ETV Bharat / city

ਮੌਤ ਦਰ 'ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ

ਪੰਜਾਬ 'ਚ ਮੌਤ ਦਰ `ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਮੌਤ ਦਰ 'ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ
ਮੌਤ ਦਰ 'ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ
author img

By

Published : Apr 10, 2021, 9:28 AM IST

ਚੰਡੀਗੜ੍ਹ: ਪੰਜਾਬ 'ਚ ਮੌਤ ਦਰ `ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸੂਬੇ 'ਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲ੍ਹੇ ਲਈ ਇੱਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ। ਸੂਬੇ 'ਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ।

ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਵਾਇਰਸ ਨੂੰ ਹਰਾਉਣ ਲਈ ਹਫ਼ਤੇ 'ਚ ਦੋ ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਨੂੰ ਵੱਡੇ ਪੱਧਰ 'ਤੇ ਟੀਕਾਕਰਨ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕੀਤਾ ਜਾ ਸਕੇ।ਉਨ੍ਹਾਂ ਅਪ੍ਰੈਲ ਮਹੀਨੇ ਲਈ ਸੂਬੇ ਦਾ ਹਫ਼ਤਾਵਾਰੀ ਟੀਚਾ 16 ਲੱਖ ਤੋਂ ਵੱਧ ਵਿਅਕਤੀਆਂ ਦੇ ਟੀਕਾਕਰਨ ਦਾ ਮਿੱਥਿਆ। ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਸਿਹਤ ਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਨ ਦੀ ਕੋਈ ਉਮਰ ਹੱਦ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਉੱਚ ਅਧਿਕਾਰੀ ਟੀਕਾਕਰਨ ਰਜਿਸਟ੍ਰੇਸ਼ਨ ਲਈ ਕਰਮਚਾਰੀਆਂ ਨੂੰ ਜ਼ਰੂਰੀ ਕਰਮਚਾਰੀਆਂ ਦੀ ਸੂਚੀ 'ਚੋਂ ਅਧਿਕਾਰਤ ਕਰ ਸਕਦੇ ਹਨ।ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ/ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਮੂਨੇ ਲੈਣ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 50,000 ਕੀਤੀ ਜਾਵੇ ਅਤੇ ਹਰੇਕ ਪੌਜ਼ੀਟਿਵ ਵਿਅਕਤੀ ਪਿੱਛੇ ਘੱਟੋ-ਘੱਟ 20 ਸੰਪਰਕਾਂ ਦਾ ਪਤਾ ਲਗਾ ਕੇ ਉਹਨਾਂ ਦਾ ਪ੍ਰੋਟੋਕੋਲ ਅਨੁਸਾਰ ਟੈਸਟ ਕਰਵਾਇਆ ਜਾਵੇ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਯੋਜਨਾਬੱਧ ਮੀਡੀਆ ਮੁਹਿੰਮਾਂ ਚਲਾ ਕੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਹਿਚਕਿਚਾਹਟ ਜਾਂ ਝਿਜਕ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਭਾਗ ਕੋਲ ਸਟਾਫ਼ ਦੀ ਕਮੀ ਹੋਣ ਦੀ ਸੂਰਤ 'ਚ ਹੋਰਨਾਂ ਵਿਭਾਗਾਂ ਦੇ ਸਟਾਫ਼ ਦੀ ਵਰਤੋਂ ਕੀਤੀ ਜਾਵੇ। ਉਹਨਾਂ ਅੱਗੇ ਕਿਹਾ ਕਿ ਸਿਹਤ ਅਧਿਕਾਰੀ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਉਹ ਹਰੇਕ ਘਰੇਲੂ ਇਕਾਂਤਵਾਸ ਅਧੀਨ ਮਰੀਜ਼ ਤੱਕ ਦਸ ਦਿਨਾਂ 'ਚ ਤਿੰਨ ਵਾਰ ਪਹੁੰਚ ਕਰਨਗੇ। ਜੇਕਰ ਕਿਸੇ ਮਰੀਜ਼ ਦੀ ਸਥਿਤੀ ਵਿਗੜਦੀ ਹੈ ਤਾਂ ਮੌਤ ਦਰ ਨੂੰ ਕਾਬੂ 'ਚ ਰੱਖਣ ਲਈ ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਭੇਜਣਾ ਯਕੀਨੀ ਬਣਾਇਆ ਜਾਵੇਗਾ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਲਈ ਹੋਰ 50000 ਫ਼ਤਿਹ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸੂਬੇ 'ਚ ਕੋਵਿਡ ਵੈਕਸੀਨ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਟੀਕਾਕਰਨ ਦੀ ਨਿਰਵਿਘਨ ਸਪਲਾਈ ਲਈ ਰੋਜ਼ਾਨਾ ਈਵਿਨ ਪੋਰਟਲ ਅਪਡੇਟ ਕਰਨ ਲਈ ਕਿਹਾ। ਕੋਵਿਡ ਪੌਜ਼ੀਟਿਵ ਵਿਅਕਤੀਆਂ ਨੂੰ ਦੂਜਿਆਂ ਨਾਲ ਰਲਣ ਤੋਂ ਰੋਕਣ ਵਾਸਤੇ ਕੋਵਾ ਐਪ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜੀਓ-ਫੈਂਸਿੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਕੁੱਲ 65611 ਪੁਲਿਸ ਮੁਲਾਜ਼ਮਾਂ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈ ਲਈ ਹੈ ਜੋ ਕਿ ਕੁੱਲ ਪੁਲਿਸ ਫੋਰਸ ਦਾ ਲਗਭਗ 79 ਫ਼ੀਸਦੀ ਹੈ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ ਪੁਲਿਸ ਨੇ ਕੋਵਿਡ-19 ਸਬੰਧੀ ਨਿਯਮਾਂ ਦੇ ਲਾਗੂਕਰਨ ਲਈ ਮੁਹਿੰਮ ਵੀ ਅਰੰਭੀ ਹੈ, ਜਿਸ ਤਹਿਤ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਟੈਸਟਿੰਗ ਸੈਂਟਰਾਂ 'ਚ ਲਿਜਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਕੁੰਵਰ ਵਿਜੇ ਪ੍ਰਤਾਪ SIT 'ਚੋ OUT, ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਰਿਪੋਰਟ ਖਾਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.