ਚੰਡੀਗੜ੍ਹ: ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਸਿੱਖਿਆ ਮੰਤਰੀ ਦੀ ਹਦਾਇਤਾਂ ਤੋਂ ਬਾਅਦ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ। ਅਧਿਆਪਕਾਂ ਦੀਆਂ ਕਮੇਟੀਆਂ ਘਰ-ਘਰ ਜਾ ਕੇ ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨਗੇ।
ਸਿੱਖਿਆ ਵਿਭਾਗ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਜਿਹੜੇ ਬੱਚੇ ਅੱਵਲ ਆਏ ਸਨ ਅਤੇ ਉਨ੍ਹਾਂ ਦੀਆਂ ਸਨਮਾਨਿਤ ਕਰਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤਾ ਜਾਵੇ।ਸਰਕਾਰੀ ਬੁਲਾਰੇ ਨੇ ਇਹ ਵੀ ਦੱਸਿਆ ਹੈ ਕਿ ਅਧਿਆਪਕਾਂ ਨੂੰ ਹਦਾਇਤ ਦਿੱਤੀ ਗਈ ਹੈ। ਧਾਰਮਿਕ ਸਥਾਨਾਂ ਤੇ ਸਵੇਰ-ਸ਼ਾਮ ਅਨਾਊਸਮੈਂਟ ਕਰਵਾਈਆ ਜਾਣ ਅਤੇ ਦਾਖ਼ਲੇ ਸੰਬੰਧੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਲਾਕਡਾਊਨ ਦੌਰਾਨ ਵਿਚ ਪ੍ਰਾਈਵੇਟ ਸਕੂਲਾਂ ਤੋਂ ਹੱਟ ਕੇ ਬਹੁਤ ਸਾਰੇ ਬੱਚਿਆਂ ਨੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਏ ਸਨ।ਬੱਚਿਆਂ ਦਾ ਧਿਆਨ ਕੇਂਦਰਿਤ ਕਰਨ ਲਈ ਨਵੇਂ ਬੱਚਿਆਂ ਨੂੰ ਈ -ਪੰਜਾਬ ’ਤੇ ਰੋਜ਼ਾਨਾ ਅੱਪਡੇਟ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਤੇ ਸਪਲੀਮੈਂਟਰੀ ਮੈਟੀਰੀਅਲ ਤੁਰੰਤ ਘਰ-ਘਰ ਜਾ ਕੇ ਦੇਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।