ETV Bharat / city

ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ ਪੰਜਾਬ ਸਰਕਾਰ - ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਨੌਦੀਪ ਕੌਰ ਦੀ ਰਿਹਾਈ ਲਈ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ।

ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ ਪੰਜਾਬ ਸਰਕਾਰ

author img

By

Published : Feb 11, 2021, 10:35 PM IST

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਕਿਰਤੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਨੌਦੀਪ ਕੌਰ ਦੀ ਰਿਹਾਈ ਲਈ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ।

ਮਜ਼ਦੂਰ ਅਧਿਕਾਰ ਸੰਗਠਨ ਦੀ ਪੰਜਾਬ ਨਾਲ ਸਬੰਧਤ 23 ਸਾਲਾ ਮੈਂਬਰ ਨੌਦੀਪ ਨੂੰ ਕੁੰਡਲੀ (ਹਰਿਆਣਾ) ਵਿੱਚ ਸ਼ਾਂਤਮਈ ਕਿਸਾਨ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਮਗਰੋਂ ਹੋਏ ਡਾਕਟਰੀ ਮੁਲਾਹਜ਼ੇ ਵਿੱਚ ਉਸ ਦੇ ਗੁਪਤ ਅੰਗਾਂ ਉਤੇ ਸੱਟਾਂ ਦਾ ਪਤਾ ਚੱਲਿਆ ਸੀ।

ਚੌਧਰੀ ਨੇ ਕਿਹਾ ਕਿ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੰਮ ਕਰ ਰਹੀ ਹੈ। ਆਪਣੀਆਂ ਦਾਬਾ ਪਾਉਣ ਵਾਲੀਆਂ ਹਰਕਤਾਂ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਨੌਦੀਪ ਕੌਰ ਅਤੇ ਹੋਰ ਮਜ਼ਦੂਰਾਂ ਨੂੰ ਜ਼ਬਰਦਸਤੀ ਚੁੱਕਿਆ, ਜਦੋਂ ਕਿ ਉਹ ਕਿਸਾਨ ਸੰਘਰਸ਼ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

ਨੌਦੀਪ ਉਤੇ ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਫਿਰੌਤੀ ਦਾ ਦੋਸ਼ ਲਾਇਆ ਗਿਆ ਹੈ, ਜਿਹੜਾ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਦੀਪ ਕੌਰ ਨੂੰ ਜਲਦੀ ਰਾਹਤ ਦੇਣ ਲਈ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ। ਉਨ੍ਹਾਂ ਕੇਂਦਰੀ ਮਹਿਲਾ ਕਮਿਸ਼ਨ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ, ਪੰਜਾਬ ਰਾਜ ਮਹਿਲਾ ਕਮਿਸ਼ਨ ਰਾਹੀਂ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ। ਇਸ ਲਈ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਵਫ਼ਦ ਦੀ ਨੌਦੀਪ ਕੌਰ ਨਾਲ ਮੁਲਾਕਾਤ ਦਾ ਪ੍ਰਬੰਧ ਕਰੇ।

ਉਨਾਂ ਕਿਹਾ ਕਿ ਪਰਿਵਾਰ ਮੁਤਾਬਕ ਪੁਲਿਸ ਹਿਰਾਸਤ ਵਿੱਚ ਪੰਜਾਬੀ ਟਰੇਡ ਯੂਨੀਅਨਿਸਟ ਨੌਦੀਪ ਕੌਰ ਦੇ ਮਾਣ-ਸਤਿਕਾਰ ਨਾਲ ਖਿਲਵਾੜ ਹੋਇਆ ਹੈ ਅਤੇ ਉਸ ਨੂੰ ਚਾਰ ਹਫ਼ਤਿਆਂ ਮਗਰੋਂ ਵੀ ਜ਼ਮਾਨਤ ਨਹੀਂ ਦਿੱਤੀ ਗਈ, ਜੋ ਸਮੁੱਚੇ ਮਹਿਲਾ ਵਰਗ ਲਈ ਦਿਲ ਕੰਬਾਊ ਘਟਨਾ ਹੈ। ਸ਼ਾਂਤਮਈ ਪ੍ਰਦਰਸ਼ਨਕਾਰੀ ਔਰਤਾਂ ਦਾ ਸ਼ੋਸ਼ਣ ਜਮਹੂਰੀਅਤ ਅਤੇ ਸੱਭਿਅਕ ਸਮਾਜ ਦਾ ਮਜ਼ਾਕ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਨਾਗਰਿਕਾਂ ਨੂੰ ਮਿਲੇ ਜਮਹੂਰੀ ਹੱਕਾਂ ਦੀ ਕੇਂਦਰ ਸਰਕਾਰ ਲਗਾਤਰ ਉਲੰਘਣਾ ਕਰ ਰਹੀ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ, ਜਿਹੜਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਦੀਪ ਕੌਰ ਦੀ ਗ੍ਰਿਫ਼ਤਾਰੀ ਮਗਰੋਂ ਹੋਈ ਉਸ ਦੀ ਡਾਕਟਰੀ ਜਾਂਚ ਵਿੱਚ ਉਸ ਦੇ ਗੁਪਤ ਅੰਗਾਂ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਸੱਟਾਂ ਦੇ ਨਿਸ਼ਾਨ ਪਤਾ ਚੱਲੇ। ਇਸ ਤੋਂ ਪੁਸ਼ਟੀ ਹੁੰਦੀ ਹੈ ਕਿ ਪੁਲਿਸ ਹਿਰਾਸਤ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਹੋਇਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.