ETV Bharat / city

ਕੈਪਟਨ ਦਾ ਚੀਮਾ ਨੂੰ ਮੋੜਵਾਂ ਜਵਾਬ - ਸੂਬੇ ਵਿਚ ਅਪਰਾਧ

ਸੂਬੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸਦੇ ਚੱਲਦੇ ਹੀ ਸੂਬੇ ਦੀ ਸਿਆਸਤ ਵੀ ਗਰਮਾਉਂਦੀ ਵਿਖਾਈ ਦੇ ਰਹੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਕਈ ਅਹਿਮ ਮੁੱਦਿਆਂ ਨੂੰ ਲੈਕੇ ਕੈਪਟਨ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਗਏ ਸਨ ਇਸ ਤੋਂ ਬਾਅਦ ਹੁਣ ਕੈਪਟਨ ਨੇ ਆਪ ਤੇ ਨਿਸ਼ਾਨੇ ਸਾਧਦਿਆਂ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ।

ਕੈਪਟਨ ਦਾ ਚੀਮਾ ਨੂੰ ਮੋੜਵਾਂ ਜਵਾਬ
ਕੈਪਟਨ ਦਾ ਚੀਮਾ ਨੂੰ ਮੋੜਵਾਂ ਜਵਾਬ
author img

By

Published : Sep 6, 2021, 10:40 PM IST

ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਗੁੰਮਰਾਹਕੁਨ ਅਤੇ ਸਿਆਸੀ ਤੌਰ ਉਤੇ ਪ੍ਰੇਰਿਤ ਬਿਆਨਬਾਜ਼ੀ ਕਰਨ ਲਈ ਉਸ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਆਮ ਆਦਮੀ ਪਾਰਟੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਾਲ 2022 ਦੇ ਚੋਣ ਮੈਦਾਨ ਨੂੰ ਜਿੱਤਣ ਲਈ ਇਹ ਬੁਖਲਾਹਟ ਭਰੀ ਕੋਸ਼ਿਸ਼ ਕੀਤੀ ਹੈ ਜਦਕਿ ਉਹ ਇਸ ਤੋਂ ਪਹਿਲਾਂ ਹੀ ਹੱਥਾਂ ਵਿੱਚੋਂ ਰੇਤ ਵਾਂਗ ਖਿਸਕਦੀ ਜਾ ਰਹੀ ਆਪਣੀ ਸਿਆਸੀ ਜ਼ਮੀਨ ਨੂੰ ਵੇਖ ਸਕਦੇ ਹਨ।

ਚੀਮਾ ਦੇ ਇਲਜ਼ਾਮਾਂ ਨੂੰ ਦੱਸਿਆ ਬੇਬੁਨਿਆਦ

ਹਰਪਾਲ ਸਿੰਘ ਚੀਮਾ ਦੁਆਰਾ ਸੂਬੇ ਵਿਚ ਅਪਰਾਧ ਦੇ ਵਧ ਰਹੇ ਮਾਮਲਿਆਂ ਬਾਰੇ ਲਾਏ ਗਏ ਬੇਬੁਨਿਆਦ ਦੋਸ਼ਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਉਤੇ ਹੈਰਾਨੀ ਜ਼ਾਹਿਰ ਕੀਤੀ ਕਿ ਜਿਸ ਵੱਲੋਂ ਕੁਝ ਨਿਰਆਧਾਰ ਮੀਡੀਆ ਰਿਪੋਰਟਾਂ ਰਾਹੀਂ ਗਲਤ ਸੂਚਨਾ ਫੈਲਾਈ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਇਧਰੋਂ-ਓਧਰੋਂ ਗੈਰ-ਪ੍ਰਵਾਨਿਤ ਅੰਕੜੇ ਇਕੱਠ ਕਰਨ ਦੀ ਬਜਾਏ ਚੀਮਾ ਨੂੰ ਤੱਥ ਹਾਸਲ ਕਰਨ ਲਈ ਡੀ.ਜੀ.ਪੀ. ਤੱਕ ਪਹੁੰਚ ਕਰ ਸਕਦੇ ਸਨ ਜੋ ਉਨ੍ਹਾਂ ਦੇ ਪ੍ਰੈਸ ਨੋਟ ਵਿੱਚ ਜਾਰੀ ਕੀਤੇ ਅੰਕੜਿਆਂ ਤੋਂ ਬਿਲਕੁਲ ਅਲੱਗ ਹਨ।”

ਕੈਪਟਨ ਦੇ ਚੀਮਾ 'ਤੇ ਨਿਸ਼ਾਨੇ

ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿ ਚੀਮਾ ਨੇ ਇਕ ਵਾਰ ਫੇਰ ਸਾਬਿਤ ਕਰ ਦਿੱਤਾ ਹੈ ਕਿ ਆਪ ਦੀ ਵਿਚਾਰਧਾਰਾ ਝੂਠ ਅਤੇ ਮਨਘੜਤ ਗੱਲਾਂ ਉਤੇ ਅਧਾਰਿਤ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਸਾਰੇ ਆਗੂ ਧੋਖੇਬਾਜ਼ੀ ਤੇ ਮੱਕਾਰੀ ਦੇ ਉਸਤਾਦ ਬਣ ਗਏ ਹਨ। ਉਨ੍ਹਾਂ ਕਿਹਾ ਕਿ ਚੀਮਾ ਦੇ ਦਾਅਵਿਆਂ ਤੋਂ ਉਲਟ ਮਾਰਚ, 2017 ਤੋਂ ਉਨ੍ਹਾਂ ਦੀ ਸਰਕਾਰ ਆਉਣ ਤੋਂ ਲੈ ਕੇ ਸੂਬੇ ਵਿਚ ਫਿਰੌਤੀ ਲਈ ਅਗਵਾ ਨਾਲ ਜੁੜੇ ਸਿਰਫ 38 ਮਾਮਲੇ ਰਿਪੋਰਟ ਹੋਏ।

'ਚੀਮਾ ਦੀਆਂ ਗੱਲਾਂ ਘਟਨਾਵਾਂ ਤੋਂ ਕੋਹਾਂ ਦੂਰ'

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਚੀਮਾ ਵੱਲੋਂ ਦੱਸੀਆਂ 7138 ਘਟਨਾਵਾਂ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਚੀਮਾ ਜ਼ਾਹਿਰ ਤੌਰ ਉਤੇ ਫਿਰੌਤੀ ਲਈ ਅਗਵਾ ਕਰਨ ਦੇ ਮਾਮਲਿਆਂ ਅਤੇ ਅਗਵਾ ਦੇ ਹੋਰ ਮਾਮਲਿਆਂ ਵਿਚਲਾ ਫਰਕ ਨਹੀਂ ਕਰ ਸਕਦੇ। ਚੀਮਾ ਦੀ ਸਪੱਸ਼ਟ ਅਗਿਆਨਤਾ ਉੱਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ,“ਫਿਰ ਤਾਂ ਤਹਾਨੂੰ ਸ਼ਾਸਨ ਜਾਂ ਪ੍ਰਸ਼ਾਸਨ ਜਾਂ ਪੁਲਿਸ ਦੇ ਤਜਰਬੇ ਦਾ ਕੁਝ ਨਹੀਂ ਪਤਾ, ਜਿਸ ਕਰਕੇ ਇਹ ਹੈਰਾਨੀਜਨਕ ਗੱਲ ਨਹੀਂ ਹੈ।”

ਕੈਪਟਨ ਦਾ ਚੀਮਾ ਨੂੰ ਚੈਲੰਜ਼

ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਿਕ ਵਿਕਾਸ ਬਾਰੇ ਚੀਮਾ ਦੇ ਝੂਠਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਪਿਛਲੇ ਚਾਰ ਤੋਂ ਵੱਧ ਸਾਲਾਂ ਦੌਰਾਨ ਜ਼ਮੀਨੀ ਪੱਧਰ `ਤੇ 91,000 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਨੂੰ ਚਿਤਾਵਨੀ ਦਿੱਤੀ ਕਿ ਝੂਠਾਂ ਅਤੇ ਮਨਘੜਤ ਗੱਲਾਂ ਰਾਹੀਂ ਕਾਂਗਰਸ ਸਰਕਾਰ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਨੀਵਾਂ ਵਿਖਾਉਣ ਲਈ `ਆਪ` ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਨਾ ਸਿਰਫ ਅਸਫਲ ਹੋਣਗੀਆਂ ਬਲਕਿ 2017 ਦੀ ਤਰ੍ਹਾਂ ਉਨ੍ਹਾਂ `ਤੇ ਇਕ ਵਾਰ ਫਿਰ ਪੁੱਠੀਆਂ ਪੈਣਗੀਆਂ।

ਇਹ ਵੀ ਪੜ੍ਹੋ: ਜਾਣੋਂ ਹਰਪਾਲ ਚੀਮਾ ਨੇ ਪੰਜਾਬ ਦੀ ਤੁਲਨਾ ਕਿਉਂ ਕੀਤੀ ਯੂਪੀ ਤੇ ਬਿਹਾਰ ਨਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.