ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (Supreme Court) ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੇ ਜਾਣ ਸਮੇਂ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) ’ਤੇ 23 ਫ਼ਰਵਰੀ ਤੱਕ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਦੇ ਇੰਨਾਂ ਆਦੇਸ਼ਾਂ ਤੋਂ ਸਾਫ਼ ਪਤਾ ਚੱਲਦਾ ਹੈ ਕਿ 20 ਫਰਵਰੀ ਨੂੰ ਵੋਟਾਂ ਹੋਣ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕਦੀ। ਜਿਸ ਕਾਰਨ ਉਹ ਚੋਣਾਂ 'ਚ ਆਪਣਾ ਪ੍ਰਚਾਰ ਕਰ ਸਕਣਗੇ। ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸੀਜੇਆਈ ਰਮਨਾ ਨੇ ਕਿਹਾ ਕਿ ਅਫਸੋਸ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਸਾਹਮਣੇ ਆ ਰਹੇ ਹਨ।
-
Supreme Court grants protection from arrest to Shiromani Akali Dal (SAD) leader Bikram Singh Majithia till February 23rd and asks him to surrender before the concerned trial court on 23rd and apply for regular bail in the drug case.
— ANI (@ANI) January 31, 2022 " class="align-text-top noRightClick twitterSection" data="
(File photo) pic.twitter.com/VAo5yT6SvU
">Supreme Court grants protection from arrest to Shiromani Akali Dal (SAD) leader Bikram Singh Majithia till February 23rd and asks him to surrender before the concerned trial court on 23rd and apply for regular bail in the drug case.
— ANI (@ANI) January 31, 2022
(File photo) pic.twitter.com/VAo5yT6SvUSupreme Court grants protection from arrest to Shiromani Akali Dal (SAD) leader Bikram Singh Majithia till February 23rd and asks him to surrender before the concerned trial court on 23rd and apply for regular bail in the drug case.
— ANI (@ANI) January 31, 2022
(File photo) pic.twitter.com/VAo5yT6SvU
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ 'ਤੇ ਸੁਣਵਾਈ ਲਈ ਮਨਜੂਰੀ ਦਿੱਤੀ ਸੀ ਅਤੇ ਸੁਣਵਾਈ ਕਰਦੇ ਹੋਏ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਟਕਾ ਦਿੰਦਿਆਂ ਅਕਾਲੀ ਆਗੂ ਬਿਕਰਮ ਮਹੀਠੀਆ ਨੂੰ ਚੋਣਾਂ ਤੋਂ ਬਾਅਦ 23 ਫਰਵਰੀ ਤੱਕ ਰਾਹਤ ਦੇ ਦਿੱਤੀ ਹੈ।
ਕੋਰਟ ਨੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ ਜਦੋਂ ਤੱਕ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਹਤ ਦਿੰਦਿਆਂ 23 ਫਰਵਰੀ ਨੂੰ ਟਰਾਇਲ ਕੋਰਟ ਅੱਗੇ ਪੇਸ਼ ਹੋਣ ਲਈ ਕਿਹਾ ਹੈ ਅਤੇ ਰੈਗੂਲਰ ਜ਼ਮਾਨਤ ਲੈਣ ਲਈ ਕਿਹਾ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ