ਚੰਡੀਗੜ੍ਹ : ਚੰਡੀਗੜ੍ਹ ਸੈਕਟਰ 28 ਸਥਿਤ ਕੇਂਦਰੀ ਸਿੰਘ ਸਭਾ ਵਿਖੇ ਅਕਾਲ ਯੂਥ ਅਤੇ ਹਵਾਰਾ ਕਮੇਟੀ ਸੰਸਥਾ ਦੇ ਆਗੂਆਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ 23 ਏਕੜ ਜ਼ਮੀਨ ਦੇ ਘਪਲੇ ਦਾ ਇਲਜ਼ਾਮ ਲਾਇਆ ਹੈ। ਇਸ ਦੌਰਾਨ ਜਸਵਿੰਦਰ ਸਿੰਘ ਰਾਜਪੁਰਾ ਨੇ ਦੱਸਿਆ ਐਸਜੀਪੀਸੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਸਨ ਤਾਂ ਇਸ ਜ਼ਮੀਨ ਦਾ ਘਪਲਾ ਕੀਤਾ ਗਿਆ।
ਉਨ੍ਹਾਂ ਮੁੱਖ ਮੰਤਰੀ ਨੂੰ ਮਿਲ ਕੇ ਅਪੀਲ ਕੀਤੀ ਜਾਵੇਗੀ ਕਿ ਗੁਰਦੁਆਰਿਆਂ ਦੀ ਜ਼ਮੀਨ ਪੁੱਡਾ ਨਾ ਲਵੇ ਨਹੀਂ ਤਾਂ ਸਰਕਾਰ ਖ਼ਿਲਾਫ ਵੀ ਮੋਰਚਾ ਖੋਲ੍ਹਿਆ ਜਾਵੇਗਾ।
ਇੰਨਾ ਹੀ ਨਹੀਂ ਅਕਾਲ ਯੂਥ ਦੇ ਆਗੂ ਨੇ ਵੀ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਵੱਲੋਂ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਦਿੱਲੀ ਵਿਖੇ ਵੀ ਹੋਣ ਜਾ ਰਹੀਆਂ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਦਿੱਲੀ ਸਣੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਬਾਦਲ ਪਰਿਵਾਰ ਦੇ ਕਬਜ਼ੇ ਚੋਂ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਛੁਡਾਇਆ ਜਾਵੇਗਾ।