ETV Bharat / city

ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ’ਚ ਘਿਰੇ ਹੋਏ ਹਨ ਜਿਸ ਦੇ ਚੱਲਦੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ। ਅੱਜ ਉਨ੍ਹਾਂ ਦੀ ਪਟੀਸ਼ਨ ’ ਤੇ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ ਜਿਸ ’ਚ ਉਨ੍ਹਾਂ ਨੇ ਡਰਗੱਜ਼ ਮਾਮਲੇ ਨੂੰ ਖਾਰਿਜ ਕਰਨ ਦੀ ਮੰਗ ਕੀਤੀ ਹੈ

ਬਿਕਰਮ ਸਿੰਘ ਮਜੀਠੀਆ
ਬਿਕਰਮ ਸਿੰਘ ਮਜੀਠੀਆ
author img

By

Published : Apr 26, 2022, 11:12 AM IST

ਚੰਡੀਗੜ੍ਹ: ਡਰੱਗ ਮਾਮਲੇ ’ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਡਰਗੱਜ਼ ਮਾਮਲੇ ਨੂੰ ਖਾਰਿਜ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਨ।

ਦੱਸ ਦਈਏ ਕਿ ਪਟੀਸ਼ਨ ਦਾਇਰ ਕਰ ਬਿਕਰਮ ਮਜੀਠੀਆ ਦੇ ਵਕੀਲਾਂ ਨੇ ਕਿਹਾ ਹੈ ਕਿ ਸਿਆਸਤ ਦੇ ਕਾਰਨ ਉਨ੍ਹਾਂ ਦੇ ਖਿਲਾਫ ਨਸ਼ਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਠੀਕ ਪਹਿਲਾਂ ਇਹ ਮਾਮਲਾ ਦਰਜ ਕੀਤਾ ਗਿਆ ਸੀ। ਫਿਲਹਾਲ ਇਸ ਮਾਮਲੇ ’ਤੇ ਸੁਪਰੀਮ ਕੋਰਟ ਕੀ ਫੈਸਲਾ ਲੈਂਦਾ ਹੈ ਇਹ ਅੱਜ ਸੁਣਵਾਈ ਦੇ ਦੌਰਾਨ ਪਤਾ ਚੱਲੇਗਾ।

ਮਜੀਠੀਆ ਨੇ ਕੀਤਾ ਸੀ ਸਰੰਡਰ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ।

ਕੀ ਹੈ 2017 ਦੀ STF ਡਰੱਗ ਰਿਪੋਰਟ: ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਇਹ ਵੀ ਪੜੋ: CM ਮਾਨ ਦੇ ਦਿੱਲੀ ਦੌਰੇ ਦਾ ਅੱਜ ਦੂਜਾ ਦਿਨ, ਸਿੱਖਿਆ ਅਤੇ ਸਿਹਤ ਨੂੰ ਲੈ ਕੇ ਹੋਵੇਗਾ ਸਮਝੌਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.