ETV Bharat / city

ਸੰਨੀ ਦਿਓਲ ਨੇ ਰੇਲਵੇ ਟਰੈਕ ਖਾਲੀ ਕਰਵਾਉਣ ਲਈ ਕੈਪਟਨ ਨੂੰ ਲਿਖਿਆ ਪੱਤਰ - captain amrinder singh

ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰ ਸੰਨੀ ਦਿਓਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰੇਲਵੇ ਟਰੈਕ ਖਾਲੀ ਕਰਵਾਉਣ ਲਈ ਕਿਹਾ ਹੈ। ਨਾਲ ਹੀ ਸੰਸਦ ਮੈਂਬਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਹੱਲ ਲਈ ਕੇਂਦਰ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰਨ ਬਾਰੇ ਕਿਹਾ ਹੈ।

ਸੰਨੀ ਦਿਉਲ ਨੇ ਰੇਲਵੇ ਟਰੈਕ ਖਾਲੀ ਕਰਵਾਉਣ ਲਈ ਕੈਪਟਨ ਨੂੰ ਲਿਖਿਆ ਪੱਤਰ

author img

By

Published : Nov 11, 2020, 8:34 PM IST

ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਵਪਾਰ ਤੇ ਲੋਕਾਂ ਦੀਆਂ ਸਹੂਲਤਾਂ ਲਈ ਭਲੇ ਹੀ ਰੇਲ ਟ੍ਰੈਕ ਖਾਲੀ ਕਰ ਦਿੱਤੇ ਹਨ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ ਪੰਜਾਬ 'ਚ ਮਾਲ ਗੱਡੀਆਂ ਚਲਾਉਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਮੁੱਦੇ 'ਤੇ ਵੱਖ ਵੱਖ ਸਿਆਸੀ ਪਾਰਟੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ।

ਅਜਿਹੇ 'ਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀ ਕੈਪਟਨ ਨੂੰ ਪੱਤਰ ਲਿਖ ਬੇਨਤੀ ਕੀਤੀ ਹੈ। ਉਨ੍ਹਾਂ ਲਿਖਿਆ, "ਪੰਜਾਬ ਦੇ ਸਮੁੱਚੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਹੈ ਕਿ ਰੇਲ ਬੋਰਡ ਦੀ ਲੋੜ ਦੇ ਹਿਸਾਬ ਨਾਲ ਰੇਲ ਟਰੈਕ ਉਪਲੱਬਧ ਕਰਵਾਏ ਜਾਣ ਤਾਂ ਜੋ ਪੰਜਾਬੀਆਂ ਅਤੇ ਪੰਜਾਬ ਦਾ ਆਰਥਿਕ ਨੁਕਸਾਨ ਨਾ ਹੋਵੇ। ਅੰਦੋਲਨ ਕਰਨਾ ਜਨਤਾ ਦਾ ਹੱਕ ਹੈ ਪਰ ਇਸ ਕਾਰਨ ਹੋਰ ਨਾਗਰਿਕਾਂ ਦੀ ਆਮਦਨ ਦੇ ਸਾਧਨ ਨਾ ਰੁਕਣ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ।''

  • पंजाब के सर्वपक्षीय विकास हेतू @capt_amarinder से निवेदन है कि रेलवे बोर्ड की जरूरतों के हिसाब से रेल ट्रेक उपलब्ध करवायें ताकि पंजाबियों और पंजाब का आर्थिक नुकसान न हो
    आंदोलन प्रजातान्त्रिक हक है पर इस कारण अन्य नागरिकों के आय के साधन न रुकें यह जिम्मेदारी @PunjabGovtIndia की है pic.twitter.com/uuOQtoATq5

    — Sunny Deol (@iamsunnydeol) November 11, 2020 " class="align-text-top noRightClick twitterSection" data=" ">

ਸੰਸਦ ਮੈਂਬਰ ਸੰਨੀ ਦਿਓਲ ਨੇ ਇਹ ਪੋਸਟ ਆਪਣੇ ਟਵਿੱਟਰ ਖਾਤੇ ਉਪਰ ਸ਼ੇਅਰ ਕੀਤੀ ਹੈ। ਸੰਸਦ ਮੈਂਬਰ ਨੇ ਅੱਗੇ ਲਿਖਿਆ ਹੈ,''ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀਆਂ ਮੁਸ਼ਕਲਾਂ ਅਤੇ ਵਿਵਾਦਾਂ ਦਾ ਹੱਲ ਗੱਲਬਾਤ ਨਾਲ ਨਿਕਲਦਾ ਹੈ। ਮੈਂ ਆਪਣੇ ਕਿਸਾਨ ਭਰਾਵਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਉਹ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰਨ।''

  • ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀਆਂ ਮੁਸ਼ਕਲਾਂ ਅਤੇ ਵਿਵਾਦਾਂ ਦਾ ਹੱਲ ਗੱਲਬਾਤ ਨਾਲ ਨਿਕਲਦਾ ਹੈ।
    ਮੈਂ ਆਪਣੇ ਕਿਸਾਨ ਭਰਾਵਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਉਹ ਗੱਲਬਾਤ ਲਈ ਕੇਂਦਰ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰਨ ।

ਹਾਲਾਂਕਿ ਸੰਨੀ ਦਿਓਲ ਸਿਆਸੀ ਮਾਮਲਿਆਂ 'ਚ ਜ਼ਿਆਦਾ ਦਖ਼ਲਅਦਾਜੀ ਨਹੀਂ ਕਰਦੇ ਹਨ। ਉਨ੍ਹਾਂ ਦੇ ਆਪਣੇ ਸੰਸਦੀ ਖੇਤਰ 'ਚ ਲੋਕਾਂ ਵੱਲੋਂ ਕਈ ਵਾਰ ਉਨ੍ਹਾਂ ਦੀ ਗੁਮਸ਼ੁਦਗੀ ਦੇ ਪੋਸਟਰ ਵੀ ਲੱਗ ਚੁੱਕੇ ਹਨ। ਬਾਵਜੂਦ ਇਸ ਦੇ ਜਦੋਂ ਹੁਣ ਉਨ੍ਹਾਂ ਨੂੰ ਵੋਟ ਪਾਉਣ ਵਾਲੇ ਕਿਸਾਨਾਂ ਦੇ ਹੱਕ 'ਚ ਖੜ੍ਹਨਾ ਚਾਹੀਦਾ ਸੀ ਉਹ ਆਪਣੀ ਪਾਰਟੀ ਦਾ ਸਾਥ ਦਿੰਦੇ ਹੋਏ ਨਜ਼ਰ ਆ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.