ETV Bharat / city

ਕਿਸਾਨ ਅੰਦੋਲਨ ਨੂੰ ਧਾਰਮਿਕ ਰੰਗਤ ਦੇ ਰਹੀ ਹੈ ਸ਼੍ਰੋਮਣੀ ਕਮੇਟੀ: ਗਰੇਵਾਲ - ਭਾਜਪਾ ਆਗੂ ਹਰਜੀਤ ਗਰੇਵਾਲ

ਕਿਸਾਨ ਅੰਦੋਲਨ ਵਿੱਚ ਐਸਜੀਪੀਸੀ ਦੀ ਭੂਮਿਕਾ ਬਾਰੇ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਸਿੱਖ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।

ਤਸਵੀਰ
ਤਸਵੀਰ
author img

By

Published : Mar 10, 2021, 8:46 PM IST

ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਐਸਜੀਪੀਸੀ ਦੀ ਭੂਮਿਕਾ ਬਾਰੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਸਿੱਖ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।

ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਹਾਲ ਹੀ ਵਿਚ ਦਿੱਲੀ ਨਾਲ ਲਗਦੀਆਂ ਹੱਦਾਂ ਉਪਰ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਜ਼ੀ ਸ਼ੈਡ ਬਣਾ ਕੇ ਦਿੱਤੇ ਜਾਣਗੇ ਅਤੇ ਪੱਖੇ ਮੁਹਈਆ ਕਰਵਾਏ ਜਾਣਗੇ।

ਭਾਜਪਾ ਆਗੂ ਗਰੇਵਾਲ ਦਾ ਟਵੀਟ
ਭਾਜਪਾ ਆਗੂ ਗਰੇਵਾਲ ਦਾ ਟਵੀਟ

ਗਰੇਵਾਲ ਨੇ ਕਿਹਾ ਕਿ ਬਤੌਰ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਵੀ ਬਿਆਨ ਦਿੱਤਾ ਸੀ ਕਿ ਕਿਸਾਨਾਂ ਲਈ ਚੱਲ ਰਹੇ ਲੰਗਰ ਅਤੇ ਆਰਜ਼ੀ ਪਖਾਨੇ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਐੱਸਜੀਪੀਸੀ ਇਸ ਅੰਦੋਲਨ ’ਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਗਰੇਵਾਲ ਨੇ ਇਨ੍ਹਾਂ ਫੈਸਲਿਆਂ ਸਬੰਧੀ ਆਪਣੀ ਰਾਏ ਰੱਖਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਲ ਭੂਮਿਕਾ, ਗੁਰਦੁਆਰਿਆਂ ਦਾ ਪ੍ਰਬੰਧ ਵੇਖਣਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰੋਲ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ ’ਤੇ ਦਖਲ ਦੇਣਾ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਹਨ, ਮੈਂ ਸਮਝਦਾ ਹਾਂ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਪੰਜਾਬ ਐਕਟ 8 (1925) ਤਹਿਤ ਦਿੱਤੀ ਗਈ ਵਿਆਖਿਆ ਦੇ ਉਲਟ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰ੍ਹਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾਂ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਕਿ ਬੇਲੋੜੀ ਅਤੇ ਮੰਦਭਾਗੀ ਗੱਲ ਹੈ।

ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਤੁਹਾਨੂੰ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.