ETV Bharat / city

ਜਲ੍ਹਿਆਂਵਾਲਾ ਬਾਗ ਯਾਦਗਾਰ ਦੇ ਉਦਘਾਟਨ ਮੌਕੇ ਕੈਪਟਨ ਨੇ PM ਮੋਦੀ ਨੂੰ ਕੀਤੀ ਇਹ ਅਪੀਲ

author img

By

Published : Aug 28, 2021, 10:06 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਮੁਰੰਮਤ ਕੀਤੇ ਗਏ ਜਲ੍ਹਿਆਂਵਾਲਾ ਬਾਗ ਸਮਾਰਕ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਯਾਦਗਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਅਵਾਮ ਦੇ ਅਧਿਕਾਰ ਬਾਰੇ ਯਾਦ ਕਰਵਾਉਂਦੀ ਰਹੇਗੀ।

ਜਲ੍ਹਿਆਂਵਾਲਾ ਬਾਗ ਯਾਦਗਾਰ ਦੇ ਉਦਘਾਟਨ ਮੌਕੇ ਕੈਪਟਨ ਨੇ PM ਮੋਦੀ ਨੂੰ ਕੀਤੀ ਇਹ ਅਪੀਲ
ਜਲ੍ਹਿਆਂਵਾਲਾ ਬਾਗ ਯਾਦਗਾਰ ਦੇ ਉਦਘਾਟਨ ਮੌਕੇ ਕੈਪਟਨ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ: ਸ਼ਾਂਤਮਈ ਤਰੀਕੇ ਨਾਲ ਸੰਘਰਸ਼ੀਲ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਪੱਸ਼ਟ ਰੂਪ ਵਿੱਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਰਕ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਹਾਲ ਹੀ ਵਿਚ ਲੋਕਾਂ ਨੂੰ ਸਮਰਪਿਤ ਕੀਤੀ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਨੂੰ ਸਾਡੇ ਆਗੂਆਂ ਨੂੰ ਇਹ ਯਾਦ ਦਿਵਾਉਣਾ ਚਾਹੀਦਾ ਹੈ ਕਿ ਸ਼ਾਂਤਮਈ ਰਹਿ ਕੇ ਜਮਹੂਰੀ ਢੰਗ ਨਾਲ ਰੋਸ ਪ੍ਰਗਟਾਉਣਾ ਭਾਰਤੀਆਂ ਦਾ ਅਨਿੱਖੜਵਾਂ ਅਧਿਕਾਰ ਹੈ ਜਿਸ ਨੂੰ ਕੁਚਲਿਆ ਨਹੀਂ ਜਾ ਸਕਦਾ ਕਿਉਂਕਿ ਅੰਗੇਰਜਾਂ ਨੇ ਵੀ ਜਲ੍ਹਿਆਂਵਾਲਾ ਬਾਗ ਦੀ ਘਟਨਾ ਤੋਂ ਸਬਕ ਸਿੱਖਿਆ ਸੀ

ਪ੍ਰਧਾਨ ਮੰਤਰੀ ਵੱਲੋਂ ਜਲ੍ਹਿਆਂਵਾਲਾ ਬਾਗ ਕੌਮੀ ਯਾਦਗਾਰ (ਸਮਾਰਕ) ਨੂੰ ਰਿਮੋਟ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਆਪਣੇ ਸੰਖੇਪ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰਕ ਅਤੇ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੀ ਸ਼ਤਾਬਦੀ ਯਾਦਗਾਰ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਨਿਮਾਣੀ ਕੋਸ਼ਿਸ਼ ਹੈ ਤਾਂ ਕਿ ਇਤਿਹਾਸ ਹਮੇਸ਼ਾ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੇ ਅਤੇ ਸਾਡੀਆਂ ਵਰਤਮਾਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਵਤਨਪ੍ਰਸਤੀ ਤੋਂ ਪ੍ਰੇਰਨਾ ਲੈ ਸਕਦੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਨੂੰ ਆਪਣਾ ਅਸਰ-ਰਸੂਖ ਵਰਤ ਕੇ ਸ਼ਹੀਦ ਊਧਮ ਸਿੰਘ ਜਿਨ੍ਹਾਂ ਨੇ ਇਸ ਕਤਲੇਆਮ ਦੀ ਬੇਇਨਸਾਫੀ ਦਾ ਬਦਲਾ ਲਿਆ ਸੀ, ਦੇ ਪਿਸਤੌਲ ਅਤੇ ਨਿੱਜੀ ਡਾਇਰੀ ਵਰਗੀਆਂ ਨਿਸ਼ਾਨੀਆਂ ਨੂੰ ਯੂ.ਕੇ. ਤੋਂ ਭਾਰਤ ਲਿਆਉਣਾ ਚਾਹੀਦਾ ਹੈ।

ਜਲ੍ਹਿਆਂਵਾਲਾ ਬਾਗ਼ ਯਾਦਗਾਰ ਨੂੰ “ਭਾਰਤ ਦੀ ਆਜ਼ਾਦੀ ਲਈ ਅਹਿੰਸਕ ਅਤੇ ਸ਼ਾਂਤਮਈ ਸੰਘਰਸ਼ ਦਾ ਸਦੀਵੀ ਪ੍ਰਤੀਕ” ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਦੂਜੇ ਪਾਸੇ ਇਹ ਸ਼ਾਂਤੀ ਪੂਰਨ ਢੰਗ ਨਾਲ ਇਕੱਤਰ ਹੋਏ ਲੋਕਾਂ ਖ਼ਿਲਾਫ਼ ਹਿੰਸਾ ਅਤੇ ਸਟੇਟ ਦੇ ਸਭ ਤੋਂ ਵਹਿਸ਼ੀ ਕਾਰਿਆਂ ਵਿੱਚੋਂ ਸਭ ਤੋਂ ਘਿਨਾਉਣੀ ਕਾਰਵਾਈ ਦੀ ਗਵਾਹੀ ਭਰਦਾ ਹੈ।"

ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਵਿਸਾਖੀ ਮੌਕੇ ਸੈਂਕੜੇ ਨਿਰਦੋਸ਼ ਲੋਕਾਂ ਦੀ ਹੱਤਿਆ ਨੇ ਨਾ ਸਿਰਫ਼ ਦੇਸ਼ ਬਲਕਿ ਸਮੁੱਚੇ ਵਿਸ਼ਵ ਦੀ ਨੈਤਿਕ ਜ਼ਮੀਰ ਨੂੰ ਹਲੂਣ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉੱਘੇ ਪੰਜਾਬੀ ਕਵੀ ਨਾਨਕ ਸਿੰਘ, ਜੋ ਇਸ ਸਾਕੇ ਵਿੱਚ ਖੁਸ਼ਕਿਸਮਤੀ ਨਾਲ ਬਚ ਗਿਆ ਸੀ, ਮੁਤਾਬਿਕ ਇਹ "ਖੂਨੀ ਵਿਸਾਖੀ" ਬਰਤਾਨਵੀ ਸਾਮਰਾਜ ਦੀ ਤਾਬੂਤ ਵਿੱਚ ਆਖਰੀ ਕਿੱਲ ਸਾਬਿਤ ਹੋਈ ਸੀ।

ਇਹ ਵੀ ਪੜ੍ਹੋ: PM ਮੋਦੀ ਵੱਲੋਂ ਜਲ੍ਹਿਆਂਵਾਲਾ ਬਾਗ ਦੀ ਨਵੀਂ ਯਾਦਗਾਰ ਦਾ ਉਦਘਾਟਨ

ETV Bharat Logo

Copyright © 2024 Ushodaya Enterprises Pvt. Ltd., All Rights Reserved.