ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਲਈ ਕੋਰੋਨਾ ਵੈਕਸੀਨ ਲਗਵਾਉਣੀ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਜਾਰੀ ਹਦਾਇਤਾਂ ਮੁਤਾਬਕ ਹਰ ਮੁਲਾਜ਼ਮ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਉਣੀਆਂ ਲਾਜ਼ਮੀ ਹਨ।
ਇਹ ਵੀ ਪੜੋ: ਡਾ. ਮਨਮੋਹਨ ਸਿੰਘ ਕੋਰੋਨਾ ਨੂੰ ਮਾਤ ਦੇ ਪਰਤੇ ਘਰ
ਦਿਲਚਸਪੀ ਵਾਲੀ ਗੱਲ ਇਹ ਹੈ ਕਿ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਕੋਰੋਨਾ ਪੀੜਤ ਹੋ ਜਾਂਦਾ ਹੈ ਤਾਂ ਇਸ ਨਾਲ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪਹੁੰਚਾਉਣ ਵਿੱਚ ਰੁਕਾਵਟ ਆ ਜਾਂਦੀ ਹੈ, ਇਸ ਲਈ ਸਾਰੇ ਮੁਲਾਜ਼ਮਾਂ ਦਾ ਕੋਰੋਨਾ ਟੀਕਾਕਰਨ ਜ਼ਰੂਰੀ ਹੈ। ਇਹਨਾਂ ਹੁਕਮਾਂ ਬਾਬਤ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ: ਵੈਕਸੀਨ ਦੀ ਘਾਟ ਕਾਰਨ ਪੰਜਾਬ ਚ ਲੈਟ ਸ਼ੁਰੂ ਹੋਵੇਗਾ 18 ਤੋ 45 ਸਾਲ ਦਾ ਟੀਕਾਕਰਨ