ETV Bharat / city

ਚੰਗੀ ਖ਼ਬਰ, ICU 'ਚ ਨਹੀਂ ਹੋਇਆ ਅੱਜ ਕੋਈ ਨਵਾਂ ਮਰੀਜ਼ ਭਰਤੀ - ਕੰਟਨਮੈਂਟ ਜ਼ੋਨ

ਪੰਜਾਬ 'ਚ ਆਈ.ਸੀ.ਯੂ 'ਚ ਅੱਜ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ, ਜਦਕਿ ਤਿੰਨ ਨਵੇਂ ਮਰੀਜ਼ਾਂ ਨੂੰ ਵੈਂਟੀਲੇਟਰ ਦੀ ਸਪੋਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ 8552 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ, ਜਦਕਿ ਕੋਰੋਨਾ ਕਾਰਨ 194 ਨਵੀਆਂ ਮੌਤਾਂ ਦਰਜ਼ ਕੀਤੀਆਂ ਗਈਆਂ ਹਨ।

ਚੰਗੀ ਖ਼ਬਰ, ICU 'ਚ ਨਹੀਂ ਹੋਇਆ ਅੱਜ ਕੋਈ ਨਵਾਂ ਮਰੀਜ਼ ਭਰਤੀ

author img

By

Published : May 17, 2021, 10:31 PM IST

ਚੰਡੀਗੜ੍ਹ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਬਾਵਜੂਦ ਇਸਦੇ ਸੂਬੇ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਆਕਸੀਜਨ ਦੀ ਕਮੀ ਵੀ ਸੂਬੇ 'ਚ ਦੇਖਣ ਨੂੰ ਮਿਲ ਰਹੀ ਹੈ। ਜਿਸ ਦੇ ਚੱਲਦਿਆਂ 9936 ਮਰੀਜ਼ ਆਕਸੀਜਨ 'ਤੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 419 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਸੂਬੇ 'ਚ ਚੰਗੀ ਖ਼ਬਰ ਵੀ ਸਾਹਮਣੇ ਆਈ। ਪੰਜਾਬ 'ਚ ਆਈ.ਸੀ.ਯੂ 'ਚ ਅੱਜ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ, ਜਦਕਿ ਤਿੰਨ ਨਵੇਂ ਮਰੀਜ਼ਾਂ ਨੂੰ ਵੈਂਟੀਲੇਟਰ ਦੀ ਸਪੋਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ 8552 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ, ਜਦਕਿ ਕੋਰੋਨਾ ਕਾਰਨ 194 ਨਵੀਆਂ ਮੌਤਾਂ ਦਰਜ਼ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਜੇਕਰ ਨਵੇਂ ਪੌਜ਼ੀਟਿਵ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ 6947 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 11.58 ਫੀਸਦੀ ਹੋ ਗਈ ਹੈ। ਇਨ੍ਹਾਂ 'ਚ ਲੁਧਿਆਣਾ 'ਚ ਸਭ ਤੋਂ ਵੱਧ 889 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜੇਕਰ ਸੂਬੇ 'ਚ ਕੁੱਲ ਐਕਟਿਵ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ 73616 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਹੁਣ ਤੱਕ 41884 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਇਸ ਦੇ ਨਾਲ ਹੀ 12086 ਲੋਕ ਕੋਰੋਨਾ ਕਾਰਨ ਹੁਣ ਤੱਕ ਆਪਣਾ ਦਮ ਤੋੜ ਚੁੱਕੇ ਹਨ।

ਇਸ ਦੇ ਨਾਲ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ 81 ਥਾਵਾਂ ਨੂੰ ਕੰਟਨਮੈਂਟ ਜ਼ੋਨ ਬਣਾਇਆ ਗਿਆ ਹੈ ਜਦਕਿ 188 ਇਲਾਕਿਆਂ ਨੂੰ ਮਾਈਕਰੋ ਕੰਟਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਜਿਸ ਦੀ ਅਬਾਦੀ 78779 ਹੈ।

ਇਹ ਵੀ ਪੜ੍ਹੋ:ਕੋਰੋਨਾ ਦੌਰਾਨ ਲੋਕਾਂ ਦੀ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ਼ ਹੋਵੇਗੀ ਵੱਡੀ ਕਾਰਵਾਈ: ਸਿੱਧੂ

ETV Bharat Logo

Copyright © 2025 Ushodaya Enterprises Pvt. Ltd., All Rights Reserved.