ਚੰਡੀਗੜ੍ਹ: ਸ਼ਹਿਰ ਦੇ ਮੁਹਾਲੀ ਬੈਰੀਅਰ ਦੇ ਨਾਲ ਲੱਗਦੇ ਫਰਨੀਚਰ ਮਾਰਕਿਟ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕਿਟ ਚ ਭਿਆਨਕ ਅੱਗ ਲੱਗੀ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆ ਪਹੁੰਚ ਗਈਆ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆ ਹਨ।
ਦੱਸ ਦਈਏ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕਿਟ 'ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ।
ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਦੁਕਾਨਦਾਰ ਆਪਣਾ ਸਮਾਨ ਬਚਾ ਕੇ ਸੜਕਾਂ 'ਤੇ ਰੱਖ ਰਹੇ ਹਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਨੇ 7 ਦੁਕਾਨਾਂ ਨੂੰ ਆਪਣੀ ਲਪੇਟ ਚ ਲੈ ਲਿਆ ਹੈ।
ਇਹ ਵੀ ਪੜੋ: ਵਿਧਾਇਕ ਦਿਆਲਪੁਰਾ ਨੇ ਰਿਸ਼ਵਤ ਲੈਂਦਿਆ ਕਾਨੂੰਨਗੋ ਕੀਤਾ ਕਾਬੂ