ਚੰਡੀਗੜ੍ਹ: ਪੰਜਾਬ ਵਿੱਚ ਜਾਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਜਾਰੀ ਰੇਲ ਰੋਕੋ ਅੰਦੋਲਨ ਕਾਰਨ ਕੇਂਦਰ ਸਰਕਾਰ ਵੱਲੋਂ ਮੁਕੰਮਲ ਰੇਲ ਆਵਾਜ਼ਾਈ ਰੋਕੀ ਗਈ ਹੈ।ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਸਾਰੀ ਰੇਲ ਆਵਾਜ਼ਾਈ ਲਈ ਸੁਰੱਖਿਆ ਦੇਣ ਲਈ ਕਿਹਾ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਅਤੇ ਪ੍ਰਤੀਨਿਧੀਆਂ ਨੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਲ ਮੀਟਿੰਗ ਕੀਤੀ।
ਪੰਜਾਬ ਭਵਨ ਵਿੱਚ ਹੋਈ ਮੀਟਿੰਗ ਵਿੱਚ ਬੀਕੇਯੂ (ਉਗਰਾਹਾਂ) ਤੋਂ ਪੰਜਾਬ ਸਰਕਾਰ ਨੇ ਰੇਲ ਪੱਟੜੀਆਂ ਖਾਲੀ ਕਰਨ ਦੀ ਮੰਗ ਕੀਤੀ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਸਾਫ਼ ਕੀਤਾ ਕਿ ਉਨ੍ਹਾਂ ਨੇ ਸਿਰਫ ਨਿੱਜੀ ਰੇਲ ਪੱਟੜੀਆਂ ਨੂੰ ਹੀ ਰੋਕਿਆ ਹੈ ਅਤੇ ਭਾਰਤੀ ਰੇਲਵੇ ਦੀ ਕਿਸੇ ਵੀ ਪੱਟੜੀ 'ਤੇ ਉਨ੍ਹਾਂ ਦਾ ਕੋਈ ਵੀ ਪ੍ਰਦਰਸ਼ਨ ਜਾਰੀ ਨਹੀਂ ਹੈ।
ਮੀਟਿੰਗ ਤੋਂ ਬਾਅਦ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਬੀਕੇਯੂ (ਉਗਰਾਹਾਂ) ਨਾਲ ਸੁਖਾਵੇਂ ਮਹੌਲ ਵਿੱਚ ਮੀਟਿੰਗ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਅਨ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕੋਈ ਵੀ ਰੇਲ ਪੱਟੜੀ ਨੂੰ ਨਹੀਂ ਰੋਕਿਆਂ , ਸਿਰਫ਼ ਨਿੱਜੀ ਥਰਮਲਾਂ ਦੀਆਂ ਨਿੱਜੀ ਰੇਲ ਪੱਟੜੀਆਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਰੰਧਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਨ੍ਹਾਂ ਵਜ੍ਹਾ ਤੋਂ ਕਿਸਾਨਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਨੇ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੇ ਕੋਈ ਵੀ ਟਰੈਕ ਨਹੀਂ ਰੋਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੜ ਯੂਨੀਅਨ ਨੂੰ ਮੁੜ ਇਸ ਸਾਰੇ ਫੈਸਲੇ 'ਤੇ ਵਿਚਾਰ ਕਰਨ ਦੀ ਗੱਲ ਵੀ ਆਖੀ ਹੈ।
ਇਸ ਬਾਰੇ ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਇਹ ਸਾਫ਼ ਕਰ ਦਿੱਤਾ ਗਿਆ ਹੈ ਯੂਨੀਅਨ ਵੱਲੋਂ ਕਿਸੇ ਵੀ ਪੱਟੜੀ ਨੂੰ ਨਹੀਂ ਰੋਕਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਸਿਰਫ਼ ਨਿੱਜੀ ਰੇਲ ਪੱਟੜੀਆਂ ਨੂੰ ਹੀ ਰੋਕਿਆ ਗਿਆ ਹੈ, ਉਹ ਵੀ ਸਿਰਫ਼ ਦੋ ਜਗ੍ਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਝੂਠ ਬੋਲ ਰਹੀ ਹੈ।