ਚੰਡੀਗੜ੍ਹ : ਪੰਜਾਬ ਦੀ ਕਾਗਰਸ ਸਰਕਾਰ ਨੇ ਆਪਣੇ ਤਿੰਨ ਵਰ੍ਹਿਆਂ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਆਪਣੀ ਸਰਕਾਰ ਦੇ ਤਿੰਨ ਵਰ੍ਹਿਆਂ ਦੇ ਕੰਮਕਾਜ ਦੀ ਰਿਪੋਰਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਸਾਹਮਣੇ ਪੇਸ਼ ਕੀਤਾ ਹੈ। ਇਸ ਦੌਰਾਨ ਲੋਕ ਸੰਪਰਕ ਵਿਭਾਗ ਨੇ ਕੈਪਟਨ ਨੂੰ ਪੰਜਾਬੀ ਦੇ ਮੁੱਦੇ 'ਤੇ ਬੁਰਾ ਫਸਾ ਦਿੱਤਾ।
ਦਰਅਸਲ ਲੋਕ ਸੰਪਰਕ ਵਿਭਾਗ ਨੇ ਕੈਪਟਨ ਸਰਕਾਰ ਦੀ ਤਿੰਨ ਵਰ੍ਹਿਆਂ ਦੀ ਰਿਪੋਰਟ ਨੂੰ ਅੰਗਰੇਜ਼ੀ ਵਿੱਚ ਪ੍ਰਕਾਸ਼ਤ ਕੀਤਾ ਸੀ। ਜਦੋਂ ਇਸ ਬਾਰੇ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਪਰ ਦੁਨੀਆ ਨੂੰ ਵੀ ਸਾਨੂੰ ਸਮਝਣਾ ਪਵੇਗਾ।
ਆਪਣੀਆਂ ਪ੍ਰਾਪਤੀਆਂ ਗਿਣਵਾਉਣ ਲਈ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਕੈਪਟਨ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਚੱਲ ਰਹੇ ਸੰਘਰਸ਼ ਬਾਰੇ ਕਿਹਾ ਕਿ ਇਸ ਤਰ੍ਹਾਂ ਦੇ ਤਰੀਕਿਆਂ ਨਾਲ ਉਨ੍ਹਾਂ 'ਤੇ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਦੀ ਸਰਕਾਰ ਅਗਲੇ ਸਮੇਂ ਵਿੱਚ ਵੱਖ-ਵੱਖ ਮਹਿਕਮਿਆਂ ਵਿੱਚ 1 ਲੱਖ ਨੌਕਰੀਆਂ ਲੈ ਕੇ ਆ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ 3 ਸਾਲ ਪੂਰੇ, ਕੈਪਟਨ ਨੇ ਗਿਣਾਈਆਂ ਪ੍ਰਾਪਤੀਆਂ