀ ਗਈ ਸੀ ਦਿੱਲੀ

ਸਹੁੰ ਚੁੱਕਣ ਦੇ ਇੱਕ ਦਿਨ ਬਾਅਦ, ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੀ ਉੱਚ ਲੀਡਰਸ਼ਿਪ ਦੇ ਨਾਲ ਰਾਜ ਦੇ ਮੰਤਰੀ ਮੰਡਲ ਸਬੰਧੀ ਵਿਚਾਰ -ਵਟਾਂਦਰਾ ਕਰਨ ਲਈ ਦਿੱਲੀ ਗਏ।

ਕੌਮੀ ਰਾਜਧਾਨੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੀਟਿੰਗ ਤੋਂ ਤੁਰੰਤ ਬਾਅਦ, ਕਾਂਗਰਸ ਨੇ ਆਪਣੀ ਪੰਜਾਬ ਇਕਾਈ ਲਈ ਨਵੇਂ, ਵਧੀਕ ਅਹੁਦੇਦਾਰਾਂ ਦੀ ਇੱਕ ਸੂਚੀ ਜਾਰੀ ਕੀਤੀ, ਜਿਸ ਵਿੱਚ ਸਿੱਧੂ ਦੇ ਨੇੜਲੇ ਪਰਗਟ ਸਿੰਘ ਅਤੇ ਯੋਗਿੰਦਰ ਪਾਲ ਢੀਂਗਰਾ ਜਨਰਲ ਸਕੱਤਰ ਅਤੇ ਗੁਲਜ਼ਾਰ ਇੰਦਰ ਚਾਹਲ ਖਜ਼ਾਨਚੀ ਵਜੋਂ ਨਿਯੁਕਤ ਕੀਤੇ ਗਏ।

ਨਵੀਂ ਸੂਚੀ ਇਸ ਲਈ ਮਹੱਤਤਾ ਰੱਖਦੀ ਹੈ ਕਿਉਂਕਿ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਖੂੰਜੇ ਲਗਾ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ, ਦੇ ਵਫ਼ਾਦਾਰਾਂ ਨੂੰ ਨਵੇਂ ਮੁੱਖ ਮੰਤਰੀ ਵੱਲੋਂ ਲਾਂਬੇ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈ ਕਮਾਂਡ ਨੂੰ ਸੌਂਪੀ ਸੂਚੀ: ਸੂਤਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਦਿੱਲੀ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਹਾਈ ਕਮਾਂਡ ਨੂੰ ਸੂਚ ਸੌਂਪ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਲੋਕਾਂ ਦੇ ਨਾਂਅ ਸੂਚੀਬੱਧ ਕੀਤੇ ਜਿਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ

ਸੂਤਰਾਂ ਅਨੁਸਾਰ, ਬ੍ਰਹਮ ਮਹਿੰਦਰਾ, ਜਿਨ੍ਹਾਂ ਨੂੰ ਕਾਂਗਰਸ ਨੇ ਸ਼ੁਰੂ ਵਿੱਚ ਉਪ ਮੁੱਖ ਮੰਤਰੀਆਂ ਵਿੱਚੋਂ ਇੱਕ ਐਲਾਨ ਕੀਤਾ ਸੀ, ਸਾਧੂ ਸਿੰਘ ਧਰਮਸੋਤ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੰਤਰੀ ਮੰਡਲ ਤੋਂ ਛੁੱਟੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਇੰਦਰਵੀਰ ਬੁਲਾਰੀਆ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਕੋਟਲੀ ਅਤੇ ਰਾਜਕੁਮਾਰ ਵੇਰਕਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਐਕਸ਼ਨ ‘ਚ ਆਏ ਕੈਪਟਨ, ਕਿਹਾ ਸਿੱਧੂ ਨੂੰ ਨਹੀਂ ਬਣਨ ਦਿਆਂਗਾ ਮੁੱਖ ਮੰਤਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.