ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਤੀਜਾ ਦਿਨ ਹੈ। ਤੀਜੇ ਦਿਨ ਅਕਾਲੀ ਆਗੂਆਂ ਨੇ ਜਿੱਥੇ ਮੁਲਾਜ਼ਮਾਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉੱਥੇ ਹੀ ਅਕਾਲੀ ਆਗੂਆਂ ਨੇ ਵਿਧਾਨ ਸਭਾ ਦਾ ਵਾਕਆਉਟ ਕਰ ਦਿੱਤਾ ਹੈ।
ਵਾਕਆਉਟ ਕਰਨ ਤੋਂ ਬਾਅਦ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਮੁੱਦੇ ਉੱਤੇ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਤੋਂ ਜਵਾਬ ਮੰਗਿਆ। ਕਈ ਵਾਰੀ ਵਿਧਾਨ ਸਭਾ ਦੇ ਅੰਦਰ ਆਪਣੀ ਗੱਲ ਰੱਖਣ ਤੋਂ ਬਾਅਦ ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਉਨ੍ਹਾਂ ਨੇ ਵਿਧਾਨ ਸਭਾ ਦੀ ਕਾਰਵਾਈ ਤੋਂ ਵਾਕਆਊਟ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਜਦੋਂ ਮੁਲਾਜ਼ਮਾਂ ਦੇ ਡੀਏ ਦੀ ਕਿਸ਼ਤ ਪੇ-ਕਮਿਸ਼ਨ ਨੂੰ ਲਾਗੂ ਕਰਨਾ ਹੁੰਦਾ ਹੈ। ਉਸ ਦੌਰਾਨ ਖਜ਼ਾਨਾ ਖਾਲੀ ਹੋਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਪੰਜਾਬ ਦੀ ਜੇਲ੍ਹ ਮੁਖਤਿਆਰ ਅਨਸਾਰੀ ਨੂੰ ਰੱਖਣ ਲਈ ਮੋਟਾ ਖਰਚਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜੇ ਤਕ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ ਗਈ ਅਤੇ ਨਾ ਹੀ ਜ਼ਮਾਨਤ ਦਿੱਤੀ ਗਈ।