ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਹੁਣ ਪੰਜਾਬ ਦੇ ਸਿਆਸੀ ਆਗੂਆਂ ਨੂੰ ਵੀ ਆਪਣੇ ਕਲਾਵੇਂ ਵਿੱਚ ਲੈ ਲਿਆ ਹੈ। ਕੋਰੋਨਾ ਨੇ ਪੰਜਾਬ ਦੇ ਵਿਧਾਇਕਾਂ ਨੂੰ ਆਪਣੇ ਲਪੇਟ ਵਿੱਚ ਲੈ ਲਿਆ ਹੈ। ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਇਸੇ ਤਰ੍ਹਾਂ ਹੀ ਤਰਨ ਤਾਰਨ ਸਾਹਿਬ ਤੋਂ ਕਾਂਗਰਸੀ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ ਦੀਆਂ ਕੋਰੋਨਾ ਰਿਪੋਰਟਾਂ ਪੌਜ਼ੀਟਿਵ ਆਈਆਂ ਹਨ।
ਸਿਵਲ ਸਰਜਨ ਨੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਦੋਵੇਂ ਕਾਂਗਰਸੀ ਵਿਧਾਇਕਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।