ਚੰਡੀਗੜ੍ਹ: ਦਿੱਲੀ ਬਾਰਡਰ ’ਤੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਧਰਨਾ ਲਾਈ ਬੈਠੇ ਹਨ, ਉਨ੍ਹਾਂ ਦਾ ਹੱਲ ਕੱਢਣ ਦੀ ਬਜਾਏ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਆਉਂਦਾ ਹੈ ਕਿ ਭੀੜ ਇਕੱਠੀ ਕਰਨ ਦੇ ਨਾਲ ਕਾਨੂੰਨ ਰੱਦ ਨਹੀਂ ਹੁੰਦੇ। ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦੇ ਬਿਆਨ ਦੀ ਅਕਾਲੀ ਦਲ ਨੇ ਨਿਖੇਧੀ ਕੀਤੀ।
ਕਿਸਾਨ ਅੰਦੋਲਨ ਨੂੰ ਲੋਕਤੰਤਰ ਦੀ ਆਵਾਜ਼ ਸਮਝਦੇ ਹੋਏ ਭਾਜਪਾ ਵੱਲੋਂ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਸਨ: ਚੀਮਾ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਲੋੜ ਤਾਂ ਸੀ ਕਿ ਭਾਜਪਾ ਵਾਲੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਹਮਦਰਦੀ ਵਿਖਾਉਣ ਦੀ ਤੇ ਕਿਸਾਨਾਂ ਨੂੰ ਕਹਿੰਦੀ ਕਿ ਤੁਸੀਂ ਇੰਨੇ ਦਿਨਾਂ ਤੋਂ ਸੰਘਰਸ਼ ਕਰ ਰਹੇ ਹੋ, ਇਸ ਕਾਰਨ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈਂਦੀ ਹੈ। ਭਾਜਪਾ ਦੁਆਰਾ ਕਿਸਾਨਾਂ ਦੇ ਇਕੱਠ ਨੂੰ ਲੋਕਤੰਤਰ ਦੀ ਆਵਾਜ਼ ਸਮਝਦੇ ਹੋਏ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਸਨ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਹੀ ਸਭ ਤੋਂ ਉਪਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਤੋਮਰ ਦੇ ਆਏ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਕਰੜੇ ਸ਼ਬਦਾਂ ’ਚ ਨਿਖੇਧੀ ਕਰਦਾ ਹੈ।