ETV Bharat / city

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਹੋਣ 'ਤੇ ਸੁਪਰੀਮ ਕੋਰਟ ਦਾ ਕਰਾਂਗੇ ਰੁਖ਼: ਕੈਪਟਨ - ਐਸ.ਆਈ.ਟੀ.

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਦੀ ਅਗਵਾਈ ਵਾਲੀ ਸੂਬੇ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਵਿਚ ਪੂਰਨ ਭਰੋਸਾ ਹੈ ਜੋ ਇਸ ਕੇਸ ਵਿਚ ਹਾਈ ਕੋਰਟ ਵਿਚ ਪੇਸ਼ ਹੋਈ ਸੀ। ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਹੋਣ 'ਤੇ ਸੁਪਰੀਮ ਕੋਰਟ ਦਾ ਕਰਾਂਗੇ ਰੁਖ਼: ਕੈਪਟਨ

author img

By

Published : Apr 10, 2021, 11:11 PM IST

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲੀਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ। ਇਸ ਸਬੰਧ ਵਿਚ ਮੀਡੀਆ ਰਿਪਰੋਟਾਂ ’ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀ ਲੀਗਲ ਟੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਉਤੇ ਤੁਰੰਤ ਇਸ ਕੇਸ ਦੀ ਘੋਖ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਟੀਮ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਜੇਕਰ ਐਸ.ਆਈ.ਟੀ. ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਤਾਂ ਇਸ ਨੂੰ ਸਰਵ-ਉਚ ਅਦਾਲਤ ਵਿਚ ਚੁਣੌਤੀ ਦੇਣ ਲਈ ਕੇਸ ਤਿਆਰ ਕੀਤਾ ਜਾਵੇ।

ਇਹ ਵੀ ਪੜੋ: ਕੌਮੀ ਲੋਕ ਅਦਾਲਤ ਦੌਰਾਨ 218 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਕਰਵਾਇਆ ਨਿਪਟਾਰਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਦੀ ਅਗਵਾਈ ਵਾਲੀ ਸੂਬੇ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਵਿਚ ਪੂਰਨ ਭਰੋਸਾ ਹੈ ਜੋ ਇਸ ਕੇਸ ਵਿਚ ਹਾਈ ਕੋਰਟ ਵਿਚ ਪੇਸ਼ ਹੋਈ ਸੀ। ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ। ਉਨ੍ਹਾਂ ਨੇ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਵਿਚ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਸਮੇਤ ਉਨ੍ਹਾਂ ਦੀ ਸਰਕਾਰ ਦੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਐਸ.ਆਈ.ਟੀ. ਦੇ ਮੁਖੀ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਵਿਚ ਹੁਣ ਤੱਕ ਕੀਤੀ ਗਈ ਜਾਂਚ ਵਿਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜਰਬੇਕਾਰ ਅਧਿਕਾਰੀ ਹਨ ਜੋ ਵਿਸ਼ੇਸ਼ ਜਾਂਚ ਟੀਮ ਦੇ ਗਠਨ ਵੇਲੇ ਤੋਂ ਲੈ ਕੇ ਕੇਸ ਉਪਰ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਰ ਸਿੰਘ ਦੀ ਅਗਵਾਈ ਹੇਠ ਐਸ.ਆਈ.ਟੀ. ਵੱਲੋਂ ਪੂਰੀ ਤਰ੍ਹਾਂ ਨਿਰਪੱਖ ਅਤੇ ਪੱਖਪਾਤ ਰਹਿਤ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਪੜਾਅ ਉਤੇ ਅਧਿਕਾਰੀ ਬਦਲਣਾ ਜਾਂ ਨਵੇਂ ਸਿਰਿਓ ਐਸ.ਆਈ.ਟੀ. ਦਾ ਗਠਨ ਕਰਨਾ ਮਨਜੂਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਬਹੁਕ ਅੱਗੇ ਵਧ ਚੁੱਕੀ ਹੈ ਅਤੇ ਬਰਗਾੜੀ ਦੀ ਬੇਅਦਬੀ ਘਟਨਾ ਤੋਂ ਬਾਅਦ ਵਾਪਰੀ ਸਾਲ 2015 ਦੀ ਘਟਨਾ ਦੇ ਕੇਸ ਵਿਚ ਸਬੰਧਤ ਵਿਅਕਤੀਆਂ ਖਿਲਾਫ ਚਾਰ ਚਲਾਨ ਪਹਿਲਾਂ ਹੀ ਦਾਇਰ ਕੀਤੇ ਜਾ ਚੁੱਕੇ ਹਨ ਅਤੇ ਅੰਤਿਮ ਰਿਪੋਰਟਾਂ ਵੀ ਸੈਸ਼ਨ ਅਦਾਲਤ ਵਿਚ ਸੁਣਵਾਈ ਲਈ ਦਾਇਰ ਕੀਤੀਆਂ ਗਈਆਂ ਹਨ।

ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ETV Bharat Logo

Copyright © 2024 Ushodaya Enterprises Pvt. Ltd., All Rights Reserved.