ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੱਲ੍ਹ ਸਾਰੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਸੱਦੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵੱਲੋਂ ਵੀ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੀ ਬੈਠਕ ਬੁਲਾਈ ਗਈ ਹੈ। ਸੁਨੀਲ ਜਾਖੜ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਮਤਾ ਪਾਉਣਗੇ ਤਾਂ ਉੱਥੇ ਹੀ ਬਰਿੰਦਰ ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਮਤਾ ਪਾਉਣਗੇ।
ਪੰਜਾਬ ਕਾਂਗਰਸ ਵਿੱਚ ਕਲੇਸ਼ ਹੁਣ ਦਿਨੋ ਦਿਨ ਵਧਦਾ ਜਾ ਰਿਹੈ ਇਸ ਦੌਰਾਨ ਈਟੀਵੀ ਭਾਰਤ ਨੇ ਹਲਕਾ ਗਿੱਲ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਵੈਦ ਨਾਲ ਖਾਸ ਗੱਲਬਾਤ ਕੀਤੀ ਗਈ। ਇਸ ਦੌਰਾਨ ਕੁਲਦੀਪ ਵੈਦ ਨੇ ਕਿਹਾ ਕਿ ਦੋਹੇਂ ਲੀਡਰਾਂ ਨੂੰ ਹਾਈ ਕਮਾਨ ਵੱਲੋਂ ਕੋਲ ਬਿਠਾ ਕੇ ਮਾਮਲਾ ਸੁਲਝਾਉਣਾ ਚਾਹੀਦਾ ਸੀ ਪਰ ਹਾਈ ਕਮਾਨ ਵੱਲੋਂ ਇਸ ਮਾਮਲੇ ਨੂੰ ਲਟਕਾਇਆ ਗਿਆ ਹੈ। ਹੁਣ ਸੂਬੇ ਵਿੱਚ ਕਾਂਗਰਸ ਦੀ ਸਥਿਤੀ ਅਜਿਹੀ ਬਣ ਗਈ ਹੈ ਕਿ ਹਰ ਇਕ ਵਰਕਰ ਅਤੇ ਜ਼ਿਲ੍ਹਾ ਪ੍ਰਧਾਨ ਦੇ ਮਨ ਵਿੱਚ ਦੁਬਿਧਾ ਪੈਦਾ ਹੋ ਚੁੱਕੀ ਹੈ ਅਤੇ ਕਾਂਗਰਸ ਦੀ ਇਸ ਅੰਦਰੂਨੀ ਲੜਾਈ ਦਾ ਫ਼ਾਇਦਾ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਚੁੱਕ ਸਕਦੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਆਪਣੀ ਆਈਏਐੱਸ ਦੀ ਨੌਕਰੀ ਛੱਡ ਕੇ ਆਏ ਸਨ ਤਾਂ ਉਨ੍ਹਾਂ ਨੂੰ ਲੱਗਦਾ ਸੀ ਕਿ ਕਾਂਗਰਸ ਇੱਕ ਸੈਕੂਲਰ ਪਾਰਟੀ ਹੈ ਪਰ ਜੋ ਅੱਜ ਮਾਹੌਲ ਬਣ ਚੁੱਕਿਆ ਹੈ ਉਸ ਤੋਂ ਉਹ ਕਾਫੀ ਖਫ਼ਾ ਹਨ। ਹਾਈ ਕਮਾਨ ਨੂੰ ਵਾਰ ਵਾਰ ਅਪੀਲ ਕਰ ਰਹੇ ਹਨ ਕਿ ਜਲਦ ਤੋਂ ਜਲਦ ਇਹ ਮਾਮਲਾ ਸੁਲਝਾ ਲਿਆ ਜਾਵੇ ਹਾਲਾਂਕਿ ਜਦੋਂ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਤੇ ਕੁਲਦੀਪ ਵੈਦ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਤਰੀਕੇ ਕੈਪਟਨ ਪ੍ਰਤਾਪ ਬਾਜਵਾ ਦੀਆਂ ਚਿੱਠੀਆਂ ਨੂੰ ਭੁਲ ਸਕਦੇ ਹਨ ਉਸੇ ਤਰੀਕੇ ਨਾਲ ਮੁੱਖ ਮੰਤਰੀ ਨੂੰ ਨਵਜੋਤ ਸਿੰਘ ਸਿੱਧੂ ਦੇ ਟਵੀਟ ਵੀ ਭੁਲ ਜਾਣੇ ਚਾਹੀਦੇ ਹਨ ਇਸ ਦੌਰਾਨ ਵਿਧਾਇਕ ਕੁਲਦੀਪ ਵੈਦ ਨੇ ਰਾਹੁਲ ਗਾਂਧੀ ਨੂੰ ਲੈ ਕੇ ਵੀ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਕੁਲਦੀਪ ਵੈਦ ਨੇ ਤਾਂ ਇੱਥੋਂ ਤੱਕ ਕਿਹਾ ਕਿ ਕਾਂਗਰਸ ਪੰਜਾਬ ਡਾਇਰੈਕਸ਼ਨ ਲੈੱਸ ਹੋ ਗਈ ਹੈ ਅਤੇ ਇਹ ਲੜਾਈ ਸਿਰਫ਼ ਪਾਵਰ ਦੀ ਲੜਾਈ ਹੈ ਹਾਲਾਂਕਿ ਕੁਲਦੀਪ ਵੈਦ ਨੂੰ ਇਹ ਵੀ ਸਵਾਲ ਕੀਤਾ ਗਿਆ ਕਿ ਕੱਲ੍ਹ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਤਿੰਨ ਵਜੇ ਕਾਂਗਰਸ ਭਵਨ ਵਿਖੇ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਮਤਾ ਪੁਆਇਆ ਜਾ ਸਕਦਾ ਜਿਸ ਦਾ ਜਵਾਬ ਦਿੰਦਿਆਂ ਕੁਲਦੀਪ ਵੈਦ ਨੇ ਕਿਹਾ ਕਿ ਹਾਈ ਕਮਾਨ ਦਾ ਜੋ ਹੁਕਮ ਹੋਵੇਗਾ ਉਹ ਸਾਰਿਆਂ ਨੂੰ ਮੰਨਣਾ ਪਵੇਗਾ।
ਇਹ ਵੀ ਪੜ੍ਹੋਂ : ਕੈਪਟਨ ਦਾ ਆਖਰੀ ਦਾਅ! ਦਿੱਲੀ 'ਚ ਪੰਜਾਬ ਦੇ ਕਾਂਗਰਸੀ ਸੰਸਦਾਂ ਦੀ ਮੀਟਿੰਗ