ETV Bharat / city

ਭਾਜਪਾ ਦੇ ਵਫ਼ਦ ਨੇ ਵਿਜੇ ਸਾਂਪਲਾ ਨੂੰ ਸਕਾਲਰਸ਼ਿਪ ਦੇ ਮੁੱਦੇ ’ਤੇ ਦਿੱਤਾ ਮੰਗ ਪੱਤਰ - ਚੇਅਰਮੈਨ ਵਿਜੇ ਸਾਂਪਲਾ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਦਲਿਤ ਸਕਾਲਰਸ਼ਿਪ ਮੁੱਦੇ(Scholarship Issues) ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਲਈ ਦਲਿਤਾਂ ਖ਼ਿਲਾਫ਼ ਆਪਣੀ ਨਫ਼ਰਤ ਭਰੀ ਮਾਨਸਿਕਤਾ ਦਾ ਜ਼ਾਹਰ ਕਰਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਫ਼ਦ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ (Vijay Sampla) ਨਾਲ ਮੁਲਕਾਤ ਕੀਤੀ।

ਭਾਜਪਾ ਦੇ ਵਫ਼ਦ ਨੇ ਵਿਜੈ ਸਾਂਪਲਾ ਨੂੰ ਸਕਾਲਰਸ਼ਿਪ ਦੇ ਮੁੱਦੇ ’ਤੇ ਦਿੱਤਾ ਮੰਗ ਪੱਤਰ

author img

By

Published : Jun 16, 2021, 10:30 PM IST

ਚੰਡੀਗੜ੍ਹ:ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਦਲਿਤ ਸਕਾਲਰਸ਼ਿਪ ਮੁੱਦੇ (Scholarship Issues)ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਲਈ ਦਲਿਤਾਂ ਖ਼ਿਲਾਫ਼ ਆਪਣੀ ਨਫ਼ਰਤ ਭਰੀ ਮਾਨਸਿਕਤਾ ਦਾ ਜ਼ਾਹਰ ਕਰਨ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਫ਼ਦ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ (Vijay Sampla) ਨਾਲ ਮੁਲਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਵਜ਼ੀਫੇ ਨੂੰ ਲੈ ਕੇ ਦਿੱਤਾ ਮੰਗ ਪੱਤਰ

ਬੀਜੇਪੀ ਦੇ ਵਫ਼ਦ ਨੇ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣਾ ਬੰਦ ਕਰਨ ਅਤੇ ਵਜ਼ੀਫੇ ਦੀ ਰਾਸ਼ੀ ਜਾਰੀ ਕਰਨ ਲਈ ਕਮਿਸ਼ਨ ਨੂੰ ਤੁਰੰਤ ਦਖਲ ਦੇਣ ਲਈ ਆਪਣਾ ਮੰਗ ਪੱਤਰ ਵੀ ਵਿਜੇ ਸਾਂਪਲਾ ਨੂੰ ਸੌਂਪਿਆ। ਇਸ ਵਫਦ ‘ਚ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਸੂਬਾ ਮੀਤ ਪ੍ਰਧਾਨ ਰਾਜੇਸ਼ ਬੱਗਾ ਆਦਿ ਵਫ਼ਦ ਵਿੱਚ ਮੌਜੂਦ ਸਨ।

ਵਜ਼ੀਫੇ ਦੀ ਰਕਮ ਨਹੀਂ ਹੋਈ ਜਾਰੀ

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਜੇ ਤੱਕ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਦੀ ਰਕਮ ਜਾਰੀ ਨਹੀਂ ਕੀਤੀ ਹੈ।ਜਿਸ ਕਾਰਨ ਸੂਬੇ ਦੇ ਵਿਦਿਅਕ ਸੰਸਥਾਵਾਂ ਨੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕੇਂਦਰ ਤੋਂ ਭੇਜੇ ਅਨੁਸੂਚਿਤ ਸਮਾਜ ਦੇ ਬੱਚਿਆਂ ਨੂੰ ਵਜ਼ੀਫੇ ਦੀ ਰਾਸ਼ੀ ਜਾਰੀ ਨਾ ਕਰਨ ਕਾਰਨ ਅਜਿਹਾ ਕੀਤਾ ਹੈ। ਜਿਹੀ ਸਥਿਤੀ ਵਿੱਚ ਸੂਬੇ ਦੇ ਦਲਿਤ ਵਰਗ ਨਾਲ ਸਬੰਧਤ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਲਟਕਿਆ ਹੋਇਆ ਹੈ।ਅਸ਼ਵਨੀ ਸ਼ਰਮਾ ਨੇ ਸਾਂਪਲਾ ਤੋਂ ਮੰਗ ਕੀਤੀ ਕਿ ਉਹ ਉਪਰੋਕਤ ਵਿਸ਼ੇ ਦਾ ਨੋਟਿਸ ਲੈਣ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਕੀਤੇ ਵਿਦਿਆਰਥੀਆਂ ਦੇ ਰੋਲ ਨੰਬਰ ਪ੍ਰਾਪਤ ਕਰਨ ਤਾਂ ਜੋ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਚਾਇਆ ਜਾ ਸਕੇ।

ਰਵਨੀਤ ਬਿੱਟੂ ਖਿਲਾਫ਼ ਕਾਰਵਾਈ ਦੀ ਮੰਗ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਲਿਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਦਲਿਤਾਂ ਪ੍ਰਤੀ ਆਪਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਬਿੱਟੂ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ 2022 ਦੀਆਂ ਚੋਣਾਂ ਵਿੱਚ ਬਸਪਾ ਦੇ ਦਲਿਤ ਉਮੀਦਵਾਰਾਂ ਨੂੰ ਉਹਨਾਂ ਸੀਟਾਂ ਦੇ ਯੋਗ ਨਾ ਹੋਣ ਦਾ ਕਰਾਰ ਦਿੱਤਾ ਹੈ।ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇਕ ਵਫ਼ਦ ਨੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲ ਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਸ਼ਿਕਾਇਤ ਦਰਜ ਕਰਵਾਈ।
ਕਾਰਵਾਈ ਦਾ ਭਰੋਸਾ

ਵਿਜੇ ਸਾਂਪਲਾ ਨੇ ਵਫ਼ਦ ਵੱਲੋਂ ਦਿੱਤੇ ਗਏ ਦੋਵੇਂ ਮਾਮਲਿਆਂ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰੰਤ ਪ੍ਰਭਾਵ ਨਾਲ ਜਾਂਚ ਕਰਵਾਉਣ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਜਾ ਦੇਣ ਅਤੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜੋ:ਉਦਯੋਗ ਤੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ’ਚ ਵਧੇਰੇ ਵਧੇ ਕੋਰੋਨਾ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.