ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party, AAP) ਨੇ ਪੰਜਾਬ ਵਿੱਚ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਰੋਡਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ (free electricity guarantee) ਯਕੀਨੀ ਬਣਾਉਣ ਲਈ ਕਥਿਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਦਿੱਤੀ ਗਈ ਪਹਿਲੀ ਗਾਰੰਟੀ 1 ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।
ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿਜਲੀ ਸਬਸਿਡੀ ਦੇ ਬਿੱਲ ਬਾਰੇ ਪਹਿਲਾਂ ਹੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ। ਇੱਕ ਰਿਪੋਰਟ ਅਨੁਸਾਰ ਰਾਜ ਵਿੱਚ 1 ਕਰੋੜ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚ 73 ਲੱਖ ਘਰੇਲੂ ਖਪਤਕਾਰ, 14 ਲੱਖ ਖੇਤੀਬਾੜੀ ਖਪਤਕਾਰ, 11.50 ਲੱਖ ਵਪਾਰਕ ਖਪਤਕਾਰ ਅਤੇ 1.50 ਲੱਖ ਉਦਯੋਗਿਕ ਖਪਤਕਾਰ ਸ਼ਾਮਲ ਹਨ।
ਦੱਸਿਆ ਜਾ ਹੈ ਕਿ ਪਾਰਟੀ ਦੇ ਉੱਚ ਅਹੁਦੇਦਾਰ ਵੀ ਵਿੱਤੀ ਸਥਿਤੀ ਵੇਖ ਰਹੇ ਹਨ। ਹਾਲਾਂਕਿ, ਖੁਸ਼ਕਿਸਮਤੀ ਨਾਲ, 'ਆਪ' ਦੇ ਖਜ਼ਾਨੇ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਕੋਈ ਵੀ ਬਕਾਇਆ ਬਿੱਲ ਨਹੀਂ ਬਚੇ ਹਨ, ਜਿਵੇਂ ਕਿ 2017 ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਅਸਤੀਫਾ ਦੇਣ ਵੇਲੇ ਹੋਇਆ ਸੀ।
ਦੱਸ ਦੇਈਏ ਕਿ ਵਧੀਕ ਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਨੇ ਇਹ ਜਾਣਕਾਰੀ ਦਿੱਤੀ। ‘ਸੂਬੇ ਦਾ ਕੋਈ ਬਿਜਲੀ ਦਾ ਬਿੱਲ ਬਕਾਇਆ ਨਹੀਂ ਹੈ।’ ਸੂਤਰਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਆਬਕਾਰੀ ਤੇ ਰੇਤ ਖਣਨ ਰਾਹੀਂ ਮਾਲੀਆ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਸਰਕਾਰ ਇਸ ਸਾਲ ਆਬਕਾਰੀ ਮਾਲੀਆ ਦੁੱਗਣਾ ਕਰਨਾ ਚਾਹੁੰਦੀ ਹੈ ਅਤੇ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੋਲੀ 'ਤੇ ਤੋਹਫਾ ! ਮੁਫ਼ਤ ਗੈਸ ਸਿਲੰਡਰ ਦੇਣ ਦੀ ਤਿਆਰੀ 'ਚ ਸਰਕਾਰ