ETV Bharat / city

ਨਵੀਂ SIT ਕਾਂਗਰਸ ਦੇ ਹੱਥ ਦੀ ਕਠਪੁਤਲੀ ਬਣ ਕਰ ਰਹੀ ਕੰਮ:ਅਕਾਲੀ ਆਗੂ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਕਿਹਾ ਕਿ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਨੂੰ ਲੈ ਕੇ SIT ਦੇ ਮੁਖੀ ਐਲ.ਕੇ ਯਾਦਵ ਨੂੰ ਇਕ ਪੱਤਰ ਲਿਖਿਆ ਜਾਵੇਗਾ। ਜਿਸ 'ਚ ਉਨ੍ਹਾਂ ਨੂੰ ਅਪੀਲ ਕੀਤੀ ਜਾਏਗੀ ਕਿ ਉਹ ਇਨ੍ਹਾਂ ਦੇ ਬਿਆਨਾਂ 'ਤੇ ਪੁੱਛਗਿੱਛ ਕਰੇ ਕਿਉਂਕਿ ਇਨ੍ਹਾਂ ਨੇ SIT ਦੀ ਹੋਂਦ 'ਤੇ ਸਵਾਲ ਖੜ੍ਹੇ ਕੀਤੇ ਹਨ।

ਨਵੀਂ SIT ਕਾਂਗਰਸ ਦੇ ਹੱਥ ਦੀ ਕਠਪੁਤਲੀ ਬਣ ਕਰ ਰਹੀ ਕੰਮ:ਅਕਾਲੀ ਆਗੂ

author img

By

Published : Jun 26, 2021, 10:49 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਕਿਹਾ ਕਿ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ਨੂੰ ਲੈ ਕੇ SIT ਦੇ ਮੁਖੀ ਐਲ.ਕੇ ਯਾਦਵ ਨੂੰ ਇਕ ਪੱਤਰ ਲਿਖਿਆ ਜਾਵੇਗਾ। ਜਿਸ 'ਚ ਉਨ੍ਹਾਂ ਨੂੰ ਅਪੀਲ ਕੀਤੀ ਜਾਏਗੀ ਕਿ ਉਹ ਇਨ੍ਹਾਂ ਦੇ ਬਿਆਨਾਂ 'ਤੇ ਪੁੱਛਗਿੱਛ ਕਰੇ ਕਿਉਂਕਿ ਇਨ੍ਹਾਂ ਨੇ SIT ਦੀ ਹੋਂਦ 'ਤੇ ਸਵਾਲ ਖੜ੍ਹੇ ਕੀਤੇ ਹਨ।

ਪ੍ਰੈੱਸ ਕਾਨਫ਼ਰੰਸ ਕਰਦਿਆਂ ਅਕਾਲੀ ਦਲ ਦੀ ਕੋਰ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ, ਸੁਨੀਲ ਜਾਖੜ ਅਤੇ ਨਵਜੋਤ ਸਿੱਧੂ ਨੇ SIT ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ। ਜਿਨ੍ਹਾਂ ਪਹਿਲਾਂ ਹੀ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।

ਉਨ੍ਹਾਂ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕੋਟਕਪੂਰਾ ਘਟਨਾ ਦੁਨੀਆ ਦੀ ਪਹਿਲੀ ਇਕਲੌਤੀ ਅਜਿਹੀ ਘਟਨਾ ਹੈ, ਜਿੱਥੇ ਫਾਇਰਿੰਗ ਦਾ ਹੁਕਮ ਦੇਣ ਵਾਲੀ ਅਥਾਰਿਟੀ ਐੱਸਡੀਐੱਮ ਵੱਲੋਂ ਫਾਇਰਿੰਗ ਦੇ ਹੁਕਮ ਆਪ ਦਿੱਤੇ ਹੋਣ ਦਾ ਐਲਾਨ ਕਰਨ ਤੋਂ ਬਾਅਦ ਵੀ SIT ਇਹ ਜਾਣਨਾ ਚਾਹੁੰਦੀ ਹੈ ਕਿ ਫਾਇਰਿੰਗ ਦਾ ਹੁਕਮ ਕਿਸ ਨੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਅਜਿਹਾ ਲੱਗਦਾ ਹੈ ਕਿ ਜਿਵੇਂ SIT ਐੱਸਡੀਐੱਮ ਨੂੰ ਇਹ ਕਹਿ ਰਹੀ ਹੋਵੇ ਕਿ ਤੁਸੀਂ ਇਹ ਨਾ ਕਹੋ ਕਿ ਤੁਸੀਂ ਫਾਇਰਿੰਗ ਦਾ ਹੁਕਮ ਦਿੱਤਾ, ਕਿਉਂਕਿ ਉਹ ਇਸ ਲਈ ਬਾਦਲ ਪਰਿਵਾਰ ਨੂੰ ਦੋਸ਼ੀ ਠਹਿਰਾਉਣਾ ਚਾਹੁੰਦੀ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ,ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ SIT ਗਾਂਧੀ ਪਰਿਵਾਰ ਦੇ ਹੱਥਾਂ ਵਿੱਚ ਕਠਪੁਤਲੀ ਬਣ ਗਈ ਹੈ ਅਤੇ ਇਸ ਨੂੰ ਕਾਂਗਰਸੀਆਂ ਵਲੋਂ ਰਿਮੋਟ ਰਾਹੀਂ ਚਲਾਇਆ ਜਾ ਰਿਹਾ ਹੈ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪ ਇਹ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੇ ਸਾਰਾ ਮਾਮਲਾ ਰਾਹੁਲ ਗਾਂਧੀ ਨੂੰ ਸਮਝਾਇਆ ਤਾਂ ਉਨ੍ਹਾਂ ਨੂੰ ਸਭ ਸਮਝ ਆ ਗਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੁਕਮ ਦਿੱਤਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਕੇਸ 'ਚ ਫਸਾ ਦਿੱਤਾ ਜਾਵੇਗਾ।

ਇਸ ਸਾਰੇ ਮਾਮਲੇ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ SIT ਨੂੰ ਆਪਣੇ ਆਪ ਨੂੰ ਗਾਂਧੀ ਪਰਿਵਾਰ ਵੱਲੋਂ ਵਰਤਣ ਦੀ ਆਗਿਆ ਨਹੀਂ ਦੇਣੀ ਚਾਹੀਦੀ ਕਿਉਂਕਿ ਪਹਿਲਾਂ ਹੀ ਹਾਈਕੋਰਟ ਸਪੱਸ਼ਟ ਕਰ ਚੁੱਕਿਆ ਹੈ ਕਿ SIT ਕਿਸੇ ਦੇ ਪ੍ਰਭਾਵ ਹੇਠ ਕੰਮ ਨਹੀਂ ਕਰੇਗੀ ।

ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ LIVE

ETV Bharat Logo

Copyright © 2024 Ushodaya Enterprises Pvt. Ltd., All Rights Reserved.