ETV Bharat / city

ਸੈਣੀ ਦੀ ਗ੍ਰਿਫਤਾਰੀ ’ਤੇ ਹੁਣ ਹਾਈਕੋਰਟ ਹੀ ਲਵੇਗਾ ਫੈਸਲਾ, 20 ਅਪ੍ਰੈਲ ਤੱਕ ਗ੍ਰਿਫਤਾਰੀ ’ਤੇ ਰੋਕ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ’ਤੇ ਰੋਕ ਨੂੰ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ।

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ
author img

By

Published : Mar 4, 2022, 12:19 PM IST

Updated : Mar 4, 2022, 12:27 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪਿਛਲੇ ਸਾਲ 10 ਸਤੰਬਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਕਿਸੇ ਵੀ ਹਾਲਤ ਵਿੱਚ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ।

ਸੁਮੇਧ ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਇਦਾ ਚੁੱਕਣ ਲਈ ਕੀਤਾ ਜਾ ਰਿਹਾ ਹੈ। ਇਸ ਸਭ ਲਈ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਜਿਸ 'ਤੇ ਹਾਈਕੋਰਟ ਨੇ ਸੈਣੀ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ।

  • Supreme Court asks Punjab & Haryana HC to decide within 2 weeks a petition of ex-Punjab DGP Sumedh Singh Saini for transferring all criminal cases pending against him to the CBI. SC asks High Court Chief Justice to either hear the matter himself or assign it to another bench. pic.twitter.com/uxTtrKiemz

    — ANI (@ANI) March 4, 2022 " class="align-text-top noRightClick twitterSection" data=" ">

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਸੁਮੇਧ ਸਿੰਘ ਸੈਣੀ ਦੇ ਖਿਲਾਫ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ।

ਇਹ ਵੀ ਪੜੋ: ਈਵੀਐਮ ਸਟਰਾਂਗ ਰੂਮ ਸੈਂਟਰ ਵਿੱਚ ਚੱਲੀ ਗੋਲੀ, ਇੰਚਾਰਜ ਦੀ ਮੌਤ

ਵਿਦੇਸ਼ ਜਾਣ ਤੋਂ ਪਹਿਲਾਂ ਕੋਰਟ ਨੂੰ ਜਾਣਕਾਰੀ ਦੇਣਾ ਹੈ ਜ਼ਰੂਰੀ

ਦੱਸ ਦਈਏ ਕਿ ਹਾਈਕੋਰਟ ਨੇ ਉਸ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ 'ਤੇ ਅਗਲੀ ਜਾਂਚ ਅਤੇ ਕਾਰਵਾਈ 'ਤੇ ਵੀ ਰੋਕ ਲਗਾ ਦਿੱਤੀ ਸੀ। ਦੱਸ ਦੇਈਏ ਕਿ ਸੈਣੀ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਲਈ ਪਹਿਲਾਂ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ।

Last Updated : Mar 4, 2022, 12:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.