ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਦੇ ਕੁਝ ਸ਼ਹਿਰਾਂ ਵਿੱਚ ਸਵੇਰ ਹੀ ਹਲਕਾ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ ਸੂਬੇ ਭਰ ਵਿੱਚ ਬਹੁਤ ਗਰਮੀ ਵਧ ਗਈ ਸੀ ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਸਨ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।
![Weather Report](https://etvbharatimages.akamaized.net/etvbharat/prod-images/copy-of-other_2008newsroom_1660958240_914.png)
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Saturday Love Horoscope,ਅੱਜ ਤੁਹਾਨੂੰ ਆਪਣੇ ਸਾਥੀ ਤੋਂ ਮਿਲ ਸਕਦਾ ਹੈ ਕੋਈ ਸਰਪ੍ਰਾਈਜ਼