ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ (SAD Sanyukt) ਨਾਲ ਸਬੰਧਤ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋਂ ਅੱਜ ਆਪਣੀ 77ਵੀਂ ਵਰ੍ਹੇਗੰਢ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ (Shri Akal Takht Sahib) ਵਿਖੇ ਕਿਸਾਨ ਸੰਘਰਸ਼ (Farmers' Agitation) ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਵਾਇਆ ਗਿਆ ਤੇ ਸ਼ਹੀਦ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਪੰਥਕ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਇਹ ਵੀ ਪੜੋ: ਭਾਰਤ-ਪਾਕਿਤਸਨ ਸਰਹੱਦ ਨੇੜੇ ਦੇਖਿਆ ਗਿਆ ਡਰੋਨ, ਸਰਚ ਮੁਹਿੰਮ ਜਾਰੀ
ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਸਿੱਖ ਕੌਮ ਦੇ ਹਰਿਆਵਲ ਦਸਤੇ ਦੀ ਸਥਾਪਨਾ ਦੇ 77ਵੀਂ ਵਰ੍ਹੇਗੰਢ ਮੌਕੇ ਦੇਸ਼ ਦੁਨੀਆ ਅੰਦਰ ਵੱਸਦੇ ਤਮਾਮ ਪੁਰਾਣੇ ਤੇ ਨਵੇਂ ਆਗੂਆਂ ਵਰਕਰਾਂ ਦੀਆਂ ਭਾਵਨਾਵਾਂ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੇ ਕਿਸਾਨ ਭਾਈਚਾਰੇ ਨਾਲ ਪੂਰੀ ਤਨਦੇਹੀ ਨਾਲ ਖੜੀ ਹੈ ਤੇ ਤਿੰਨ ਕਾਲੇ ਕਨੂੰਨ ਰੱਦ ਕਰਵਾਉਣ ਤੋ ਬਾਅਦ ਸੰਘਰਸ਼ ਜਿੱਤਣ ਤੱਕ ਖੜੀ ਰਹੇਗੀ।
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ਼ਾਨਾਮੱਤੇ ਇਤਿਹਾਸ ਦੌਰਾਨ ਫੈਡਰੇਸ਼ਨ ਦੇ ਮੰਚ ਤੋ ਅਨੇਕਾਂ ਨੌਜਵਾਨਾਂ ਨੇ ਕੇਂਦਰੀ ਹਕੂਮਤ ਦੇ ਜੁਲਮ ਵਿਰੁੱਧ ਸ਼ਹਾਦਤਾਂ ਦਿੱਤੀਆਂ ਤੇ ਅਨੇਕਾਂ ਨੇ ਜੇਲ੍ਹਾਂ ਕੱਟੀਆਂ ਅਤੇ ਅੱਜ ਫੈਡਰੇਸ਼ਨ ਵੱਲੋਂ ਆਪਣੀ 77 ਵੀਂ ਵਰ੍ਹੇਗੰਢ ਮਨਾਉਂਦੇ ਹੋਏ ਜਿਥੇ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਦੀ ਅਰਦਾਸ ਕੀਤੀ ਉਥੇ ਨਾਲ ਹੀ ਸਿੱਖ ਪੰਥ ਵਿੱਚ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਪੰਥਕ ਸ਼ਖਸੀਅਤਾਂ ਨੂੰ ਵੀ ਸਨਮਾਨਤ ਕੀਤਾ।
ਇਸ ਮੌਕੇ ਪੰਥਕ ਆਗੂ ਭਾਈ ਬਲਜਿੰਦਰ ਸਿੰਘ ਪਰਵਾਨਾ (Bhai Baljinder Singh Parwana) ਨੇ ਕਿਹਾ ਕਿ ਉਹ ਹਮੇਸ਼ਾ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਸੇਵਾਵਾਂ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ ਅਤੇ ਅੱਜ ਆਲ ਇੰਡੀਆ ਸਿੱਖ ਫੈਡਰੇਸ਼ਨ ਵੱਲੋਂ ਜਿਸ ਤਰ੍ਹਾਂ ਉਨ੍ਹਾਂ ਨੂੰ ਸਨਮਾਨ ਕੀਤਾ ਗਿਆ ਉਨ੍ਹਾਂ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਅਤੇ ਇਹ ਸਨਮਾਨ ਉਨ੍ਹਾਂ ਦਾ ਨਹੀਂ ਇਹ ਸਨਮਾਨ ਪੂਰੀ ਕੌਮ ਹੈ।