ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਜੋ ਜੱਗ ਜ਼ਾਹਿਰ ਹੋ ਚੁੱਕਿਆ ਹੈ। ਜਿਸ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਕਾਰ ਸ਼ਬਦੀ ਜੰਗ ਚਲ ਰਹੀ ਸੀ। ਜਿਸ ਨੂੰ ਹਾਈਕਮਾਨ ਵਲੋਂ ਸ਼ਾਂਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਬੀਤੇ ਦਿਨੀਂ ਨਵਜੋਤ ਸਿੱਧੂ ਨੂੰ ਹਰੀਸ਼ ਰਾਵਤ ਵਲੋਂ ਸੂਬਾ ਪ੍ਰਧਾਨ ਬਣਾਉਣ ਦੀ ਗੱਲ ਵੀ ਕੀਤੀ ਸੀ, ਜਿਸ 'ਤੇ ਉਹ ਬਾਅਦ 'ਚ ਬਦਲਦੇ ਨਜ਼ਰ ਆਏ। ਇਸ ਨੂੰ ਲੈਕੇ ਰਾਜਾ ਵੜਿੰਗ ਵਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਵੀ ਪੜ੍ਹੋ:ਸਿੱਧੂ ਦੀ ਪ੍ਰਧਾਨਗੀ ਵਾਲੇ ਬਿਆਨ 'ਤੇ ਰਾਵਤ ਦਾ ਸਪੱਸ਼ਟੀਕਰਨ
ਰਾਜਾ ਵੜਿੰਗ ਦਾ ਕਹਿਣਾ ਕਿ ਪਾਰਟੀ 'ਚ ਕਿਸੇ ਵੀ ਤਰ੍ਹਾਂ ਦੀ ਲੜਾਈ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਸੂਬਾ ਪ੍ਰਧਾਨ ਲਗਾਉਣਾ ਜਾਂ ਨਹੀਂ ਇਸ ਸਬੰਧ ਹਾਈਕਮਾਨ ਤੈਅ ਕਰੇਗੀ। ਉਨ੍ਹਾਂ ਦਾ ਕਹਿਣਾ ਕਿ ਪਾਰਟੀ ਹਾਈਕਮਾਨ ਦਾ ਜੋ ਵੀ ਨਵਜੋਤ ਸਿੱਧੂ ਨੂੰ ਲੈਕੇ ਫੈਸਲਾ ਆਵੇਗਾ, ਉਸਦਾ ਉਹ ਸਵਾਗਤ ਕਰਦੇ ਹਨ ਅਤੇ ਪੂਰੀ ਤਰ੍ਹਾਂ ਮਨਜ਼ੂਰ ਹੋਵੇਗਾ।