ਚੰਡੀਗੜ੍ਹ: ਮੌਸਮ ਵਿਭਾਗ ਦੇ ਦੋ ਦਿਨਾਂ ਦੇ ਹਾਈ ਅਲਰਟ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਦਾਰਨਾਥ ਯਾਤਰਾ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਯਾਤਰੀਆਂ ਨੂੰ ਸੋਨਪ੍ਰਯਾਗ ਵਿਖੇ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ ਵੱਖ -ਵੱਖ ਸਟੌਪਾਂ 'ਤੇ ਤਾਇਨਾਤ ਹਨ, ਜੋ ਯਾਤਰੀਆਂ ਨੂੰ ਮੌਸਮ ਦੀ ਜਾਣਕਾਰੀ ਦੇ ਰਹੀਆਂ ਹਨ। ਹੁਣ ਯਾਤਰਾ ਮੌਸਮ ਦੇ ਆਮ ਹੋਣ 'ਤੇ ਖੋਲ੍ਹੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਹਾਈ ਅਲਰਟ ਜਾਰੀ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਾਲ 2013 ਦੀ ਜੂਨ ਤਬਾਹੀ ਦੌਰਾਨ ਹੋਈ ਬਾਰਸ਼ ਵਾਂਗ ਹਾਲਾਤ ਬਣ ਸਕਦੇ ਹਨ।
ਅਜਿਹੇ 'ਚ ਜ਼ਿਲਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਅਤੇ ਕੇਦਾਰਨਾਥ ਯਾਤਰਾ 'ਤੇ ਫਿਲਹਾਲ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਯਾਤਰਾ ਦੇ ਵੱਖ -ਵੱਖ ਪੜਾਵਾਂ 'ਤੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤਾਇਨਾਤ ਹਨ, ਜੋ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦੇ ਰਹੀਆਂ ਹਨ।
ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰਾ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ, ਜਿਸ ਤੋਂ ਬਾਅਦ ਸ਼ਰਧਾਲੂਆਂ ਨੂੰ ਕੇਦਾਰਨਾਥ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।