ETV Bharat / city

'ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇਵੇਗੀ ਵਿੱਤੀ ਸਹਾਇਤਾ' - Covid-19

ਪੰਜਾਬ ‘ਚ ਕੋਰੋਨਾ ਕਾਰਨ ਮਾਰੇ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ (Government of Punjab) ਸਹਾਇਤਾ ਰਾਸ਼ੀ ਦੇਵੇਗੀ। ਇਸ ਸਬੰਧੀ ਸਰਕਾਰ ਦੇ ਵੱਲੋਂ ਗਾਇਡਲਾਈਨ (Guideline) ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਉਪ ਮੁੱਖ ਮੰਤਰੀ ਓਪੀ ਸੋਨੀ ਦੇ ਵੱਲੋਂ ਦਿੱਤੀ ਗਈ ਹੈ।

'ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇਵੇਗੀ ਵਿੱਤੀ ਸਹਾਇਤਾ'

author img

By

Published : Oct 27, 2021, 10:43 PM IST

ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਵੱਲੋਂ ਕੋਵਿਡ-19 (Covid-19) ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ ਜਾਰੀ ਕਰਨ ਸਬੰਧੀ ਗਾਇਡ ਲਾਇਨ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਪ ਮੁਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਰਾਜ ਸਰਕਾਰ ਵਲੋਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਣੀ ਹੈ।

50 ਹਜ਼ਾਰ ਦਿੱਤੀ ਜਾਵੇਗੀ ਵਿੱਤੀ ਸਹਾਇਤਾ

ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਜਿੰਨ੍ਹਾਂ ਕੋਵਿਡ-19 ਮ੍ਰਿਤਕਾਂ ਦੇ ਵਾਰਿਸਾਂ ਕੋਲ ਮੌਤ ਦੇ ਕਾਰਨ ਸਬੰਧੀ ਹਸਪਤਾਲ ਵੱਲੋਂ ਸਰਟੀਫਿਕੇਟ ਮੌਜੂਦ ਹੈ। ਉਹ ਉਸ ਜ਼ਿਲ੍ਹਾ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਅਰਜ਼ੀਆਂ ਸਿੱਧੇ ਤੌਰ ‘ਤੇ ਦੇਣਗੇ ਜਿਸ ਜ਼ਿਲ੍ਹੇ ਵਿੱਚ ਕੋਵਿਡ ਮਰੀਜ਼ ਦੀ ਮੌਤ ਹੋਈ ਸੀ।

ਸਰਕਾਰ ਨੇ ਗਾਈਲਾਈਨ ਕੀਤੀਆਂ ਜਾਰੀ

ਇਸੇ ਤਰ੍ਹਾਂ ਜਿੰਨ੍ਹਾਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਜਿਨ੍ਹਾਂ ਵਾਰਿਸਾਂ ਕੋਲ ਹਸਪਤਾਲ ਵਲੋਂ ਜਾਰੀ ਮੌਤ ਦੇ ਕਾਰਨ ਸਬੰਧੀ ਸਰਟੀਫਿਕੇਟ ਮੌਜੂਦ ਨਹੀਂ ਹੈ ਉਹ ਪੰਜਾਬ ਸਰਕਾਰ ਵੱਲੋਂ ਉਸ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਕਮੇਟੀ ਕੋਲ ਅਰਜ਼ੀਆਂ ਪੇਸ਼ ਕਰਨਗੇ ਜਿਸ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਸੀ। ਇੰਨ੍ਹਾਂ ਕਮੇਟੀਆਂ ਦੇ ਗਠਨ ਸਬੰਧੀ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਇਸ ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ ਨੂੰ ਚੇਅਰਪਰਸਨ, ਸਿਵਲ ਸਰਜਨ ਨੂੰ ਮੈਂਬਰ ਸੈਕਟਰੀ ਜਦਕਿ ਸਹਾਇਕ ਸਿਵਲ ਸਰਜਨ ਮੈਂਬਰ ਕਨਵੀਨਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਜੇਕਰ ਜ਼ਿਲ੍ਹੇ ਵਿਚ ਕੋਈ ਸਰਕਾਰੀ ਮੈਡੀਕਲ ਕਾਲਜ ਮੌਜੂਦ ਹੈ ਤਾਂ ਉਸ ਦੇ ਪ੍ਰਿੰਸੀਪਲ/ ਮੈਡੀਕਲ ਸੁਪਰਡੈਂਟ ਅਤੇ ਮੈਡੀਸਨ ਵਿਭਾਗ ਦੇ ਮੁਖੀ ਨੂੰ ਮੈਂਬਰ, ਜ਼ਿਲ੍ਹੇ ਦੇ ਐਪੀਡੀਮੋਲੋਜਿਸਟ ਕੋਵਿਡ-19 ਸੈੱਲ ਦੇ ਇੰਚਾਰਜ ਨੂੰ ਵੀ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਅਰਜ਼ੀ ਪ੍ਰਾਪਤ ਹੋਣ ਦੇ 30 ਦਿਨਾਂ ਦੇ ਵਿੱਚ ਮੀਟਿੰਗ ਕਰਕੇ ਅਗਲੇਰੀ ਕਾਰਵਾਈ ਕਰਨ ਦੀ ਪਾਬੰਦ ਹੋਵੇਗੀ।

ਮ੍ਰਿਤਕਾਂ ਦੇ ਸਰਟੀਫਿਕੇਟ ਦੇ ਮਸਲੇ ਨੂੰ ਲੈਕੇ ਕਮੇਟੀਆਂ ਗਠਿਤ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਮ੍ਰਿਤਕ ਦਾ ਵਾਰਿਸ ਹਸਪਤਾਲ ਵੱਲੋਂ ਜਾਰੀ ਸਰਟੀਫਿਕੇਟ ਨਾਲ ਸਹਿਮਤ ਨਹੀਂ ਹੈ ਉਹ ਸਰਟੀਫਿਕੇਟ ਵਿੱਚ ਦਰਜ ਕਾਰਨ ਨੂੰ ਤੱਥਾਂ ਦੇ ਆਧਾਰ ‘ਤੇ ਦਰੁਸਤ ਕਰਵਾਉਣ ਲਈ ਵੀ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਵਿਡ 19 ਹੋਣ ਸਬੰਧੀ ਪੁਸ਼ਟੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਬੀਮਾਰੀ ਕਾਰਨ ਮੌਤ ਹੁੰਦੀ ਹੈ ਤਾਂ ਉਸ ਦੇ ਵਾਰਿਸ ਵੀ ਸਹਾਇਤਾ ਰਾਸ਼ੀ ਹਾਸਲ ਕਰਨ ਦੇ ਹੱਕਦਾਰ ਹਨ।

ਕੋਰੋਨਾ ਕਾਰਨ ਮਾਰੇ ਗਏ ਲੋਕਾਂ ਨੂੰ ਹੀ ਮਿਲੇਗੀ ਸਹਾਇਤਾ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਹਸਪਤਾਲ ਵਿਚ ਦਾਖਲ ਕਿਸੇ ਕੋਵਿਡ ਮਰੀਜ਼ ਦੀ ਹਸਪਤਾਲ ਵਿਚ ਦਾਖਲੇ ਦੌਰਾਨ 30 ਦਿਨਾਂ ਤੋਂ ਬਾਅਦ ਵੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਵਾਰਿਸ ਵੀ ਇਸ ਸਹਾਇਤਾ ਰਾਸ਼ੀ ਨੂੰ ਹਾਸਲ ਕਰਨ ਲਈ ਹੱਕਦਾਰ ਹਨ। ਸੋਨੀ ਨੇ ਇਹ ਵੀ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਸਿਰਫ਼ ਕੋਵਿਡ 19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸ ਨੂੰ ਹੀ ਮਿਲੇਗੀ ਅਤੇ ਜੇਕਰ ਕਿਸੇ ਦੀ ਮੌਤ ਖੁਦਕੁਸ਼ੀ, ਹਾਦਸਾ, ਜ਼ਹਿਰ ਖਾਣ ਕਾਰਨ ਹੋਈ ਹੈ ਤਾਂ ਉਨ੍ਹਾਂ ਨੂੰ ਇਹ ਸਹਾਇਤਾ ਰਾਸ਼ੀ ਨਹੀਂ ਮਿਲੇਗੀ।

ਇਹ ਵੀ ਪੜ੍ਹੋ:ਸੁਖਜਿੰਦਰ ਰੰਧਾਵਾ ਨੇ ਕੈਪਟਨ ਮੁੜ੍ਹ ਕੀਤਾ ਤਿਖਾ ਸ਼ਬਦੀ ਹਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.